PPP ਨੇ ਬਿਲਾਵਲ ਭੁੱਟੋ ਜ਼ਰਦਾਰੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ

Friday, Dec 15, 2023 - 10:26 AM (IST)

ਇਸਲਾਮਾਬਾਦ (ਭਾਸ਼ਾ) - ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਸ ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਵਿਚ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ। ਪਾਰਟੀ ਨੇ ਕਿਹਾ ਕਿ ਬਿਲਾਵਲ ਭੁੱਟੋ ਜ਼ਰਦਾਰੀ ਦੇ ਪਿਤਾ ਆਸਿਫ ਅਲੀ ਜ਼ਰਦਾਰੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ। ਪੀ. ਪੀ. ਪੀ. ਨੇ ਇਹ ਐਲਾਨ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਨ.-ਐੱਲ.) ਪਾਰਟੀ ਵੱਲੋਂ ਹਾਲ ਹੀ ਵਿੱਚ ਆਪਣੇ ਮੁਖੀ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਣ ਤੋਂ ਬਾਅਦ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ‘ਫਾਈਟਰ’ ’ਚ ਦੀਪਿਕਾ ਦੇ ਕਿਸਿੰਗ ਤੇ ਬਿਕਨੀ ਸੀਨ ਨੂੰ ਦੇਖ ਭੜਕੇ ਲੋਕ, ਕਿਹਾ– ‘ਮਹਿਲਾ ਲੜਾਕਿਆਂ ਨੂੰ ਬਦਨਾਮ ਨਾ ਕਰੋ’

ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਪੀ. ਪੀ. ਪੀ. ਦੇ ਸੂਚਨਾ ਸਕੱਤਰ ਫੈਜ਼ਲ ਕਰੀਮ ਕੁੰਡੀ ਨੇ ਕਿਹਾ ਕਿ ਬਿਲਾਵਲ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ ਅਤੇ ਸਾਡੀ ਇੱਛਾ ਹੈ ਕਿ ਅਸੀਂ 2008 ਨੂੰ ਮੁੜ ਦੁਹਰਾਈਏ ਅਤੇ ਆਸਿਫ਼ ਅਲੀ ਜ਼ਰਦਾਰੀ ਨੂੰ ਰਾਸ਼ਟਰਪਤੀ ਬਣਾਈਏ। ਉਨ੍ਹਾਂ ਕਿਹਾ ਕਿ ਪਾਰਟੀ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। 2008 ਵਿੱਚ ਹੋਈਆਂ ਚੋਣਾਂ ਤੋਂ ਬਾਅਦ ਆਸਿਫ਼ ਅਲੀ ਜ਼ਰਦਾਰੀ (68) ਪਾਕਿਸਤਾਨ ਦੇ ਰਾਸ਼ਟਰਪਤੀ ਬਣੇ ਅਤੇ 2013 ਤੱਕ ਇਸ ਅਹੁਦੇ ’ਤੇ ਰਹੇ। ਬਿਲਾਵਲ (35) ਅਪ੍ਰੈਲ 2022 ਤੋਂ ਅਗਸਤ 2023 ਤੱਕ ਵਿਦੇਸ਼ ਮੰਤਰੀ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News