ਦੀਵਾਲੀ ''ਤੇ ਕਸ਼ਮੀਰ ਪ੍ਰਦਰਸ਼ਨ ਨੂੰ ਲੈ ਕੇ ਪੁਲਸ ਵਿਵਸਥਾ ਰਹੇਗੀ ਸਖ਼ਤ

10/25/2019 11:30:49 PM

ਲੰਡਨ (ਭਾਸ਼ਾ)- ਲੰਡਨ ਦੇ ਮੇਅਰ ਸਾਦਿਕ ਖਾਨ ਨੇ ਕਿਹਾ ਕਿ ਦੀਵਾਲੀ 'ਤੇ ਭਾਰਤੀ ਹਾਈ ਕਮਿਸ਼ਨ ਨੇੜੇ ਪ੍ਰਸਤਾਵਿਤ ਮੁਕਤ ਕਸ਼ਮੀਰ ਪ੍ਰਦਰਸ਼ਨ ਦੇ ਮੱਦੇਨਜ਼ਰ ਉਹ ਸਕਾਟਲੈਂਡ ਯਾਰਡ ਦੇ ਨਾਲ ਮਿਲ ਕੇ ਪੁਖ਼ਤਾ ਪੁਲਸ ਵਿਵਸਥਾ 'ਤੇ ਕੰਮ ਕਰ ਰਹੇ ਹਨ, ਜਿਸ ਨਾਲ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਖਤਰੇ ਨਾਲ ਨਜਿੱਠਿਆ ਜਾ ਸਕੇ। ਪਾਕਿਸਤਾਨੀ ਮੂਲ ਦੇ ਮੇਅਰ ਨੇ ਲੰਡਨ ਅਸੈਂਬਲੀ ਦੇ ਮੈਂਬਰ ਨਵੀਨ ਸ਼ਾਹ ਨੂੰ ਲਿਖੇ ਪੱਤਰ ਵਿਚ ਇਹ ਵਾਅਦਾ ਕੀਤਾ। ਸ਼ਾਹ ਨੇ ਪਹਿਲਾਂ ਬ੍ਰਿਟਿਸ਼ ਪਾਕਿਸਤਾਨੀਆਂ ਅਤੇ ਵੱਖਵਾਦੀ ਸਮੂਹਾਂ ਵਲੋਂ ਦੀਵਾਲੀ ਮੌਕੇ ਪ੍ਰਦਰਸ਼ਨ ਦੀ ਯੋਜਨਾ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਸੀ।

ਉਨ੍ਹਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮੈਟਰੋਪਾਲੀਟਿਨ ਪੁਲਸ ਕਮਿਸ਼ਨਰ ਨਾਲ ਮੁਲਾਕਾਤ ਤੋਂ ਬਾਅਦ ਫੋਰਸ ਨੇ ਮਾਰਚ ਲਈ ਸਖ਼ਤ ਸ਼ਰਤ ਰੱਖੀ ਹੈ ਜਿਸ ਵਿਚ ਮੱਧ ਲੰਡਨ ਵਿਚ ਆਲਡਵਿਚ ਸਥਿਤ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਦੇ ਬਾਹਰ ਲੋਕਾਂ ਨੂੰ ਇਕੱਠੇ ਹੋਣ ਦੀ ਇਜਾਜ਼ਤ ਦੇਣਾ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਮੈਟਰੋਪਾਲੀਟਿਨ ਪੁਲਸ ਨੇ ਮੈਨੂੰ ਸੂਚਿਤ ਕੀਤਾ ਹੈ ਕਿ ਉਹ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਲੋਕਾਂ ਦੇ ਇਕੱਠੇ ਹੋਣ ਅਤੇ ਪ੍ਰਦਰਸ਼ਨ ਕਰਨ 'ਤੇ ਰੋਕ ਲਗਾਏਗੀ। ਇਹ ਸੰਭਵ ਹੈ ਕਿ ਪ੍ਰਦਰਸ਼ਨਕਾਰੀ ਜਾਂ ਇਸ ਦੇ ਕੁਝ ਹਿੱਸੇ ਇਨ੍ਹਾਂ ਪਾਬੰਦੀਆਂ ਨੂੰ ਤੋੜਣ ਦੀ ਕੋਸ਼ਿਸ਼ ਕਰ ਸਕਦੇ ਹਨ ਅਤੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਸ਼ਾਹ ਨੇ ਕਿਹਾ ਕਿ ਪੁਲਸ ਨੇ ਮੈਨੂੰ ਭਰੋਸਾ ਦਿੱਤਾ ਹੈ ਕਿ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਯਕੀਨੀ ਕਰਨ ਲਈ ਪੁਲਸ ਵਿਵਸਥਾ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਵਿਰੋਧ ਨੂੰ ਘੱਟੋ-ਘੱਟ ਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ ਜਾਣਗੇ।


Sunny Mehra

Content Editor

Related News