ਪਾਕਿ ''ਚ 8 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈ ਜਾਵੇਗੀ ਪੋਲੀਓ ਦੀ ਦਵਾਈ

Tuesday, Jul 14, 2020 - 10:15 PM (IST)

ਪਾਕਿ ''ਚ 8 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈ ਜਾਵੇਗੀ ਪੋਲੀਓ ਦੀ ਦਵਾਈ

ਇਸਲਾਮਾਬਾਦ : ਪਾਕਿਸਤਾਨ ਵਿਚ ਅੱਠ ਲੱਖ ਤੋਂ ਵੱਧ ਬੱਚਿਆਂ ਨੂੰ ਪੋਲੀਓ ਦੀ ਦਵਾਈ ਪਿਲਾਈ ਜਾਵੇਗੀ। ਇਸ ਬਿਮਾਰੀ ਵਿਰੁੱਧ ਮੁਹਿੰਮ ਅਗਲੇ ਹਫਤੇ ਸ਼ੁਰੂ ਹੋਵੇਗੀ, ਜੋ ਤਿੰਨ ਦਿਨਾਂ ਤੱਕ ਚੱਲੇਗੀ।

ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੋਲੀਓ ਖਾਤਮੇ ਦੀ ਮੁਹਿੰਮ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਰੁਕ ਗਈ ਸੀ। ਪਾਕਿਸਤਾਨ ਵਿਚ 17 ਫਰਵਰੀ ਨੂੰ ਦੇਸ਼ ਭਰ ਵਿਚ ਪੋਲੀਓ ਖਾਤਮੇ ਦੀ ਮੁਹਿੰਮ ਚਲਾਈ ਗਈ ਸੀ। ਮੁਹਿੰਮ ਦੌਰਾਨ ਦੇਸ਼ ਭਰ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਲਗਭਗ 3.96 ਕਰੋੜ ਬੱਚਿਆਂ ਨੂੰ ਪੋਲੀਓ ਦੀ ਖੁਰਾਕ ਦੇਣ ਦਾ ਟੀਚਾ ਮਿੱਥਿਆ ਗਿਆ ਸੀ। 

ਇਸ ਨੂੰ ਸਫਲ ਬਣਾਉਣ ਲਈ ਸਰਕਾਰ ਨੇ ਲੋਕਾਂ ਨੂੰ ਸਮਰਥਨ ਦੀ ਅਪੀਲ ਵੀ ਕੀਤੀ ਸੀ। ਹਾਲਾਂਕਿ, ਦੇਸ਼ ਵਿਚ ਫਰਵਰੀ ਦੇ ਸਮੇਂ ਹੀ ਕੋਰੋਨਾ ਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਉਣ ਤੋਂ ਬਾਅਦ ਮੁਹਿੰਮ ਮੁਲਤਵੀ ਕਰ ਦਿੱਤੀ ਗਈ ਸੀ। ਰਾਸ਼ਟਰੀ ਸਿਹਤ ਸੰਸਥਾਵਾਂ ਨਾਲ ਜੁੜੇ ਸਿਹਤ ਅਧਿਕਾਰੀ ਦੇ ਅਨੁਸਾਰ, ਸੋਮਵਾਰ ਤੋਂ ਸ਼ੁਰੂ ਕੀਤੀ ਜਾ ਰਹੀ ਮੁਹਿੰਮ ਦੌਰਾਨ ਅੱਠ ਲੱਖ ਤੋਂ ਵੱਧ ਬੱਚਿਆਂ ਨੂੰ ਤਿੰਨ ਦਿਨਾਂ ਵਿਚ ਪੋਲੀਓ ਦੀ ਦਵਾਈ ਦਿੱਤੀ ਜਾਏਗੀ। ਅਧਿਕਾਰੀ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਨਵੇਂ ਕੇਸ ਘੱਟ ਦਰਜ ਹੋਣ ਤੋਂ ਬਾਅਦ ਪੋਲੀਓ ਖਾਤਮੇ ਦੀ ਮੁਹਿੰਮ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਜਾ ਸਕਿਆ ਹੈ। ਅਧਿਕਾਰਤ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸੰਕਰਮਣ ਦੇ 1,979 ਨਵੇਂ ਮਾਮਲੇ ਸਾਹਮਣੇ ਆਏ ਹਨ। ਪਾਕਿਸਤਾਨ, ਅਫਗਾਨਿਸਤਾਨ ਅਤੇ ਨਾਈਜੀਰੀਆ ਉਹ ਤਿੰਨ ਦੇਸ਼ ਹਨ ਜਿਥੇ ਪੋਲੀਓ ਅਜੇ ਵੀ ਸਥਾਨਕ ਰੋਗ ਹੈ।


author

Sanjeev

Content Editor

Related News