ਪੋਂਪੀਓ ਨੇ ਬ੍ਰਿਟੇਨ ਦੇ ਸੁਰੱਖਿਆ ਸਲਹਾਕਾਰ ਨਾਲ ਕੀਤੀ ਭਾਰਤ-ਪਾਕਿ ਦੀ ਸਥਿਤੀ ''ਤੇ ਚਰਚਾ

Saturday, Mar 09, 2019 - 10:05 PM (IST)

ਪੋਂਪੀਓ ਨੇ ਬ੍ਰਿਟੇਨ ਦੇ ਸੁਰੱਖਿਆ ਸਲਹਾਕਾਰ ਨਾਲ ਕੀਤੀ ਭਾਰਤ-ਪਾਕਿ ਦੀ ਸਥਿਤੀ ''ਤੇ ਚਰਚਾ

ਵਾਸ਼ਿੰਗਟਨ — ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਬ੍ਰਿਟੇਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਰਕ ਸੇਡਵਿਲ ਨਾਲ ਭਾਰਤ ਅਤੇ ਪਾਕਿਸਤਾਨ ਦੀ ਮੌਜੂਦਾ ਸਥਿਤੀ ਅਤੇ ਦੋਹਾਂ ਦੱਖਣੀ ਏਸ਼ੀਆਈ ਗੁਆਂਢੀ ਦੇਸ਼ਾਂ 'ਚ ਤਣਾਅ ਘੱਟ ਕਰਨ ਦੇ ਯਤਨਾਂ 'ਤੇ ਚਰਚਾ ਕੀਤੀ।
ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਰਾਬਰਟ ਪਾਲਾਡੀਨੋ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪੋਂਪੀਓ ਅਤੇ ਸੇਡਵਿਲ ਨੇ ਅਮਰੀਕਾ ਅਤੇ ਬ੍ਰਿਟੇਨ ਦੇ ਵਿਸ਼ੇਸ਼ ਸਬੰਧਾਂ ਨੂੰ ਮਜ਼ਬੂਤ  ਕਰਨ ਅਤੇ ਗਲੋਬਲ ਚੁਣੌਤੀਆਂ ਦਾ ਸਾਹਮਣਾ ਕਰਨ 'ਚ ਸਹਿਯੋਗ ਨੂੰ ਲੈ ਕੇ ਆਪਣੀ ਵਚਨਬੱਧਤਾ ਦੁਹਰਾਈ। ਵਿਦੇਸ਼ ਮੰਤਰਾਲੇ ਮੁਤਾਬਕ ਇਹ ਬੈਠਕ ਇਸ ਗੱਲ ਨੂੰ ਦਰਸਾਉਂਦੀ ਹੈ ਕਿ ਅਮਰੀਕਾ 2 ਪ੍ਰਮਾਣੂ ਦੇਸ਼ਾਂ ਵਿਚਾਲੇ ਤਣਾਅ ਘੱਟ ਕਰਨ ਲਈ ਆਪਣੇ ਸਰੋਤਾਂ ਦਾ ਇਸਤੇਮਾਲ ਕਰਨਾ ਜਾਰੀ ਰੱਖੇਗਾ।
ਪਾਲਾਡੀਨੋ ਨੇ ਇਕ ਬਿਆਨ 'ਚ ਕਿਹਾ ਕਿ ਵਿਦੇਸ਼ ਮੰਤਰੀ ਮਾਇਕਲ ਅਤੇ ਪੋਂਪੀਓ ਨੇ ਬ੍ਰਿਟੇਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਰਕ ਸੇਡਵਿਲ ਨਾਲ ਮੁਲਾਕਾਤ ਕਰ ਭਾਰਤ ਅਤੇ ਪਾਕਿ ਵਿਚਾਲੇ ਤਣਾਅ ਘੱਟ ਕਰਨ ਸਮੇਤ ਕਈ ਗਲੋਬਲ ਪਹਿਲ 'ਤੇ ਚਰਚਾ ਕੀਤੀ। ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਵੱਧ ਗਿਆ ਹੈ। ਇਸ ਹਮਲੇ 'ਚ ਸੀ. ਆਰ. ਪੀ. ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ, ਜਿਸ ਦੀ ਜ਼ਿੰਮੇਵਾਰੀ ਪਾਕਿਸਤਾਨ 'ਚ ਸਰਗਰਮ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ।


author

Khushdeep Jassi

Content Editor

Related News