ਕੁਈਨਜ਼ਲੈਂਡ ਪਾਰਲੀਮੈਂਟ 'ਚ ਸ਼ਰਧਾਪੂਰਵਕ ਮਨਾਇਆ ਗਿਆ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ

Thursday, Nov 24, 2022 - 11:54 AM (IST)

ਕੁਈਨਜ਼ਲੈਂਡ ਪਾਰਲੀਮੈਂਟ 'ਚ ਸ਼ਰਧਾਪੂਰਵਕ ਮਨਾਇਆ ਗਿਆ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਟਰਬਨਸ ਫਾਰ ਆਸਟ੍ਰੇਲੀਆ ਸੰਸਥਾ ਵੱਲੋਂ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੇ ਪਾਰਲੀਮੈਂਟ ਹਾਊਸ ਵਿਚ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੋਂ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ, ਭਾਈ ਸ਼ਰਨਜੀਤ ਸਿੰਘ, ਭਾਈ ਹਰਕੀਰਤ ਸਿੰਘ ਪੰਥ ਪ੍ਰਸਿੱਧ ਜੱਥਿਆ, ਵੱਖ-ਵੱਖ ਪ੍ਰਚਾਰਕਾਂ ਅਤੇ ਬੱਚਿਆਂ ਵਲੋਂ ਇਲਾਹੀ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾਂ ਦੁਆਰਾ ਗੁਰੂ ਸਾਹਿਬ ਜੀ ਦੇ ਜੀਵਨ ਫਲਸਫ਼ੇ ਬਾਰੇ ਚਾਨਣਾ ਪਾਉਦਿਆਂ ਸੰਗਤਾ ਨੂੰ ਨਿਹਾਲ ਕੀਤਾ ਗਿਆ। 

PunjabKesari

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ, ਵੰਡ ਕੇ ਛਕੋ, ਸੇਵਾ ਤੇ ਨਿਮਰਤਾ ਵਾਲਾ ਸੱਚਾ-ਸੁੱਚਾ ਜੀਵਨ ਜਿਊਣ ਤੇ ਗੁਰੂ ਸਾਹਿਬ ਵਲੋਂ ਚਲਾਈ ਗਈ ਲੰਗਰ ਪ੍ਰਥਾ, ਅਧਿਆਤਮਕ ਜੀਵਨ ਫ਼ਲਸਫੇ, ਸਿੱਖਿਆਵਾ 'ਤੇ ਚੱਲਦਿਆਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ਤੋਂ ਸੇਧ ਲੈ ਕੇ ਗੁਰੂ ਵਾਲੇ ਬਣਨ ਅਤੇ ਬਾਣੇ ਤੇ ਬਾਣੀ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਜੇਮਸ ਮਾਰਟਿਨ (ਸਟਰੇਟਨ ਲਈ ਮੈਂਬਰ), ਪੀਟਰ ਰੋਸੋ ਐਮਪੀ ਅਤੇ ਮਾਨਯੋਗ ਸਟਰਲਿੰਗ ਹਿਨਚਲਿਫ ਸੈਰ ਸਪਾਟਾ ਮੰਤਰੀ (ਸੈਂਡਗੇਟ ਮੈਂਬਰ) ਨੇ ਆਪਣੀ ਹਾਜ਼ਰੀ ਲਗਵਾਈ। ਅਮਰ ਸਿੰਘ ਅਤੇ ਹਰਸ਼ਪ੍ਰੀਤ ਸਿੰਘ ਵੱਲੋਂ ਮੁੱਖ ਸੇਵਾ ਨਿਭਾਈ ਗਈ। 

ਪੜ੍ਹੋ ਇਹ ਅਹਿਮ ਖ਼ਬਰ-ਵੱਡੀ ਖ਼ਬਰ: ਹੁਣ UAE 'ਚ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ ਐਂਟਰੀ, ਨਵਾਂ ਨਿਯਮ ਜਾਰੀ

ਅਮਰ ਸਿੰਘ ਅਤੇ ਹਰਸ਼ਪ੍ਰੀਤ ਸਿੰਘ ਪ੍ਰਬੰਧਕਾਂ ਵਲੋਂ ਵਲੰਟੀਅਰਜ ਅਤੇ ਹਜੂਰੀ ਰਾਗੀ ਸਹਿਬਾਨ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਮਰ ਸਿੰਘ ਸਿਡਨੀ ਨੇ ਕਿਹਾ ਕਿ ਆਸਟ੍ਰੇਲੀਆ ਬਹੁ-ਸੱਭਿਆਚਾਰਕ ਮੁਲਕ ਹੈ, ਜਿੱਥੇ ਹਰ ਸਮਾਜ ਦੀਆ ਕਦਰਾਂ ਕੀਮਤਾਂ ਦਾ ਸਨਮਾਨ ਕੀਤਾ ਜਾਦਾ ਹੈ। ਉਨ੍ਹਾਂ ਮਾਪਿਆਂ ਤੇ ਸੰਸਥਾਵਾ ਨੂੰ ਆਪਣੇ ਫਰਜਾਂ ਪ੍ਰਤੀ ਹੋਰ ਵੀ ਵਧੇਰੇ ਸੁਹਿਰਦ ਹੋ ਕੇ ਬੱਚਿਆਂ ਨੂੰ ਗੁਰਬਾਣੀ, ਗੁਰੂ ਸਾਹਿਬਾਨ ਜੀ ਦੇ ਜੀਵਨ ਫਲਸਫੇ, ਗੌਰਵਮਈ ਸਿੱਖ ਇਤਿਹਾਸ ਤੇ ਸਿੱਖ ਰਹਿਤ ਮਰਿਆਦਾ ਬਾਰੇ ਜਾਣਕਾਰੀ ਸੰਜੀਦਗੀ ਨਾਲ ਮੁਹੱਈਆ ਕਰਵਾਉਣ ਤਾਂ ਜੋ ਅਜੋਕੀ ਪੀੜ੍ਹੀ ਸਹਿਜੇ ਹੀ ਸਿੱਖ ਧਰਮ, ਦਸਤਾਰ ਦੇ ਮਹੱਤਵ, ਚੰਗੀ ਜੀਵਨ ਜਾਂਚ ਦੀ ਧਾਰਨੀ ਹੋ ਕੇ ਨਰੋਆਂ, ਨਸ਼ਾ ਰਹਿਤ ਸਮਾਜ ਦੀ ਸਿਰਜਣਾ ਕਰਨ ਵਿੱਚ ਯੋਗਦਾਨ ਪਾ ਸਕਦੇ ਹਨ।


author

Vandana

Content Editor

Related News