ਹੇਗ ’ਚ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲਿਆ
Tuesday, Jun 23, 2020 - 01:21 AM (IST)
ਐਮਸਟਰਡਮ – ਨੀਦਰਲੈਂਡ ਦੇ ਹੇਗ ਸ਼ਹਿਰ ’ਚ ਕੋਰੋਨ ਵਾਇਰਸ ਦੇ ਮੱਦੇਨਜ਼ਰ ਲਾਗੂ ਲਾਕਡਾਊਨ ਖਿਲਾਫ ਪ੍ਰਦਰਸ਼ਨ ਕਰ ਰਹੇ ਲਗਭਗ 400 ਲੋਕਾਂ ਨੂੰ ਪੁਲਸ ਨੇ ਹਿਰਾਸਤ ’ਚ ਲਿਆ ਹੈ। ਪੁਲਸ ਨੇ ਐਤਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਹੇਗ ਸ਼ਹਿਰ ਦੇ ਦਿ ਮਾਲੀਵਲਡ ਮੈਦਾਨ ਨੂੰ ਖਾਲੀ ਕਰਾ ਲਿਆ ਗਿਆ ਹੈ। ਲਗਭਗ 400 ਲੋਕਾਂ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ’ਚ ਜਿਆਦਾਤਰ ਲੋਕਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਸਬੰਧਤ ਪ੍ਰਤੀਬੰਧਾਂ ਖਿਲਾਫ ਪ੍ਰਦਰਸ਼ਨ ਕਰਨ ’ਤੇ ਰੋਕ ਲਗਾ ਦਿੱਤੀ ਸੀ ਪਰ ਮੇਅਰ ਜੋਹਾਨ ਰੇਮਸ ਨੇ ਛੋਟੇ ਪ੍ਰਦਰਸ਼ਨ ਦੀ ਬਾਅਦ ’ਚ ਇਜਾਜ਼ਤ ਦੇ ਦਿੱਤੀ ਸੀ।
ਪੁਲਸ ਨੇ ਦੱਸਿਆ ਕਿ ਸ਼ੁਰੂ ’ਚ ਦਿ ਮਾਲਿਵਲਡ ਮੈਦਾਨ ’ਚ ਪ੍ਰਦਰਸ਼ਨ ਸ਼ਾਂਤੀਪੂਰਵਕ ਤਰੀਕੇ ਨਾਲ ਸ਼ੁਰੂ ਹੋਇਆ, ਪਰ ਬਾਅਦ ’ਚ ਫੁਟਬਾਲ ਸਮਰਥਕਾਂ ਨੇ ਪੁਲਸ ਨਾਲ ਝੜਪ ਸ਼ੁਰੂ ਕਰ ਦਿੱਤੀ। ਉਨ੍ਹਾਂ ਲੋਕਾਂ ਨੇ ਪੁਲਸ ’ਤੇ ਪੱਥਰ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ। ਪੁਲਸ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲੇ ਦਾਗੇ। ਨੀਦਰਲੈਂਡ ਦੇ ਜਨਤਕ ਸਿਹਤ ਅਤੇ ਵਾਤਾਵਰਣ ਸੰਸਥਾਨ ਦੇ ਮੁਤਾਬਕ ਦੇਸ਼ ’ਚ ਹੁਣ ਤੱਕ 49500 ਤੋਂ ਵੱਧ ਲੋਕ ਇਸ ਮਹਾਮਾਰੀ ਤੋਂ ਪ੍ਰਭਾਵਿਤ ਹੋਏ ਹਨ ਅਤੇ 600 ਤੋਂ ਵੱਧ ਲੋਕਾਂ ਦੀ ਇਸ ਦੇ ਕਾਰਣ ਮੌਤ ਹੋਈ ਹੈ।