27 ਅਕਤੂਬਰ ਨੂੰ ਸਬਾਊਦੀਆ ਵਿਖੇ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ
Tuesday, Oct 22, 2024 - 10:18 AM (IST)
ਰੋਮ/ਇਟਲੀ (ਕੈਂਥ)- ਸਤਿਗੁਰੂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਇਟਲੀ ਦੇ ਲਾਸੀਓ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ 27 ਅਕਤੂਬਰ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੀ ਧਰਤੀ ਤੋਂ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ 108 ਸੰਤ ਕੁਲਵੰਤ ਰਾਮ ਭਰੋ ਮਜਾਰਾ ਵਾਲੇ ਭਗਵਾਨ ਵਾਲਮੀਕਿ ਜੀ ਜੀਵਨ ਫ਼ਲਸਫ਼ੇ ਸੰਬਧੀ ਸੰਗਤ ਨਾਲ ਵਿਚਾਰਾਂ ਸਾਂਝੀਆਂ ਕਰਨਗੇ।
ਇਹ ਵੀ ਪੜ੍ਹੋ: ਵੱਡੀ ਖ਼ਬਰ; ਘਰ 'ਚ ਹੋਈ ਗੋਲੀਬਾਰੀ 'ਚ 5 ਹਲਾਕ
ਇਸ ਪ੍ਰਗਟ ਦਿਵਸ ਸਮਾਰੋਹ ਮੌਕੇ ਸ਼੍ਰੀ ਅੰਮ੍ਰਿਤਬਾਣੀ ਦੇ ਆਰੰਭੇ ਪਾਠ ਦੇ ਭੋਗ ਉਪੰਰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਕੀਰਤਨ ਜੱਥਿਆਂ ਵੱਲੋਂ ਆਪਣੀ ਬੁਲੰਦ ਅਤੇ ਸੁਰੀਲੀ ਆਵਾਜ਼ ਵਿੱਚ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਪ੍ਰੈੱਸ ਨੂੰ ਇਹ ਜਾਣਕਾਰੀ ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਮ ਆਸਰਾ ਤੇ ਸਮੂਹ ਮੈਂਬਰ ਨੇ ਕਿਹਾ ਭਗਵਾਨ ਵਾਲਮੀਕਿ ਜੀ ਨੇ ਜਿਸ ਤਿਆਗ,ਸ਼ਿੱਦਤ ਅਤੇ ਲਗਨ ਨਾਲ ਤਪੱਸਿਆ ਕੀਤੀ ਉਹ ਆਪਣੇ ਆਪ ਵਿੱਚ ਮਿਸਾਲ ਹੈ। ਉਹਨਾਂ ਦੁਆਰਾ ਰੱਚਿਤ ਗ੍ਰੰਥ "ਸ਼੍ਰੀ ਰਮਾਇਣ" ਅੱਜ ਸਮੁੱਚੇ ਸੰਸਾਰ ਲਈ ਮੁਕਤੀ ਮਾਰਗ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਆਪਣੇ ਰਹਿਬਰਾਂ, ਗੁਰੂਆਂ ਅਤੇ ਮਹਾਂਪੁਰਸ਼ਾਂ ਨੂੰ ਜ਼ਰੂਰ ਯਾਦ ਕਰਨਾ ਚਾਹੀਦਾ ਹੈ, ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ। ਪ੍ਰਬੰਧਕਾਂ ਨੇ ਸੰਗਤਾਂ ਨੂੰ ਇਸ ਪੱਵਿਤਰ ਦਿਨ ਮੌਕੇ ਗੁਰਦੁਆਰਾ ਸਾਹਿਬ ਪਹੁੰਚਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਭਾਰਤ-ਕੈਨੇਡਾ ਤਣਾਅ: ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਦਾ ਵੱਡਾ ਦਾਅਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8