ਸ਼੍ਰੀਲੰਕਾ 'ਚ ਪੁਲਸ ਨੇ ਪ੍ਰਦਰਸ਼ਨਕਾਰੀਆਂ 'ਤੇ ਚਲਾਈਆਂ ਗੋਲੀਆਂ, 1 ਦੀ ਮੌਤ ਤੇ 12 ਜ਼ਖਮੀ
Wednesday, Apr 20, 2022 - 12:39 AM (IST)
ਕੋਲੰਬੋ-ਸ਼੍ਰੀਲੰਕਾ ਦੇ ਦੱਖਣੀ ਪੱਛਮੀ ਖੇਤਰ ਰਾਮਬੁੱਕਾਨਾ ਖੇਤਰ 'ਚ ਪ੍ਰਦਰਸ਼ਨਕਾਰੀਆਂ ਨੂੰ ਭਜਾਉਣ ਲਈ ਪੁਲਸ ਨੇ ਮੰਗਲਵਾਰ ਨੂੰ ਗੋਲੀਆਂ ਚਲਾਈਆਂ ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਨਿਵਾਸੀ ਹਾਲ 'ਚ ਈਂਧਨ ਦੀਆਂ ਕੀਮਤਾਂ 'ਚ ਵਾਧੇ ਖ਼ਿਲਾਫ ਪ੍ਰਦਰਸ਼ਨ ਕਰ ਰਹੇ ਸਨ। ਸੋਮਵਾਰ ਨੂੰ ਵੱਡੀ ਗਿਣਤੀ 'ਚ ਪ੍ਰਦਰਨਸ਼ਕਾਰੀ ਸੜਕਾਂ ਅਤੇ ਜਨਤਕ ਥਾਵਾਂ 'ਤੇ ਇਕੱਠੇ ਹੋ ਗਏ ਅਤੇ ਪ੍ਰਦਰਸ਼ਨ ਦੇਰ ਰਾਤ ਤਕ ਚਲਿਆ।
ਇਹ ਵੀ ਪੜ੍ਹੋ : ਜੀਓ ਦੇ ਫ਼ਰਵਰੀ 'ਚ ਘਟੇ 36.60 ਲੱਖ ਗਾਹਕ
ਪੁਲਸ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਰਾਮਬੁੱਕਾਨਾ 'ਚ ਰੇਲਵੇ ਪਟੜੀ ਨੂੰ ਵੀ ਬੰਦ ਕਰ ਦਿੱਤਾ ਅਤੇ ਜਦ ਉਨ੍ਹਾਂ ਨੂੰ ਰੇਲ ਮਾਰਗ ਖਾਲ੍ਹੀ ਕਰਵਾਉਣ ਨੂੰ ਕਿਹਾ ਗਿਆ ਤਾਂ ਉਨ੍ਹਾਂ ਨੇ ਪੁਲਸ ਮੁਲਾਜ਼ਮਾਂ 'ਤੇ ਪਥਰਾਅ ਕੀਤਾ। ਪੁਲਸ ਬੁਲਾਰੇ ਨਿਹਾਲ ਥਾਲਡੁਵਾ ਨੇ ਇਕ ਨਿਊਜ਼ ਚੈਨਲ ਨੂੰ ਦੱਸਿਆ ਕਿ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਖੇਤਰ ਛੱਡਣ ਦੀ ਚਿਤਾਵਨੀ ਜਾਰੀ ਕੀਤੀ ਪਰ ਪ੍ਰਦਰਨਸ਼ਕਾਰੀਆਂ ਨੇ ਇਕ ਈਂਧਨ ਟੈਂਕਰ ਅਤੇ ਇਕ ਥ੍ਰੀ-ਵ੍ਹੀਲਰ ਵਾਹਨ ਨੂੰ ਅੱਗ ਲੱਗ ਲਾਉਣ ਦੀ ਕੋਸ਼ਿਸ਼ ਕੀਤੀ ਜਿਸ ਨਾਲ ਜਾਇਦਾਦ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸਥਿਤੀ ਨੂੰ ਕੰਟਰੋਲ ਕਰਨ ਲਈ ਪੁਲਸ ਨੇ ਗੋਲੀਆਂ ਚਲਾਈਆਂ ਅਤੇ ਉਸ ਤੋਂ ਪਹਿਲਾਂ ਹੰਝੂ ਗੈਸ ਦੇ ਗੋਲੇ ਛੱਡੇ।
ਇਹ ਵੀ ਪੜ੍ਹੋ : ਰਾਜਸਥਾਨ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 11 ਦੀ ਮੌਤ ਤੇ 8 ਜ਼ਖ਼ਮੀ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ