ਦੱਖਣੀ ਆਸਟ੍ਰੇਲੀਆ ਦੇ ਪ੍ਰੀਮੀਅਰ ਨੇ ਬੰਨ੍ਹੀ ਪੱਗ, ਦਿੱਤੀਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ

10/14/2017 11:49:12 AM

ਪਰਥ— ਆਸਟ੍ਰੇਲੀਆ 'ਚ ਵੀ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਲੋਕਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੱਖਣੀ ਆਸਟ੍ਰੇਲੀਆ ਦੇ ਪ੍ਰੀਮੀਅਰ ਮਾਰਕ ਮੈਕਗੁਆਨ ਨੇ ਆਸਟ੍ਰੇਲੀਆਈ ਲੋਕਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਦਰਅਸਲ ਦੱਖਣੀ ਆਸਟ੍ਰੇਲੀਆ ਦੇ ਪਰਥ 'ਚ 'ਫੈਸਟੀਵਲ ਆਫ ਲਾਈਟ' ਦਾ ਜਸ਼ਨ ਮਨਾਇਆ ਗਿਆ, ਜਿਸ 'ਚ ਸੰਗੀਤ, ਖੂਬਸੂਰਤ ਲਾਈਟਾਂ ਅਤੇ ਲੋਕਾਂ ਨੇ ਸਿਰਾਂ 'ਤੇ ਰੰਗ-ਬਿਰੰਗੀਆਂ ਪੱਗਾਂ ਬੰਨ੍ਹੀਆਂ। 
ਇਸ ਮੌਕੇ ਪ੍ਰੀਮੀਅਰ ਮਾਰਕ ਮੈਕਗੁਆਨ ਨੇ ਵੀ ਸ਼ਿਰਕਤ ਕੀਤੀ ਅਤੇ ਸਿਰ 'ਤੇ ਪੱਗ ਬੰਨ੍ਹਵਾਈ। ਸਿਰ 'ਤੇ ਪੱਗ ਬੰਨ੍ਹੀ ਪ੍ਰੀਮੀਅਰ ਨੇ ਲੋਕਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਦੱਸਣਯੋਗ ਹੈ ਕਿ ਆਸਟ੍ਰੇਲੀਆ ਵਿਚ ਵੱਡੀ ਗਿਣਤੀ 'ਚ ਸਿੱਖ ਅਤੇ ਹਿੰਦੂ ਭਾਈਚਾਰਾ ਰਹਿੰਦਾ ਹੈ। ਲੋਕਾਂ 'ਚ ਦੀਵਾਲੀ ਦਾ ਤਿਉਹਾਰ ਮਨਾਉਣ ਨੂੰ ਲੈ ਕੇ ਕਾਫੀ ਉਤਸ਼ਾਹ ਹੈ।


Related News