ਇਟਲੀ ''ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਵਿਸ਼ਾਲ ਸਮਾਗਮ

Sunday, Nov 13, 2022 - 07:29 PM (IST)

ਇਟਲੀ ''ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਵਿਸ਼ਾਲ ਸਮਾਗਮ

ਮਿਲਾਨ/ਇਟਲੀ (ਸਾਬੀ ਚੀਨੀਆ) : ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਰੋਮ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਲੋਂ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ 'ਚ ਰਾਗੀ ਸਿੰਘ ਵੱਲੋਂ ਆਈਆਂ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਉਂਦਿਆਂ ਹਾਜ਼ਰੀਆਂ ਭਰੀਆਂ ਗਈਆਂ।

ਇਹ ਵੀ ਪੜ੍ਹੋ : ਪਾਕਿਸਤਾਨ 'ਚ ਪੁਲਸ ਟ੍ਰੇਨਿੰਗ ਸਕੂਲ 'ਤੇ ਅੱਤਵਾਦੀ ਹਮਲਾ, ਗੇਟ 'ਤੇ ਸੁੱਟਿਆ ਹੈਂਡ ਗ੍ਰਨੇਡ

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਪੰਡਾਲ 'ਚ ਕਥਾ ਵਿਚਾਰਾਂ ਰਾਹੀ ਸੇਵਾਵਾਂ ਨਿਭਾਉਣ ਵਾਲੇ ਜਥੇ ਭਾਈ ਵਿਕਰਮਜੀਤ ਸਿੰਘ, ਭਾਈ ਬਲਕਾਰ ਸਿੰਘ ਤੇ ਕੁਲਦੀਪ ਸਿੰਘ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਵੰਡ ਛਕੋ, ਨਾਮ ਜੱਪੋ ਵਾਲੇ ਫਲਸਫੇ ਨੂੰ ਆਪਣਾਉਣ ਦੀ ਗੱਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਸੱਚ ਦਾ ਉਪਦੇਸ਼ ਦਿੱਤਾ, ਗੁਰੂ ਸਾਹਿਬ ਦੁਆਰਾ ਦਿੱਤੇ ਉਪਦੇਸ਼ 'ਤੇ ਪਹਿਰਾ ਦੇਣਾ ਹਰ ਸਿੱਖ ਦਾ ਮੁਢੱਲਾ ਫਰਜ਼ ਬਣਦਾ ਹੈ।

ਇਹ ਵੀ ਪੜ੍ਹੋ : SGPC ਦੀ ਚੋਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਬਿਕਰਮ ਮਜੀਠੀਆ ਬਾਰੇ ਕਹੀਆਂ ਇਹ ਗੱਲਾਂ (ਵੀਡੀਓ)

ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਭਾਈ ਅਸ਼ੋਕ ਸਿੰਘ ਦੇ ਪਰਿਵਾਰ ਦੁਆਰਾ ਵਿਸ਼ੇਸ਼ ਤੌਰ 'ਤੇ ਸੇਵਾਵਾਂ ਨਿਭਾਈਆਂ ਗਈਆਂ, ਜਿਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News