ਨੀਦਰਲੈਂਡ ਦੇ ਏਡੇ ਸ਼ਹਿਰ ''ਚ ਕਈ ਲੋਕਾਂ ਨੂੰ ਬਣਾਇਆ ਗਿਆ ਬੰਧਕ,ਪੁਲਸ ਨੇ ਇਮਾਰਤਾਂ ਕਰਵਾਈਆਂ ਖਾਲੀ

03/30/2024 6:26:22 PM

ਐਡੇ/ਨੀਦਰਲੈਂਡ (ਭਾਸ਼ਾ)- ਨੀਦਰਲੈਂਡ ਦੇ ਐਡੇ ਸ਼ਹਿਰ ਵਿੱਚ ਪੁਲਸ ਨੇ ਉਸ ਇਲਾਕੇ ਦੀ ਘੇਰਾਬੰਦੀ ਕੀਤੀ ਹੈ, ਜਿੱਥੇ ਇੱਕ ਇਮਾਰਤ ਵਿੱਚ ਕਈ ਲੋਕਾਂ ਨੂੰ ਬੰਧਕ ਬਣਾ ਲਿਆ ਗਿਆ ਹੈ। ਪੁਲਸ ਦੇ ਬੁਲਾਰੇ ਸਾਈਮਨ ਕਲੋਕ ਨੇ ਐਸੋਸੀਏਟਿਡ ਪ੍ਰੈਸ ਨੂੰ ਦੱਸਿਆ ਕਿ ਐਡੇ ਸ਼ਹਿਰ ਵਿੱਚ ਲੋਕਾਂ ਨੂੰ ਬੰਧਕ ਬਣਾਇਆ ਗਿਆ ਹੈ ਪਰ ਉਨ੍ਹਾਂ ਨੇ ਘਟਨਾ ਦੇ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ: ਹੁਣ ਅਮਰੀਕਾ ਅਤੇ ਆਸਟ੍ਰੇਲੀਆ 'ਚ ਬੰਦ ਹੋਵੇਗੀ ਫੇਸਬੁੱਕ ਨਿਊਜ਼ ਟੈਬ ਸਰਵਿਸ

ਪੁਲਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕੀਤਾ, ''ਇਸ ਘਟਨਾ ਦੇ ਪਿੱਛੇ ਕਿਸੇ ਅੱਤਵਾਦੀ ਇਰਾਦੇ ਦੇ ਫਿਲਹਾਲ ਕੋਈ ਸੰਕੇਤ ਨਹੀਂ ਮਿਲੇ ਹਨ।'' ਇਸ ਤੋਂ ਪਹਿਲਾਂ ਪੁਲਸ ਨੇ ਐਡੇ ਸ਼ਹਿਰ 'ਚ ਇਕ ਕੇਂਦਰੀ ਚੌਰਾਹੇ ਨੇੜੇ 150 ਘਰਾਂ ਨੂੰ ਖਾਲੀ ਕਰਵਾਉਂਦੇ ਹੋਏ ਕਿਹਾ ਸੀ ਕਿ ਇਲਾਕੇ ਵਿਚ ਵਿਅਕਤੀ ਮੌਜੂਦ ਹੈ ਜੋ ਉਹਨਾਂ ਜਾਂ ਦੂਜਿਆਂ ਲਈ ਖ਼ਤਰਾ ਹੋ ਸਕਦਾ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਹਿਰਾਸਤ 'ਚ ਲਏ ਜਾਣ ਮਗਰੋਂ PIA ਨੇ ਕਰੂ ਮੈਂਬਰ ਹਿਨਾ ਸਾਨੀ ਨੂੰ ਕੀਤਾ ਮੁਅੱਤਲ

ਐਮਸਟਰਡਮ ਤੋਂ 85 ਕਿਲੋਮੀਟਰ (53 ਮੀਲ) ਦੱਖਣ-ਪੂਰਬ ਵਿੱਚ, ਇੱਕ ਪੇਂਡੂ ਬਾਜ਼ਾਰ ਕਸਬੇ ਐਡੇ ਵਿੱਚ ਘਟਨਾ ਸਥਾਨ ਦੀਆਂ ਤਸਵੀਰਾਂ ਆਈਆਂ ਹਨ, ਜਿਨ੍ਹਾਂ ਵਿਚ ਪੁਲਸ ਅਤੇ ਫਾਇਰਫਾਈਟਰ ਇੱਕ ਘੇਰਾਬੰਦੀ ਵਾਲੇ ਖੇਤਰ ਵਿੱਚ ਸੜਕਾਂ 'ਤੇ ਨਜ਼ਰ ਆ ਰਹੇ ਹਨ। ਨਗਰਪਾਲਿਕਾ ਨੇ ਕਿਹਾ ਕਿ ਐਡੇ ਦੇ ਕੇਂਦਰੀ ਹਿੱਸੇ ਵਿੱਚ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ।

ਇਹ ਵੀ ਪੜ੍ਹੋ: ਜਨਮ ਤੋਂ ਜੁੜੀਆਂ ਦੋ ਭੈਣਾਂ ਦਾ ਹੋਇਆ ਵਿਆਹ, ਲਾੜਾ ਬਣਿਆ ਸੇਵਾ ਮੁਕਤ ਫ਼ੌਜੀ ਅਫਸਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News