ਇਟਲੀ ''ਚ ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ''ਤੇ ਨਤਮਸਤਕ ਹੋਈਆਂ ਸੰਗਤਾਂ

Tuesday, Jul 07, 2026 - 03:25 PM (IST)

ਇਟਲੀ ''ਚ ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ''ਤੇ ਨਤਮਸਤਕ ਹੋਈਆਂ ਸੰਗਤਾਂ

ੰਇਟਲੀ (ਸਾਬੀ ਚੀਨੀਆ) ਇੱਥੋਂ ਦੇ ਗੁਰਦੁਆਰਾ ਸਿੰਘ ਸਭਾ ਚਿਸਤੈਰਨਾ ਦੀ ਲਾਤੀਨਾ ਵਿਖੇ ਛੇਵੀਂ ਪਾਤਸ਼ਾਹੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ 'ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

PunjabKesari

PunjabKesari

ਸਮਾਗਮ ਦੌਰਾਨ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਪ੍ਰਸਿੱਧ ਢਾਡੀ ਗੁਰਪ੍ਰਤਾਪ ਸਿੰਘ ਪਦਮ ਅਤੇ ਉਹਨਾਂ ਦੇ ਜਥੇ ਨੇ ਆਪਣੇ ਰਸਭਿੰਨੇ ਅੰਦਾਜ਼ ਵਿੱਚ ਛੇਵੀਂ ਪਾਤਸ਼ਾਹੀ ਦੇ ਜੀਵਨ ਇਤਿਹਾਸ, ਮੀਰੀ-ਪੀਰੀ ਦੇ ਸਿਧਾਂਤ ਅਤੇ ਗੁਰੂ ਸਾਹਿਬ ਦੀਆਂ ਸ਼ਹਾਦਤਾਂ ਤੇ ਜੰਗਾਂ-ਯੁੱਧਾਂ ਦਾ ਵਰਣਨ ਕਰਦਿਆਂ ਸੰਗਤਾਂ ਨੂੰ ਨਿਹਾਲ ਕਰ ਦਿੱਤਾ। ਪੰਡਾਲ ਵਿਚ ਜੁੜੀਆਂ ਸੰਗਤਾਂ ਨੇ 'ਬੋਲੇ ਸੋ ਨਿਹਾਲ' ਦੇ ਜੈਕਾਰੇ ਲਾਉਂਦਿਆਂ ਢਾਡੀ ਵਾਰਾਂ ਸ਼ਰਵਣ ਕੀਤੀਆਂ। 

PunjabKesari

PunjabKesari

ਪ੍ਰਬੰਧਕਾਂ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਸਦਕਾ ਹੀ ਅਜਿਹੇ ਗੁਰਮਤਿ ਸਮਾਗਮ ਸਫਲ ਹੁੰਦੇ ਹਨ। ਇਸ ਮੌਕੇ ਧਾਰਮਿਕ ਪ੍ਰਚਾਰ ਅਤੇ ਪੰਥਕ ਸੇਵਾਵਾਂ ਲਈ ਵਿਸ਼ੇਸ਼ ਸ਼ਖ਼ਸੀਅਤਾਂ ਨੂੰ 'ਸਨਮਾਨ' ਨਾਲ ਨਿਵਾਜਿਆ ਗਿਆ।ਸਮਾਗਮ ਦੇ ਅੰਤ ਵਿੱਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸੰਗਤਾਂ ਨੇ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਛਕਿਆ। ਪ੍ਰਬੰਧਕ ਕਮੇਟੀ ਨੇ ਸਮਾਗਮ ਵਿੱਚ ਪਹੁੰਚਣ ਵਾਲੀਆਂ ਸਾਰੀਆਂ ਸੰਗਤਾਂ ਅਤੇ ਸੇਵਾਦਾਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਿਆ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News