ਫਸਦੌਨਦੋ ਦੀ ਕਰੇਜੋ ਵਿਖੇ ਸ਼ਰਧਾ ਨਾਲ ਮਨਾਇਆ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ
Monday, Nov 17, 2025 - 09:07 AM (IST)
ਰੋਮ (ਇਟਲੀ) (ਟੇਕ ਚੰਦ ਜਗਤਪੁਰ) : ਰੂਹਾਨੀਅਤ ਦੇ ਬਾਦਸ਼ਾਹ, ਪਹਿਲੀ ਪਾਤਸ਼ਾਹੀ ਧੰਨ-ਧੰਨ ਸਤਿਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦਾ 656ਵਾਂ ਪ੍ਰਕਾਸ਼ ਪੁਰਬ ਜਿੱਥੇ ਸੰਸਾਰ ਦੇ ਕੋਨੇ-ਕੋਨੇ ਵਿੱਚ ਮਨਾਇਆ ਗਿਆ, ਉੱਥੇ ਹੀ ਇਟਲੀ ਵਿੱਚ ਸ੍ਰੀ ਗੁਰੂ ਰਵਿਦਾਸ ਧਰਮ ਅਸਥਾਨ ਰਿਜੋਂਮਿਲੀਆ ਵਲੋਂ ਫਸਦੌਨਦੋ ਦੀ ਕਰੇਜੋ ਵਿਖੇ ਵੀ ਬੜੀ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ।
ਇਹ ਵੀ ਪੜ੍ਹੋ : ਇਟਲੀ 'ਚ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ, ਰੰਗ 'ਚ ਰੰਗਿਆ ਗਿਆ ਪੂਰਾ ਆਲਮ

ਇਸ ਮੌਕੇ ਅੰਮ੍ਰਿਤਬਾਣੀ ਸ੍ਰੀ ਗੁਰੂ ਰਵਿਦਾਸ ਜੀ ਦੇ ਅਖੰਡ ਜਾਪ ਦੇ ਭੋਗ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਬੰਧਕ ਕਮੇਟੀ ਪ੍ਰਧਾਨ ਕਸ਼ਮੀਰ ਲਾਲ ਮਹਿੰਮੀ ਨੇ ਕਿਹਾ ਕਿ ਸਤਿਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਸਮੁੱਚੀ ਮਾਨਵਤਾ ਨੂੰ ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ ਦਾ ਜੋ ਸੰਦੇਸ਼ ਦਿੱਤਾ, ਸਾਨੂੰ ਅੱਜ ਉਸ 'ਤੇ ਅਮਲ ਕਰਨ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਸਤਿਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਸਾਂਝੀਵਾਲਤਾ ਦਾ ਸਰਬ ਸਾਂਝਾ ਉਪਦੇਸ਼ ਅਤੇ ਉਹਨਾਂ ਦੀ ਬਾਣੀ ਸਮੁੱਚੀ ਮਾਨਵਤਾ ਦੇ ਭਲੇ ਹਿੱਤ ਹੈ। ਇਸ ਮੌਕੇ ਗਾਇਕ ਅਸ਼ਵਨੀ ਚੌਹਾਨ, ਅਮਨ ਚੌਹਾਨ ਅਤੇ ਦੀਪ ਇਟਲੀ ਨੇ ਸਤਿਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਵਰਣਨ ਆਪਣੇ ਆਪਣੇ ਵੱਖ-ਵੱਖ ਸ਼ਬਦਾਂ ਰਾਹੀਂ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਗਾਇਕ ਪੰਮਾ ਲਧਾਣਾ ਨੇ ਆਈਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਵੀ ਅਟੁੱਟ ਵਰਤਾਇਆ ਗਿਆ। ਇਸ ਮੌਕੇ ਕੁਲਦੀਪ ਲੋਧੀਪੁਰੀਆ, ਡਾਕਟਰ ਰਾਜ ਕੁਮਾਰ ਅਤੇ ਹੋਰ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
