ਪੋਪ ਫ੍ਰਾਂਸਿਸ ਵਲੋਂ ਦੁਨੀਆ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਦੀ ਅਪੀਲ

Monday, Jan 11, 2021 - 05:16 PM (IST)

ਰੋਮ/ਇਟਲੀ (ਕੈਂਥ)  ਚੀਨ ਦੀ ਦੇਣ ਕੋਰੋਨਾ ਵਾਇਰਸ ਨਾਮ ਦੀ ਮਹਾਮਾਰੀ ਦੇ ਪ੍ਰਕੋਪ ਨੇ ਮੌਜੂਦਾ ਦੌਰ ਵਿੱਚ ਪੂਰੀ ਦੁਨੀਆ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ। ਇਸ ਮਹਾਮਾਰੀ ਦੇ ਕਾਰਨ ਪੂਰੀ ਦੁਨੀਆ ਨੂੰ ਜਾਨੀ ਅਤੇ ਮਾਲੀ ਨੁਕਸਾਨ ਝੱਲਣਾ ਪਿਆ ਹੈ। ਹੁਣ ਦੁਨੀਆਂ ਦੀਆਂ ਪ੍ਰਸਿੱਧ ਮੈਡੀਕਲ ਕੰਪਨੀਆਂ ਵੱਲੋਂ ਬਹੁਤ ਹੀ ਜੱਦੋ-ਜਹਿਦ ਦੇ ਬਾਅਦ ਇਸ ਮਹਾਮਾਰੀ ਦੇ ਪ੍ਰਕੋਪ ਤੋਂ ਬਚਣ ਲਈ ਐਂਟੀ ਕੋਰੋਨਾ ਵੈਕਸੀਨ ਨੂੰ ਬਣਾ ਕੇ ਮਿਸਾਲ ਪੈਦਾ ਕੀਤੀ ਗਈ ਹੈ। ਇਸ ਵੈਕਸੀਨ ਦਾ ਟੀਕਾਕਰਨ ਇਟਲੀ ਵਿੱਚ 27 ਦਸੰਬਰ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸ ਦੇ ਸੰਬੰਧ ਵਿੱਚ ਈਸਾਈ ਧਰਮ ਦੇ ਗੁਰੂ ਜੋ ਵੈਟੀਕਨ ਸਿਟੀ ਵਿੱਚ ਰਹਿੰਦੇ ਹਨ ਉਨ੍ਹਾਂ ਵਲੋਂ ਲੋਕਾਂ ਨੂੰ ਇਸ ਕੋਰੋਨਾ ਵਾਇਰਸ ਦੀ ਵੈਕਸੀਨ ਦਾ ਟੀਕਾ ਲਗਾਉਣ ਲਈ ਅਪੀਲ ਕੀਤੀ ਗਈ ਹੈ।

ਪੜ੍ਹੋ ਇਹ ਅਹਿਮ ਖਬਰ- ਯੂਕੇ 'ਚ ਹਜ਼ਾਰਾਂ ਛੋਟੇ ਕਾਰੋਬਾਰ ਕੋਰੋਨਾ ਕਾਰਨ ਹੋ ਸਕਦੇ ਹਨ ਬੰਦ

ਇਟਲੀ ਦੇ ਮੀਡੀਆ ਨਾਲ ਹੋਈ ਇੱਕ ਇੰਟਰਵਿਊ ਵਿੱਚ ਈਸਾਈ ਧਰਮ ਦੇ ਗੁਰੂ ਪੋਪ ਫ੍ਰਾਂਸਿਸ ਨੇ ਕਿਹਾ ਹੈ ਕਿ ਉਹਨਾਂ ਖੁਦ ਇਸ ਵੈਕਸੀਨ ਦਾ ਟੀਕਾ ਜ਼ਰੂਰ ਲੁਆਉਣਾ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ ਸਾਰਿਆਂ ਨੂੰ ਪਹਿਲ ਦੇ ਆਧਾਰ 'ਤੇ ਅਤੇ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਇਸ ਵੈਕਸੀਨ ਦਾ ਟੀਕਾ ਲਗਵਾਉਣਾ ਚਾਹੀਦਾ ਹੈ। ਉਨ੍ਹਾ ਦਾ ਮੰਨਣਾ ਹੈ ਕਿ ਨੈਤਿਕ ਤੌਰ 'ਤੇ ਹਰੇਕ ਨੂੰ ਟੀਕਾ ਜ਼ਰੂਰ ਲਵਾਉਣਾ ਚਾਹੀਦਾ ਹੈ। ਇਹ ਇਕ ਨੈਤਿਕ ਜ਼ਰੂਰੀ ਜ਼ਿੰਮੇਵਾਰੀ ਹੈ ਕਿਉਂਕਿ ਤੁਸੀਂ ਸਿਰਫ ਆਪਣੀ ਸਿਹਤ ਤੇ ਜ਼ਿੰਦਗੀ ਨੂੰ ਦਾਅ 'ਤੇ ਨਹੀਂ ਲਗਾਉਂਦੇ ਸਗੋਂ ਤੁਸੀਂ ਦੂਜਿਆਂ ਦੀ ਜ਼ਿੰਦਗੀ ਨਾਲ ਵੀ ਖੇਡਦੇ ਹੋ। ਪੋਪ ਨੇ ਇਹ ਘੋਸ਼ਣਾ ਕੀਤੀ ਹੈ ਕਿ ਉਹ ਕੋਵਿਡ-19 ਵਿਰੁੱਧ ਟੀਕਾ ਲੁਆਉਣਗੇ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।


Vandana

Content Editor

Related News