ਇਸ ਸ਼ਹਿਰ 'ਚ ਮੁੜ ਪਰਤਿਆ ‘Work From Home’, ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੀ ਹਦਾਇਤ, ਜਾਣੋ ਵਜ੍ਹਾ

02/16/2024 1:02:38 PM

ਬੈਂਕਾਕ - ਕੋਰੋਨਾ ਵਾਇਰਸ ਗਲੋਬਲ ਮਹਾਮਾਰੀ ਦੌਰਾਨ ਸ਼ੁਰੂ ਹੋਇਆ ‘ਵਰਕ ਫਰੋਮ ਹੋਮ’ ਦਾ ਕਲਚਰ ਹੁਣ ਲਗਭਗ ਖ਼ਤਮ ਹੋ ਚੁੱਕਾ ਹੈ। ਦੁਨੀਆ ਭਰ ਦੀਆਂ ਕੰਪਨੀਆਂ ਨੇ ਆਪਣੇ ਕਰਮਚਾਰੀਆਂ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਕੰਮ ਕਰਨ ਲਈ ਦਫ਼ਤਰ ਆਉਣਾ ਪਵੇਗਾ ਪਰ ਇਹ ਕਲਚਰ ਬੈਂਕਾਕ ਵਿਚ ਮੁੜ ਪਰਤ ਆਇਆ ਹੈ। ਥਾਈਲੈਂਡ ਦੀ ਰਾਜਧਾਨੀ ਬੈਂਕਾਕ ਸਿਟੀ ਦੇ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਲਈ ਕਿਹਾ ਗਿਆ ਹੈ ਅਤੇ ਇਸ ਦਾ ਕਾਰਨ ਹਵਾ ਪ੍ਰਦੂਸ਼ਣ ਹੈ। ਦੱਸ ਦੇਈਏ ਕਿ ਬੈਂਕਾਕ ਇਸ ਸਮੇਂ ਹਵਾ ਪ੍ਰਦੂਸ਼ਣ ਕਾਰਨ ਖ਼ਤਰਨਾਕ ਧੂੰਏਂ ਦੀ ਚਾਦਰ ਵਿੱਚ ਲਿਪਟਿਆ ਹੋਇਆ ਹੈ। ਇੱਥੇ ਹਵਾ ਪ੍ਰਦੂਸ਼ਣ ਦੇ ਨੁਕਸਾਨ ਤੋਂ ਬਚਣ ਲਈ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਲਈ ਕਿਹਾ ਗਿਆ ਹੈ। ਸ਼ਹਿਰ ਦੇ ਅਧਿਕਾਰੀਆਂ ਨੇ ਇੱਥੋਂ ਦੀਆਂ ਕੰਪਨੀਆਂ ਨੂੰ ਕਿਹਾ ਹੈ ਕਿ ਉਹ ਆਪਣੇ ਕਰਮਚਾਰੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਮਦਦ ਕਰਨ। ਧਿਆਨਯੋਗ ਹੈ ਕਿ ਏਅਰ ਮਾਨੀਟਰਿੰਗ ਵੈੱਬਸਾਈਟ ਆਈਕਿਊ ਏਅਰ ਮੁਤਾਬਕ ਵੀਰਵਾਰ ਸਵੇਰੇ ਬੈਂਕਾਕ ਦੁਨੀਆ ਦੇ 10 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ‘ਚੋਂ ਇਕ ਸੀ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਸੁਨਹਿਰੀ ਭਵਿੱਖ ਲਈ ਕੈਨੇਡਾ ਗਏ 25 ਸਾਲਾ ਭਾਰਤੀ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਬੈਂਕਾਕ ਦੇ ਗਵਰਨਰ ਚੈਡਚਾਰਟ ਸਿਟੀਪੰਟ ਨੇ ਬੁੱਧਵਾਰ ਸ਼ਾਮ ਨੂੰ ਕਿਹਾ ਸੀ ਕਿ ਸ਼ਹਿਰ ਦੇ ਸਾਰੇ ਕਰਮਚਾਰੀ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਘਰ ਤੋਂ ਕੰਮ ਕਰਨਗੇ। ਚੈਡਚਾਰਟ ਸਿਟੀਪੰਟ ਨੇ ਇੱਕ ਬਿਆਨ ਵਿੱਚ ਕਿਹਾ, "ਮੈਂ ਲਗਭਗ 151 ਕੰਪਨੀਆਂ ਅਤੇ ਸੰਸਥਾਵਾਂ, ਸਰਕਾਰੀ ਦਫਤਰਾਂ ਅਤੇ ਨਿੱਜੀ ਖੇਤਰ ਦੋਵਾਂ ਦੇ BMA (ਬੈਂਕਾਕ ਮੈਟਰੋਪੋਲੀਟਨ ਪ੍ਰਸ਼ਾਸਨ) ਨੈੱਟਵਰਕ ਤੋਂ ਸਹਿਯੋਗ ਮੰਗਣਾ ਚਾਹੁੰਦਾ ਹਾਂ।" ਉਨ੍ਹਾਂ ਅੱਗੇ ਕਿਹਾ ਕਿ 60,000 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਗਵਰਨਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬੈਂਕਾਕ ਦੇ 50 ਵਿੱਚੋਂ ਘੱਟੋ-ਘੱਟ 20 ਸ਼ਹਿਰਾਂ ਵਿੱਚ ਪੀਐਮ 2.5 ਕਣਾਂ ਦਾ ਪੱਧਰ ਹੈ ਜੋ ਸਿਹਤ ਲਈ ਹਾਨੀਕਾਰਕ ਹੈ। ਤੁਹਾਨੂੰ ਦੱਸ ਦੇਈਏ ਕਿ ਬੈਂਕਾਕ ਅਤੇ ਚਿਆਂਗ ਮਾਈ ਸ਼ਹਿਰਾਂ ਨੂੰ ਪਿਛਲੇ ਸਾਲ ਕਈ ਵਾਰ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਰੋਜ਼ਾਨਾ ਦਰਜਾਬੰਦੀ ਵਿੱਚ ਸ਼ਾਮਲ ਕੀਤਾ ਗਿਆ ਸੀ। ਹਵਾ ਪ੍ਰਦੂਸ਼ਣ ਦੀ ਸਮੱਸਿਆ ਕਾਰਨ ਥਾਈਲੈਂਡ ਵਿੱਚ ਵੀ ਜਨ ਸਿਹਤ ਸੰਕਟ ਪੈਦਾ ਹੋ ਰਿਹਾ ਹੈ। ਇੱਕ ਰਿਪੋਰਟ ਦੇ ਅਨੁਸਾਰ, ਸਾਲ 2023 ਦੌਰਾਨ, ਥਾਈਲੈਂਡ ਵਿੱਚ ਘੱਟੋ-ਘੱਟ 20 ਲੱਖ ਲੋਕਾਂ ਨੂੰ ਪ੍ਰਦੂਸ਼ਣ ਕਾਰਨ ਡਾਕਟਰੀ ਇਲਾਜ ਦੀ ਜ਼ਰੂਰਤ ਪਈ ਸੀ। ਇੱਥੋਂ ਦੀ ਸਰਕਾਰ ਨੇ ਹਵਾ ਪ੍ਰਦੂਸ਼ਣ ਵਿਰੁੱਧ ਲੜਾਈ ਨੂੰ ਰਾਸ਼ਟਰੀ ਏਜੰਡਾ ਬਣਾ ਲਿਆ ਹੈ। ਥਾਈਲੈਂਡ ਦੀ ਪ੍ਰਧਾਨ ਮੰਤਰੀ ਸਰੇਥਾ ਥਾਵਿਸਿਨ ਦੀ ਕੈਬਨਿਟ ਨੇ ਵੀ ਇਸ ਸਬੰਧੀ ਪਿਛਲੇ ਮਹੀਨੇ ਕਲੀਨ ਏਅਰ ਐਕਟ ਦੇ ਖਰੜੇ ਦਾ ਸਮਰਥਨ ਕੀਤਾ ਸੀ।

ਇਹ ਵੀ ਪੜ੍ਹੋ: PM ਮੋਦੀ ਨੇ 8 ਭਾਰਤੀਆਂ ਦੀ ਰਿਹਾਈ ਲਈ ਕਤਰ ਦੇ ਅਮੀਰ ਨੂੰ ਕਿਹਾ- ‘ਧੰਨਵਾਦ’

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

 

cherry

This news is Content Editor cherry