ਬ੍ਰਿਸਬੇਨ 'ਚ ਪ੍ਰਸਿੱਧ ਗਾਇਕ ਗੁਰਦਾਸ ਮਾਨ ਦੇ ਸ਼ੋਅ ਦਾ ਪੋਸਟਰ ਲੋਕ ਅਰਪਣ

Friday, May 26, 2023 - 06:15 PM (IST)

ਬ੍ਰਿਸਬੇਨ 'ਚ ਪ੍ਰਸਿੱਧ ਗਾਇਕ ਗੁਰਦਾਸ ਮਾਨ ਦੇ ਸ਼ੋਅ ਦਾ ਪੋਸਟਰ ਲੋਕ ਅਰਪਣ

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ) ਦੇਸੀ ਰੌਕਸ ਵੱਲੋਂ ਜਗਤ ਪ੍ਰਸਿੱਧ ਪੰਜਾਬੀ ਗਾਇਕ, ਅਦਾਕਾਰ ਤੇ ਗੀਤਕਾਰ ਗੁਰਦਾਸ ਮਾਨ ਦਾ ਸ਼ੋਅ 3 ਸਤੰਬਰ ਦਿਨ ਐਤਵਾਰ ਨੂੰ ਸਲੀਮਨ ਸਪੋਰਟਸ ਕੰਪਲੈਕਸ ਚੈਂਡਲਰ ਵਿਖੇ ਕਰਵਾਇਆ ਜਾ ਰਿਹਾ ਹੈ। ਬ੍ਰਿਸਬੇਨ 'ਚ ਸ਼ੋਅ ਦੇ ਮੁੱਖ ਪ੍ਰਬੰਧਕ ਮਨਮੋਹਨ ਸਿੰਘ, ਡਾ. ਬਰਨਾਰਡ ਮਲਿਕ ਡਾਇਰੈਕਟਰ ਅਮੈਰੀਕਨ ਕਾਲਜ, ਰੌਕੀ ਭੁੱਲਰ, ਕਮਰ ਬੱਲ, ਸਰਬਜੀਤ ਸੋਹੀ, ਸੁਰਜੀਤ ਸੰਧੂ, ਵਿਜੈ ਗਰੇਵਾਲ, ਕੁਲਦੀਪ ਸਿੰਘ, ਗੁਰਪਿੰਦਰ ਸਿੰਘ, ਰਾਜੂ ਰਾਣਾ, ਤਜਿੰਦਰ ਢਿੱਲੋ, ਹਰਜੀਤ ਭੁੱਲਰ, ਨਵਜੋਤ ਜਗਤਪੁਰ, ਮਲਕੀਤ ਧਾਲੀਵਾਲ, ਕਮਲ ਬੈਂਸ, ਅਜੇਪਾਲ ਸਿੰਘ, ਗਿੰਨੀ ਸੰਧੂ, ਜਗਦੀਪ ਭਿੰਡਰ ਆਦਿ ਪ੍ਰਮੁੱਖ ਸ਼ਖਸੀਅਤਾਂ ਵੱਲੋ ਕਰੀ ਐਂਡ ਕਾਸਕ ਰੈਸਟੋਰੈਂਟ ਵਿਖੇ ਸਾਝੇ ਤੌਰ 'ਤੇ ਗਾਇਕ ਗੁਰਦਾਸ ਮਾਨ ਦੇ ਲਾਈਵ ਸ਼ੋਅ ਦਾ ਪੋਸਟਰ ਲੋਕ ਅਰਪਣ ਕੀਤਾ ਗਿਆ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਕੌਕਟੇਲ ਰਿਸੈਪਸ਼ਨ 'ਚ ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਸਮੂਹ ਮੈਂਬਰ ਹੋਏ ਸ਼ਾਮਿਲ (ਤਸਵੀਰਾਂ)

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ਼ੋਅ ਦੇ ਮੁੱਖ ਪ੍ਰਬੰਧਕ ਮਨਮੋਹਨ ਸਿੰਘ ਨੇ ਦੱਸਿਆਂ ਕਿ ਪੰਜਾਬੀਆਂ ਦੇ ਮਹਿਬੂਬ ਗਾਇਕ ਗੁਰਦਾਸ ਮਾਨ ਲੱਗਭਗ ਪੰਜ ਸਾਲ ਬਾਅਦ ਬ੍ਰਿਸਬੇਨ ’ਚ ਨਵੇਂ-ਪੁਰਾਣੇ ਪ੍ਰਸਿੱਧ ਗੀਤਾਂ ਦੀ ਛਹਿਬਰ ਲਾਉਣ ਆ ਰਹੇ ਹਨ। ਜਿਸ ਲਈ ਦਰਸ਼ਕਾਂ ’ਚ ਬਹੁਤ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸ਼ੋਅ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਪਰਿਵਾਰਾਂ ਦੇ ਬੈਠਣ ਲਈ ਖਾਸ ਇੰਤਜ਼ਾਮ ਕੀਤਾ ਗਿਆ ਹੈ। ਦਰਸ਼ਕ ਆਪਣੇ ਮਹਿਬੂਬ ਕਲਾਕਾਰ ਦੀ ਗਾਇਕੀ ਮਾਨਣ ਲਈ ਉਤਾਵਲੇ ਹਨ ਤੇ ਇਹ ਸ਼ੋਅ ਬ੍ਰਿਸਬੇਨ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰੇਗਾ। ਉਨ੍ਹਾਂ ਅੱਗੇ ਦੱਸਿਆਂ ਕਿ ਗੁਰਦਾਸ ਮਾਨ ਆਪਣੇ ਮਸ਼ਹੂਰ ਲੋਕ ਗੀਤ-ਸੰਗੀਤ ਤੋਂ ਇਲਾਵਾ ਨਵੀਆਂ ਵੰਨਗੀਆਂ ਦੀ ਪੇਸ਼ਕਾਰੀ ਵੀ ਕਰਨਗੇ, ਜਿਸਨੂੰ ਦਰਸ਼ਕ ਲੰਮੇ ਸਮੇਂ ਤੱਕ ਯਾਦ ਰੱਖਣਗੇ। ਇਸ ਮਹਿਬੂਬ ਗਾਇਕ ਦੇ 'ਅੱਖੀਆਂ ਉਡੀਕਦੀਆਂ' ਆਸਟ੍ਰੇਲੀਆ ਦੇ ਦੌਰੇ ਪ੍ਰਤੀ ਸੰਗੀਤ ਪ੍ਰੇਮੀਆ ’ਚ ਬਹੁਤ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਨੋਟ-ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News