ਇਟਲੀ ਵਿਖੇ ਮਨਾਇਆ ਗਿਆ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

Monday, Oct 25, 2021 - 04:42 PM (IST)

ਇਟਲੀ ਵਿਖੇ ਮਨਾਇਆ ਗਿਆ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਰੋਮ (ਕੈਂਥ)): ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਸਿੰਘ ਸਭਾ  ਪਾਸੀਆਨੋ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿੱਚ ਪਿਛਲੇ 4 ਦਿਨ ਤੋਂ ਗੁਰਦੁਆਰਾ ਸਾਹਿਬ ਵਿਖੇ ਸ਼ਾਮ ਨੂੰ ਕੀਰਤਨ ਕਰਵਾਇਆ ਜਾ ਰਿਹਾ ਸੀ। ਸ਼ੁੱਕਰਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ ਉਪਰੰਤ ਰਾਗੀ ਜੱਥਾ ਗੁਰਮੁਖ ਸਿੰਘ ਦਿੱਲੀ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ।

ਪੜ੍ਹੋ ਇਹ ਅਹਿਮ ਖਬਰ - ਚਾਂਦਪੁਰ ਰੁੜਕੀ ਦੀ ਸੰਗਤ ਨੇ ਕੈਨੇਡਾ ’ਚ ਮਨਾਇਆ ਬਾਬਾ ਗੁਰਦਿੱਤਾ ਜੀ ਦਾ ਅਵਤਾਰ ਪੁਰਬ (ਤਸਵੀਰਾਂ)

ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਹਨਾਂ ਸਮਾਗਮਾਂ ਦੀ ਸੇਵਾ ਭਾਈ ਗੁਰਜੀਤ ਸਿੰਘ ਅਤੇ ਭਾਈ ਹਰਵਿੰਦਰ ਸਿੰਘ ਗਿੰਦਾ ਵੱਲੋਂ ਲਈ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਸਿੰਘ ਸਭਾ ਪਾਸੀਆਨੋ ਦੇ ਪ੍ਰਧਾਨ ਭਾਈ ਸਤਵਿੰਦਰ ਸਿੰਘ ਬਾਜਵਾ ਵੱਲੋੰ ਆਈਆਂ ਸੰਗਤਾਂ ਨੂੰ ਜੀ ਆਇਆ ਆਖਿਆ।ਇਸ ਮੌਕੇ ਪ੍ਰਬੰਧਕਾਂ ਵੱਲੋਂ ਆਈਆਂ ਨੂੰ ਗੁਰਬਾਣੀ ਤੇ ਗੁਰ ਉਪਦੇਸ਼ ਨਾਲ ਜੁੜਨ ਲਈ ਪ੍ਰੇਰਿਆ।
 


author

Vandana

Content Editor

Related News