ਨੋਵੇਲਾਰਾ ਵਿਖੇ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ ਤੇ ਬਾਬਾ ਦੀਪ ਸਿੰਘ ਜੀਓ ਦਾ ਸ਼ਹੀਦੀ ਦਿਹਾੜਾ

Monday, Nov 11, 2024 - 03:02 PM (IST)

ਨੋਵੇਲਾਰਾ ਵਿਖੇ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ ਤੇ ਬਾਬਾ ਦੀਪ ਸਿੰਘ ਜੀਓ ਦਾ ਸ਼ਹੀਦੀ ਦਿਹਾੜਾ

ਨੋਵੇਲਾਰਾ (ਕੈਂਥ)- ਇਟਲੀ ਦੇ ਸੂਬਾ ਇਮੀਲੀਆ ਰੋਮਾਨਾ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ (ਰਿਜੋਇਮੀਲੀਆ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਸੀਸ ਤਲੀ ਤੇ ਧਰ ਕੇ ਗੁਰਧਾਮਾਂ ਦੀ ਰੱਖਿਆ ਕਰਨ ਵਾਲੇ ਅਗੰਮੀ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 15 ਨਵੰਬਰ ਦਿਨ ਸ਼ੁੱਕਰਵਾਰ ਸ਼ਾਮ ਦੇ ਦੀਵਾਨਾਂ ਵਿੱਚ ਮਨਾਇਆ ਜਾਵੇਗਾ। ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੱਸਿਆ ਗਿਆ ਕਿ ਗੁਰੂ ਸਾਹਿਬ ਜੀ ਦਾ ਗੁਰਪੁਰਬ ਤੇ ਬਾਬਾ ਜੀ ਦਾ ਸ਼ਹੀਦੀ ਦਿਹਾੜਾ 15 ਨਵੰਬਰ ਦਿਨ ਸ਼ੁੱਕਰਵਾਰ ਨੂੰ ਆਉਂਦਾ ਹੈ। ਇਸ ਲਈ ਸ਼ੁਕਰਵਾਰ ਸ਼ਾਮ ਦੇ ਦੀਵਾਨਾਂ ਵਿੱਚ ਇਹ ਦਿਹਾੜੇ ਮਨਾਏ ਜਾਣਗੇ। 

ਪੜ੍ਹੋ ਇਹ ਅਹਿਮ ਖ਼ਬਰ-  ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ 'ਤੇ ਇਟਲੀ ਦੀ ਸੰਗਤ ਨੇ ਸਜਾਇਆ ਨਗਰ ਕੀਰਤਨ 

ਇਨ੍ਹਾਂ ਦੀਵਾਨਾਂ ਵਿੱਚ ਵੱਖ-ਵੱਖ ਰਾਗੀ, ਢਾਡੀ ਅਤੇ ਕਥਾਕਾਰ ਹਾਜ਼ਰੀ ਭਰਨਗੇ ਅਤੇ ਗੁਰਬਾਣੀ ਦਾ ਰਸ ਭਿੰਨਾਂ ਕੀਰਤਨ ਹੋਵੇਗਾ। ਸ਼ੁੱਕਰਵਾਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਜਾਣਗੇ। ਜਿਨਾਂ ਦੇ ਭੋਗ ਐਤਵਾਰ ਦੇ ਸਵੇਰ ਦੇ ਦੀਵਾਨਾਂ ਵਿੱਚ ਵਿੱਚ ਪਾਏ ਜਾਣਗੇ। ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਹੀ ਇਲਾਕਾ ਨਿਵਾਸੀ ਸੰਗਤਾਂ ਨੂੰ ਅਪੀਲ ਹੈ ਕਿ ਇਨ੍ਹਾਂ ਮਹਾਨ ਦਿਹਾੜਿਆਂ ਨੂੰ ਮੁੱਖ ਰੱਖਦੇ ਹੋਏ ਵੱਧ ਤੋਂ ਵੱਧ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀਆਂ ਭਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਗੁਰੂ ਸਾਹਿਬ ਜੀ ਦੇ ਬਖਸ਼ਿਸ਼ ਕੀਤੇ ਭੰਡਾਰਿਆਂ ਵਿੱਚੋਂ ਲੰਗਰ ਅਤੁੱਟ ਵਰਤਾਏ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News