ਬ੍ਰਿਸਬੇਨ ''ਚ ਸ਼ਰਧਾ ਪੂਰਵਕ ਮਨਾਇਆ ਗਿਆ ਪ੍ਰਕਾਸ਼ ਦਿਹਾੜਾ
Tuesday, Feb 07, 2023 - 04:15 PM (IST)

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਧੰਨ-ਧੰਨ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਅਤੇ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਿੰਘ ਸਭਾ ਟਾਇਗਮ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਜਸਬੀਰ ਸਿੰਘ ਜੀ (ਪਾਉਂਟਾ ਸਾਹਿਬ) ਵਾਲੇ ਅਤੇ ਭਾਈ ਅਮਰਜੀਤ ਸਿੰਘ ਜੀ ਨਾਗਰਾ ਦੇ ਕੀਰਤਨੀ ਜੱਥਿਆ ਵਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ- 9 ਸਾਲ ਦੇ ਬੱਚੇ ਨੇ 'ਗ੍ਰੈਜੁਏਟ' ਬਣ ਰਚਿਆ ਇਤਿਹਾਸ, ਬਣਨਾ ਚਾਹੁੰਦੈ ਖਗੋਲ ਵਿਗਿਆਨੀ
ਇਸ ਮੌਕੇ ਪਰਮਜੀਤ ਸਿੰਘ ਰੰਧਾਵਾ ਨੇ ਹਾਜਰ ਸੰਗਤਾਂ ਦਾ ਧੰਨਵਾਦ ਕਰਦਿਆ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਹਨਾਂ ਕਿਹਾ ਗੁਰੂ ਸਾਹਿਬਾਨ ਜੀ ਦੇ ਦਰਸਾਏ ਮਾਰਗ ਤੋਂ ਸੇਧ ਲੈ ਕੇ ਗੁਰੂ ਵਾਲੇ ਬਣਨ ਅਤੇ ਬਾਣੇ ਤੇ ਬਾਣੀ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਮਾਸਟਰ ਪਰਮਿੰਦਰ ਸਿੰਘ, ਸੰਤੋਖ ਸਿੰਘ ਜੌਹਲ, ਜਸਪਾਲ ਸਿੰਘ ਬਿਲਗਾ ਅਤੇ ਗੁਰੂ ਦੀਆਂ ਸੰਗਤਾਂ ਨੇ ਹੁੰਮ-ਹੁਮਾ ਕੇ ਹਾਜ਼ਰੀ ਭਰੀ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।