ਬ੍ਰਿਸਬੇਨ 'ਚ ਪ੍ਰਸਿੱਧ ਗਾਇਕ ਗੁਰਦਾਸ ਮਾਨ ਦੇ ਸ਼ੋਅ ਦਾ ਪੋਸਟਰ ਲੋਕ ਅਰਪਣ
Friday, Jul 04, 2025 - 10:43 AM (IST)

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਦੇਸੀ ਰੌਕਸ ਵੱਲੋਂ ਗ੍ਰਿਫਿਨ ਕਾਲਜ ਦੇ ਸਹਿਯੋਗ ਨਾਲ ਪੰਜਾਬੀਆਂ ਦੇ ਹਰਮਨ ਪਿਆਰੇ ਪ੍ਰਸਿੱਧ ਲੋਕ ਗਾਇਕ, ਅਦਾਕਾਰ ਤੇ ਗੀਤਕਾਰ ਗੁਰਦਾਸ ਮਾਨ ਦਾ ਸ਼ੋਅ 10 ਅਗਸਤ ਦਿਨ ਐਤਵਾਰ ਨੂੰ ਸਲੀਮਨ ਸਪੋਰਟਸ ਕੰਪਲੈਕਸ ਚੈਂਡਲਰ ਵਿਖੇ ਕਰਵਾਇਆ ਜਾ ਰਿਹਾ ਹੈ। ਬ੍ਰਿਸਬੇਨ 'ਚ ਸ਼ੋਅ ਦੇ ਮੁੱਖ ਪ੍ਰਬੰਧਕ ਮਨਮੋਹਨ ਸਿੰਘ, ਡਾ. ਬਰਨਾਰਡ ਮਲਿਕ ਡਾਇਰੈਕਟਰ ਅਮੈਰੀਕਨ ਕਾਲਜ, ਜਸਪਾਲ ਸਿੰਘ ਸੰਧੂ ਡਾਇਰੈਕਟਰ ਫਾਈਵਵਾਟਰ ਇਮੀਗ੍ਰੇਸ਼ਨ ਕੰਸਲਟੈਂਟ, ਗੋਲਡੀ ਸਰਦੂਲਗੜ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਵੱਲੋ ਕਰੀ ਐਂਡ ਕਾਸਕ ਰੈਸਟੋਰੈਂਟ ਵਿਖੇ ਸਾਂਝੇ ਤੌਰ 'ਤੇ ਗਾਇਕ ਗੁਰਦਾਸ ਮਾਨ ਦੇ ਲਾਈਵ ਸ਼ੋਅ ਦਾ ਪੋਸਟਰ ਲੋਕ ਅਰਪਣ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਦੁਬਈ ਦਾ GOLDEN VISA ਲੈਣਾ ਹੋਇਆ ਹੋਰ ਸੌਖਾ, ਪਰਿਵਾਰ ਸਣੇ ਸੈਟਲ ਹੋ ਸਕੋਗੇ UAE
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ਼ੋਅ ਦੇ ਮੁੱਖ ਪ੍ਰਬੰਧਕ ਮਨਮੋਹਨ ਸਿੰਘ ਨੇ ਦੱਸਿਆਂ ਕਿ ਪੰਜਾਬੀਆਂ ਦੇ ਮਹਿਬੂਬ ਗਾਇਕ ਗੁਰਦਾਸ ਮਾਨ ਬ੍ਰਿਸਬੇਨ ’ਚ ਨਵੇਂ-ਪੁਰਾਣੇ ਪ੍ਰਸਿੱਧ ਗੀਤਾਂ ਦੀ ਛਹਿਬਰ ਲਾਉਣ ਆ ਰਹੇ ਹਨ। ਜਿਸ ਲਈ ਦਰਸ਼ਕਾਂ ’ਚ ਬਹੁਤ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆਂ ਕਿ ਸ਼ੋਅ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਪਰਿਵਾਰਾਂ ਦੇ ਬੈਠਣ ਲਈ ਖਾਸ ਇੰਤਜ਼ਾਮ ਕੀਤਾ ਗਿਆ ਹੈ। ਦਰਸ਼ਕ ਆਪਣੇ ਮਹਿਬੂਬ ਕਲਾਕਾਰ ਦੀ ਗਾਇਕੀ ਮਾਨਣ ਲਈ ਉਤਾਵਲੇ ਹਨ ਤੇ ਇਹ ਸ਼ੋਅ ਬ੍ਰਿਸਬੇਨ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰੇਗਾ। ਉਨ੍ਹਾਂ ਅੱਗੇ ਦੱਸਿਆ ਕਿ ਗੁਰਦਾਸ ਮਾਨ ਆਪਣੇ ਮਸ਼ਹੂਰ ਲੋਕ ਗੀਤ-ਸੰਗੀਤ ਤੋਂ ਇਲਾਵਾ ਨਵੀਆਂ ਵੰਨਗੀਆਂ ਦੀ ਪੇਸ਼ਕਾਰੀ ਵੀ ਕਰਨਗੇ ਜਿਸਨੂੰ ਦਰਸ਼ਕ ਲੰਮੇ ਸਮੇਂ ਤੱਕ ਯਾਦ ਰੱਖਣਗੇ।ਇਸ ਮਹਿਬੂਬ ਗਾਇਕ ਦੇ ਆਸਟ੍ਰੇਲੀਆ ਦੇ ਦੌਰੇ ਪ੍ਰਤੀ ਸੰਗੀਤ ਪ੍ਰੇਮੀਆਂ ’ਚ ਬਹੁਤ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਥੇ ਜ਼ਿਕਰਯੋਗ ਹੈ ਕਿ ਦੇਸੀ ਰੌਕਸ ਵੱਲੋ ਗੁਰਦਾਸ ਮਾਨ ਜੀ ਦਾ 'ਯਾਰ ਪੰਜਾਬੀ ਟੂਰ' ਆਸਟ੍ਰੇਲੀਆ-ਨਿਊਜ਼ੀਲੈਂਡ ਵਿੱਚ ਕਰਵਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।