ਸਿਰਫਿਰੇ ਆਸ਼ਿਕ ਦਾ ਕਾਰਾ, 4 ਮਹੀਨਿਆਂ ਦੀ ਗਰਭਵਤੀ ਪ੍ਰੇਮਿਕਾ ’ਤੇ ਕੀਤਾ 60 ਵਾਰ ਚਾਕੂ ਨਾਲ ਹਮਲਾ, ਮੌਤ
Thursday, Apr 22, 2021 - 12:34 PM (IST)

ਫਰਾਂਸ : ਜਰਮਨੀ ਵਿਚ ਇਕ ਸਿਰਫਿਰੇ ਆਸ਼ਿਕ ਵੱਲੋਂ ਆਪਣੀ 4 ਮਹੀਨਿਆਂ ਦੀ ਗਰਭਵਤੀ ਪ੍ਰੇਮਿਕਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਨੂੰ ਸਿਰਫ਼ ਇਸ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ, ਕਿਉਂਕਿ ਉਸ ਨੇ ਬਰੇਕਅੱਪ ਕਰ ਲਿਆ ਸੀ, ਜੋ ਨੌਜਵਾਨ ਬਰਦਾਸ਼ਤ ਨਹੀਂ ਕਰ ਸਕਿਆ ਅਤੇ ਉਸ ਨੇ 60 ਵਾਰ ਚਾਕੂ ਨਾਲ ਹਮਲਾ ਕੀਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਹ ਘਟਲਾ ਜਰਮਨੀ ਦੇ ਹੈਮ ਸ਼ਹਿਰ ਤੋਂ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਪੁੱਤਰ ਦੇ ਜਨਮਦਿਨ ਮੌਕੇ ਅਦਾਕਾਰਾ ਨੇ ਕਰਾਇਆ ਨਿਊਡ ਫੋਟੋਸ਼ੂਟ, ਹੋਈ 3 ਮਹੀਨੇ ਦੀ ਜੇਲ੍ਹ
ਜਰਮਨ ਮੀਡੀਆ ਬਾਈਲਡ ਮੁਤਾਬਕ 23 ਸਾਲ ਦੇ ਨੌਜਵਾਨ ’ਤੇ ਆਪਣੀ ਪ੍ਰੇਮਿਕਾ ਨੂੰ ਟਾਰਚਰ ਕਰਨ ਅਤੇ ਉਸ ਨਾਲ ਹਿੰਸਾ ਕਰਨ ਦੇ ਦੋਸ਼ ਵੀ ਲੱਗੇ ਹਨ ਅਤੇ ਉਸ ਨੇ ਆਪਣਾ ਜ਼ੁਰਮ ਕਬੂਲ ਲਿਆ ਹੈ। ਤੁਰਕੀ ਦੇ ਰਹਿਣ ਵਾਲੇ 23 ਸਾਲ ਦੇ ਆਲਿਮ ਨੇ ਸਵੀਕਾਰ ਕੀਤਾ ਹੈ ਕਿ ਉਸ ਨੇ 22 ਸਾਲ ਦੀ ਆਪਣੀ ਪ੍ਰੇਮਿਕਾ ਜੁਵੀ-ਐਨ ਨੂੰ ਕਾਰ ਪਾਰਕਿੰਗ ਵਿਚ ਚਾਕੂ ਨਾਲ ਕਈ ਵਾਰ ਹਮਲਾ ਕਰਕੇ ਮਾਰ ਦਿੱਤਾ ਸੀ ਅਤੇ ਇਸ ਦੇ ਬਾਅਦ ਉਸ ਨੇ ਲਾਸ਼ ਨੂੰ ਜੁਵੀ ਦੇ ਘਰ ਤੋਂ 100 ਮੀਟਰ ਦੀ ਦੂਰੀ ’ਤੇ ਸਥਿਤ ਇਕ ਜਗ੍ਹਾ ’ਤੇ ਦਫਨਾ ਦਿੱਤਾ ਸੀ। ਇਸ ਮਾਮਲੇ ਵਿਚ ਜੁਵੀ ਦੀ ਮਾਂ ਨੇ ਸਥਾਨਕ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਲਿਮ ਉਸ ਨੂੰ ਟਾਰਚਰ ਕਰਦਾ ਸੀ, ਕੰਟਰੋਲ ਕਰਨ ਦੀ ਕੋਸ਼ਿਸ਼ ਕਰਦਾ ਸੀ ਅਤੇ ਉਸ ਨੂੰ ਕੁੱਟਦਾ ਸੀ।
ਇਹ ਵੀ ਪੜ੍ਹੋ : ਅਮਰੀਕਨ ਪੁਲਸ ਵਲੋਂ ਡਰੱਗ ਰੈਕੇਟ 'ਚ ਫੜ੍ਹੇ ਪੰਜਾਬੀ ਮੂਲ ਦੇ ਪ੍ਰਵਾਸੀ ਭਾਰਤੀਆਂ ਦੀ ਸੂਚੀ ਜਾਰੀ
ਆਲਿਮ ਨੇ ਜੁਵੀ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਉਸ ਨੂੰ ਛੱਡਣ ਦੀ ਕੋਸ਼ਿਸ਼ ਕੀਤੀ ਤਾਂ ਉਹ ਉਸ ਨੂੰ ਜਾਨ ਤੋਂ ਮਾਰ ਦੇਵੇਗਾ। ਆਲਿਮ ਨੇ ਗ੍ਰਿਫ਼ਤਾਰ ਹੋਣ ਦੇ ਬਾਅਦ ਕਿਹਾ ਕਿ ਇਸ ਘਟਨਾ ’ਤੇ ਅਫ਼ਸੋਸ ਹੈ। ਉਹ ਖ਼ੁਦ ਪਿਤਾ ਬਣਨਾ ਚਾਹੁੰਦਾ ਸੀ ਪਰ ਉਸ ਨੂੰ ਨਹੀਂ ਪਤਾ ਕਿ ਉਸ ਨੇ ਕਿਉਂ ਆਪਣਾ ਆਪਾ ਗੁਆ ਦਿੱਤਾ ਸੀ। ਮੰਨਿਆ ਜਾ ਰਿਹਾ ਹੈ ਕਿ ਆਲਿਮ ਨੂੰ ਇਸ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਹੋ ਸਕਦੀ ਹੈ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।