ਬਰੇਸ਼ੀਆ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 26 ਅਪ੍ਰੈਲ ਨੂੰ, ਤਿਆਰੀਆਂ ਜ਼ੋਰਾਂ ''ਤੇ
Monday, Apr 20, 2026 - 01:13 AM (IST)
ਬਰੇਸ਼ੀਆ (ਦਲਵੀਰ ਸਿੰਘ ਕੈਂਥ) : ਲੰਬਾਰਦੀਆ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਟੈਂਪਲ (ਮਨੈਰਬੀਓ) ਬਰੇਸ਼ੀਆ ਵਿਖੇ ਸਮੁੱਚੀ ਮਨੁੱਖਤਾ ਦੇ ਮਸੀਹਾ ਬੇਗਮਪੁਰਾ ਸਵਰਾਜ ਦੇ ਬਾਨੀ ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਉਤਸਵ ਗੁਰੂਘਰ ਵਿੱਚ ਗੁਰੂਘਰ ਦੇ ਸੇਵਾਦਾਰਾਂ ਵਲੋਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 26 ਅਪ੍ਰੈਲ 2026 ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਪਵਿੱਤਰ ਦਿਹਾੜੇ 'ਤੇ ਇਟਲੀ ਦਾ ਪ੍ਰਸਿੱਧ ਕੀਰਤਨੀ ਜੱਥਾ ਬਾਬਾ ਜੀਵਨ ਸਿੰਘ ਜੀ ਮਾਨਤੋਵਾ ਵਾਲੇ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਉੱਚ ਕੋਟੀ ਦੇ ਮਿਸ਼ਨਰੀ ਗਾਇਕ ਕਮਲ ਤੱਲ੍ਹਣ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ, ਜੋ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੀ ਬਾਣੀ ਅਤੇ ਕ੍ਰਾਂਤੀਕਾਰੀ ਵਿਚਾਰਧਾਰਾ ਦਾ ਗੁਣਗਾਣ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂਘਰ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੇਵਾਦਾਰਾਂ ਵਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁੱਭ ਦਿਹਾੜੇ 'ਤੇ ਗੁਰੂਘਰ ਵਿਖੇ ਪਹੁੰਚੋ ਅਤੇ ਬਾਣੀ ਸਰਵਣ ਕਰਕੇ ਆਪਣਾ ਜੀਵਨ ਸਫਲਾ ਕਰੋ। ਉਪਰੰਤ ਗੁਰੂ ਜੀ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।

ਪ੍ਰੋਗਰਾਮ : 25 ਅਪ੍ਰੈਲ 2026
ਕੀਰਤਨ ਦਰਬਾਰ ਸ਼ਾਮ 5:00 ਤੋਂ 8:00 ਵਜੇ ਤੱਕ।
26 ਅਪ੍ਰੈਲ 2026
ਪਾਵਨ ਅੰਮ੍ਰਿਤਬਾਣੀ ਜੀ ਦੇ ਆਰੰਭ ਅਖੰਡ ਜਾਪ।
ਸਵੇਰੇ 8.00 ਵਜੇ
ਭੋਗ 11:00 ਵਜੇ
ਕੀਰਤਨ ਦਰਬਾਰ 11:30 ਵਜੇ।
ਸਮੂਹ ਸਾਧ ਸੰਗਤ ਨੂੰ ਅਪੀਲ ਹੈ ਜਿਸ ਵੀ ਸ਼ਰਧਾਲੂ ਨੇ ਕਿਸੇ ਤਰ੍ਹਾਂ ਦੀ ਸੇਵਾ ਲੈਣੀ ਹੋਵੇ ਤਾਂ ਉਹ ਗੁਰੂਘਰ ਦੀ ਪ੍ਰਬੰਧਕ ਕਮੇਟੀ ਨਾਲ ਸੰਪਰਕ ਕਰ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
