ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਦੀ ਸੁਤੰਤਰਤਾ ਦਿਵਸ ''ਤੇ ਪਾਕਿ ਨੂੰ ਵਧਾਈ

08/14/2019 3:12:11 PM

ਵਾਸ਼ਿੰਗਟਨ— ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਪਾਕਿਸਤਾਨ ਨੂੰ ਸੁਤੰਤਰਤਾ ਸਿਵਸ 'ਤੇ ਵਧਾਈ ਦਿੱਤੀ ਹੈ। ਨਾਲ ਹੀ ਕਿਹਾ ਹੈ ਕਿ ਉਹ ਉਮੀਦ ਕਰਦੇ ਹਨ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖੇਤਰੀ ਸਥਿਰਤਾ ਤੇ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਪੂਰੀ ਕਰਨਗੇ। 

ਪੋਂਪੀਓ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਸੁਤੰਤਰਤਾ ਦਿਸਵ ਤੋਂ ਪਹਿਲੀ ਸ਼ਾਮ ਇਕ ਬਿਆਨ 'ਚ ਕਿਹਾ ਕਿ ਪਿਛਲੇ ਕਈ ਸਾਲਾਂ 'ਚ ਜਦੋਂ ਅਮਰੀਕਾ ਤੇ ਪਾਕਿਸਤਾਨ ਨੇ ਮਿਲ ਕੇ ਕੰਮ ਕੀਤਾ ਤਾਂ ਕਾਫੀ ਕੁਝ ਹਾਸਲ ਹੋਇਆ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ 'ਚ ਅਸੀਂ ਉਮੀਦ ਕਰਦੇ ਹਾਂ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਪਾਕਿਸਤਾਨ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੇ ਹਾਲ ਦੇ ਦੌਰਿਆਂ ਦੌਰਾਨ ਪ੍ਰਗਟਾਈ ਗਈ ਵਚਨਬੱਧਤਾ ਨੂੰ ਪੂਰਾ ਕੀਤਾ ਜਾਵੇਗਾ ਤੇ ਖੇਤਰੀ ਸ਼ਾਂਤੀ ਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਾਡੀਆਂ ਕੋਸ਼ਿਸ਼ਾਂ ਹੋਰ ਗਹਿਰੀਆਂ ਹੋਣਗੀਆਂ। ਪੋਂਪੀਓ ਨੇ ਕਿਹਾ ਕਿ ਅਮਰੀਕੀ ਸਰਕਾਰ ਵਲੋਂ ਮੈਂ ਪਾਕਿਸਤਾਨ ਦੇ ਲੋਕਾਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਾ ਹਾਂ। ਅਸੀਂ ਦੋਵਾਂ ਦੇਸ਼ਾਂ ਨੂੰ ਖੁਸ਼ਹਾਲੀ ਪ੍ਰਦਾਨ ਕਰਨ ਤੇ ਲੋਕਾਂ ਦੇ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਅਮਰੀਕਾ-ਪਾਕਿਸਤਾਨ ਵਪਾਰ ਸਬੰਧਾਂ 'ਚ ਵਾਧੇ ਦੀ ਉਮੀਦ ਕਰਦੇ ਹਾਂ।

ਜ਼ਿਕਰਯੋਗ ਹੈ ਕਿ ਖਾਨ ਨੇ ਜੁਲਾਈ 'ਚ ਆਪਣੀ ਅਮਰੀਕਾ ਯਾਤਰਾ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ ਸੀ ਤੇ ਪਾਕਿਸਤਾਨ ਵਲੋਂ ਅਫਗਾਨ ਸ਼ਾਂਤੀ ਪ੍ਰਕਿਰਿਆ ਤੇ ਅੱਤਵਾਦ ਨਾਲ ਨਿਪਟਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਣ ਦਾ ਵੀ ਭਰੋਸਾ ਦਿੱਤਾ ਸੀ।


Baljit Singh

Content Editor

Related News