ਤੜਕਸਾਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਢਹਿ-ਢੇਰੀ ਹੋਏ ਘਰ, 9 ਲੋਕਾਂ ਦੀ ਮੌਤ

Tuesday, Jan 07, 2025 - 09:55 AM (IST)

ਤੜਕਸਾਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਢਹਿ-ਢੇਰੀ ਹੋਏ ਘਰ, 9 ਲੋਕਾਂ ਦੀ ਮੌਤ

ਬੀਜਿੰਗ (ਏਜੰਸੀ)- ਨੇਪਾਲ ਨੇੜੇ ਪੱਛਮੀ ਚੀਨ ਦੇ ਪਹਾੜੀ ਖੇਤਰ 'ਚ ਮੰਗਲਵਾਰ ਸਵੇਰੇ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਸਰਕਾਰੀ ਪ੍ਰਸਾਰਕ 'ਸੀਸੀਟੀਵੀ' ਨੇ ਐਮਰਜੈਂਸੀ ਪ੍ਰਬੰਧਨ ਮੰਤਰਾਲੇ ਦੇ ਹਵਾਲੇ ਨਾਲ ਮ੍ਰਿਤਕਾਂ ਦੀ ਗਿਣਤੀ ਦੱਸੀ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਨੇਪਾਲ ਦੀ ਸਰਹੱਦ ਦੇ ਨੇੜੇ ਤਿੱਬਤ ਖੇਤਰ ਵਿੱਚ 7.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਤਿੱਬਤ ਖੇਤਰ ਦੇ ਪਹਾੜੀ ਖੇਤਰ 'ਚ ਕਰੀਬ 10 ਕਿਲੋਮੀਟਰ ਦੀ ਡੂੰਘਾਈ 'ਚ ਆਇਆ।

ਇਹ ਵੀ ਪੜ੍ਹੋ: ਵਿਦੇਸ਼ੀ ਵਿਦਿਆਰਥੀਆਂ ਲਈ ਅਹਿਮ ਖ਼ਬਰ, ਭਾਰਤ ਸਰਕਾਰ ਨੇ 2 ਵਿਸ਼ੇਸ਼ ਸ਼੍ਰੇਣੀ ਦੇ ਵੀਜ਼ਿਆਂ ਦੀ ਕੀਤੀ ਸ਼ੁਰੂਆਤ

'ਸੀਸੀਟੀਵੀ' ਨੇ ਦੱਸਿਆ ਕਿ ਚੀਨ ਦੀ ਭੂਚਾਲ ਨਿਗਰਾਨੀ ਏਜੰਸੀ ਨੇ ਭੂਚਾਲ ਦੀ ਤੀਬਰਤਾ 6.8 ਦਰਜ ਕੀਤੀ ਹੈ। ਭੂਚਾਲ ਦੇ ਕੇਂਦਰ ਦੇ ਆਲੇ-ਦੁਆਲੇ ਦੇ ਖੇਤਰ ਦੀ ਔਸਤ ਉਚਾਈ ਲਗਭਗ 4,200 ਮੀਟਰ (13,800 ਫੁੱਟ) ਹੈ। ਸੀਸੀਟੀਵੀ ਦੀ ਆਨਲਾਈਨ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭੂਚਾਲ ਦੇ ਕੇਂਦਰ ਤੋਂ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਬਹੁਤ ਘੱਟ ਲੋਕ ਰਹਿੰਦੇ ਹਨ। ਭੂਚਾਲ ਦਾ ਕੇਂਦਰ ਤਿੱਬਤ ਦੀ ਰਾਜਧਾਨੀ ਲਹਾਸਾ ਤੋਂ 380 ਕਿਲੋਮੀਟਰ ਦੂਰ ਹੈ।

ਇਹ ਵੀ ਪੜ੍ਹੋ: 'ਸ਼ੇਖ ਹਸੀਨਾ ਨੂੰ ਗ੍ਰਿਫਤਾਰ ਕਰਕੇ 12 ਫਰਵਰੀ ਤੱਕ ਕਰੋ ਪੇਸ਼', ਸਾਬਕਾ PM ਖਿਲਾਫ ਦੂਜਾ ਗ੍ਰਿਫਤਾਰੀ ਵਾਰੰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

cherry

Content Editor

Related News