ਆਦਿਵਾਸੀ ਪ੍ਰਦਰਸ਼ਨ ਦੌਰਾਨ ਪੁਲਸ ਵਾਹਨਾਂ ਦੀ ਭੰਨ੍ਹਤੋੜ
Sunday, Apr 05, 2026 - 08:44 PM (IST)
ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਨੋਵਾ ਸਕੋਸ਼ੀਆ ਸੂਬੇ 'ਚ ਆਦਿਵਾਸੀ ਭਾਈਚਾਰੇ ਵੱਲੋਂ ਕੀਤੇ ਗਏ ਇੱਕ ਪ੍ਰਦਰਸ਼ਨ ਦੌਰਾਨ ਪੁਲਸ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ ਇਹ ਘਟਨਾ ਕੈਨੇਡਾ ਦੇ ਮੂਲ ਨਿਵਾਸੀ ਫਰਸਟ ਨੇਸ਼ਨਜ਼ ਨਾਲ ਸੰਬੰਧਿਤ ਪ੍ਰਦਰਸ਼ਨ ਦੌਰਾਨ ਵਾਪਰੀ, ਜਿੱਥੇ ਕੁਝ ਲੋਕਾਂ ਵੱਲੋਂ ਹੰਗਾਮਾ ਕੀਤਾ ਗਿਆ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਪ੍ਰਦਰਸ਼ਨ ਦੇ ਨਾਂ ‘ਤੇ ਕੀਤੀ ਗਈ ਇਸ ਭੰਨ੍ਹਤੋੜ ਨਾਲ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਿਆ ਗਿਆ ਹੈ।
ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਪੋਟਲੋਟੈਕ ਕੌਂਸਲ ਦੇ ਇੱਕ ਮੈਂਬਰ ਨੇ ਕਿਹਾ ਕਿ ਜਿਹੜੇ ਲੋਕ ਹੰਗਾਮਾ ਕਰਨ ਲਈ ਆਏ ਸਨ, ਉਹ ਆਪਣੇ ਅੰਦਰ ਝਾਤ ਮਾਰਨ ਅਤੇ ਚੰਗਾ ਇਨਸਾਨ ਬਣਨ ਬਾਰੇ ਸੋਚਣ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
