ਸਕਾਟਲੈਂਡ: ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਗੁਰਪੁਰਬ

11/13/2022 9:08:18 PM

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) : ਗਲਾਸਗੋ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਓਟੈਗੋ ਸਟਰੀਟ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ। ਤਿੰਨ ਦਿਨ ਚੱਲੇ ਧਾਰਮਿਕ ਸਮਾਗਮਾਂ ਦੀ ਸਮੁੱਚੀ ਸੇਵਾ ਅਮਨਦੀਪ ਸਿੰਘ ਤੇ ਸ਼੍ਰੀਮਤੀ ਅਮਨਦੀਪ ਕੌਰ ਦੇ ਪਰਿਵਾਰ ਵੱਲੋਂ ਆਪਣੀ ਝੋਲੀ ਪਵਾਈ ਗਈ। ਸਮਾਗਮ ਦੇ ਅਖੀਰਲੇ ਦਿਨ ਹੋਏ ਕੀਰਤਨ ਦਰਬਾਰ ਮੌਕੇ ਗਿਆਨੀ ਗੁਰਪ੍ਰੀਤ ਸਿੰਘ ਅੰਮ੍ਰਿਤਸਰ ਸਾਹਿਬ, ਗਿਆਨੀ ਚਰਨਜੀਤ ਸਿੰਘ ਰਾਮਪੁਰ ਦੋਰਾਹਾ, ਕਰਮਜੀਤ ਸਿੰਘ ਮੀਨੀਆਂ, ਪਵਿੱਤਰ ਸਿੰਘ ਚਾਨਾ, ਜਪਜੀਤ ਕੌਰ, ਗੁਰਜੀਤ ਕੌਰ, ਸਤਪਾਲ ਸਿੰਘ ਆਦਿ ਵੱਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਹ ਵੀ ਪੜ੍ਹੋ : UK 'ਚ ਵਿਸ਼ਵ ਜੰਗਾਂ ਵਿੱਚ ਸ਼ਹੀਦ ਹੋਏ ਸਮੂਹ ਫ਼ੌਜੀਆਂ ਦੀ ਯਾਦ 'ਚ ਸਮਾਗਮ ਆਯੋਜਿਤ, ਦੇਖੋ ਤਸਵੀਰਾਂ

PunjabKesari

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਪ੍ਰੀਤ ਸਿੰਘ ਨੇ ਅਮਨਦੀਪ ਸਿੰਘ ਤੇ ਅਮਨਦੀਪ ਕੌਰ ਨੂੰ ਵਡਮੁੱਲੀਆਂ ਸੇਵਾਵਾਂ ਬਦਲੇ ਸਿਰੋਪਾਓ ਭੇਟ ਕੀਤਾ। ਇਸ ਸਮੇਂ ਸੰਬੋਧਨ ਕਰਦਿਆਂ ਸਰਦਾਰਾ ਸਿੰਘ ਜੰਡੂ ਨੇ ਜਿੱਥੇ ਦੂਰ-ਦੁਰੇਡਿਓਂ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ, ਉੱਥੇ ਸਮੁੱਚੇ ਸਮਾਗਮ ਦੀਆਂ ਸੇਵਾਵਾਂ ਹਾਸਲ ਕਰਨ ਵਾਲੇ ਅਮਨਦੀਪ ਸਿੰਘ ਤੇ ਅਮਨਦੀਪ ਕੌਰ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਇਸ ਪਵਿੱਤਰ ਦਿਹਾੜੇ ਦੀ ਸਮੁੱਚੇ ਵਿਸ਼ਵ ਨੂੰ ਹਾਰਦਿਕ ਵਧਾਈ ਪੇਸ਼ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ : ਇਟਲੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਵਿਸ਼ਾਲ ਸਮਾਗਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News