ਪਾਕਿਸਤਾਨ ''ਚ ਪੋਲੀਓ ਟੀਕਾਕਰਨ ਮੁਹਿੰਮ ਮੁਕੰਮਲ
Thursday, Feb 23, 2023 - 04:16 PM (IST)

ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ਵਿਚ 5 ਸਾਲ ਤੋਂ ਘੱਟ ਉਮਰ ਦੇ 60 ਲੱਖ ਤੋਂ ਵੱਧ ਬੱਚਿਆਂ ਨੂੰ ਪੋਲੀਓ ਵਾਇਰਸ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਪੂਰੀ ਹੋ ਗਈ ਹੈ। ਸਿਹਤ ਮੰਤਰਾਲਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਨੇ ਕਿਹਾ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕੁਝ ਹਿੱਸਿਆਂ ਅਤੇ ਖੈਬਰ ਪਖਤੂਨਖਵਾ ਸੂਬੇ ਦੇ ਦੱਖਣੀ ਹਿੱਸੇ ਦੇ 7 ਜ਼ਿਲ੍ਹਿਆਂ 'ਚ ਇਹ ਮੁਹਿੰਮ ਚਲਾਈ ਗਈ।
ਮੰਤਰਾਲਾ ਅਨੁਸਾਰ 30 ਹੋਰ ਜ਼ਿਲ੍ਹਿਆਂ ਵਿੱਚ ਸਥਿਤ ਅਫਗਾਨ ਸ਼ਰਨਾਰਥੀ ਕੈਂਪਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਵੀ ਪੋਲੀਓ ਤੋਂ ਬਚਾਅ ਲਈ ਟੀਕੇ ਲਗਾਏ ਗਏ। ਸਿਹਤ ਮੰਤਰੀ ਅਬਦੁਲ ਕਾਦਿਰ ਪਟੇਲ ਦੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਪਿਛਲੇ ਮਹੀਨੇ ਦੀ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤੋਂ ਬਾਅਦ, ਇਹ ਦੂਜੀ ਮੁਹਿੰਮ ਬੱਚਿਆਂ ਨੂੰ ਵਾਧੂ ਸੁਰੱਖਿਆ ਪ੍ਰਦਾਨ ਕਰਨ ਅਤੇ ਭਾਈਚਾਰਿਆਂ ਵਿੱਚ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹੈ। ਜਦੋਂ ਤੱਕ ਅਸੀਂ ਪਾਕਿਸਤਾਨ ਤੋਂ ਪੋਲੀਓ ਦਾ ਖ਼ਾਤਮਾ ਨਹੀਂ ਕਰਦੇ, ਉਦੋਂ ਤੱਕ ਅਸੀਂ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਟੀਕਾਕਰਨ ਕਰਾਉਂਦੇ ਰਹਾਂਗੇ, ਜਿਸ ਨਾਲ ਉਨ੍ਹਾਂ ਨੂੰ ਛੂਤ ਵਾਲੀ ਅਧਰੰਗ ਦੀ ਬਿਮਾਰੀ ਤੋਂ ਬਚਾਇਆ ਜਾ ਸਕੇਗਾ।