ਬਾਈਡੇਨ ਸਰਕਾਰ ਵੱਲੋਂ ਸਰਹੱਦ ਪਾਰ ਕਰਨ ਵਾਲੇ ਲੋਕਾਂ ਲਈ ਨਵਾਂ ਨਿਯਮ ਲਿਆਉਣ ਦੀ ਤਿਆਰੀ

05/10/2024 1:21:11 PM

ਵਾਸ਼ਿੰਗਟਨ (ਰਾਜ ਗੋਗਨਾ)- ਇਨ੍ਹੀਂ ਦਿਨੀਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ ਹੋਣਾ ਬਹੁਤ ਮੁਸ਼ਕਲ ਹੋ ਗਿਆ ਹੈ। ਪਰ ਹੁਣ ਬਾਈਡੇਨ ਸਰਕਾਰ ਇਕ ਨਵਾਂ ਐਲਾਨ ਕਰਨ ਜਾ ਰਹੀ ਹੈ, ਜਿਸ ਨਾਲ ਮੈਕਸੀਕੋ ਜਾਂ ਕੈਨੇਡਾ ਦੀ ਸਰਹੱਦ ਪਾਰ ਕਰਨ ਵਾਲੇ ਲੋਕਾਂ ਲਈ ਅਮਰੀਕਾ 'ਚ ਸ਼ਰਨ ਲੈਣੀ ਬਹੁਤ ਮੁਸ਼ਕਲ ਹੋ ਜਾਵੇਗੀ। ਅਜਿਹੇ ਲੋਕਾਂ ਨੂੰ ਜਲਦੀ ਹੀ ਡਿਪੋਰਟ ਕੀਤਾ ਜਾ ਸਕਦਾ ਹੈ। ਅਮਰੀਕੀ ਨਿਊਜ਼ ਚੈਨਲ ਸੀ.ਬੀ.ਐਸ ਦੀ ਇੱਕ ਰਿਪੋਰਟ ਅਨੁਸਾਰ ਬਾਈਡੇਨ ਸਰਕਾਰ ਕੁਝ ਦਿਨਾਂ ਦੇ ਅੰਦਰ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਉਨ੍ਹਾਂ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਲਈ ਹੋਰ ਸ਼ਕਤੀਆਂ ਦੇ ਸਕਦੀ ਹੈ ਜੋ ਸ਼ਰਨ ਲਈ ਯੋਗ ਨਹੀਂ ਹਨ।

ਸੀ.ਬੀ.ਐਸ ਨਿਊਜ਼ ਚੈਨਲ ਨੇ ਬਾਈਡੇਨ ਸਰਕਾਰ ਨਾਲ ਜੁੜੇ ਤਿੰਨ ਸੂਤਰਾਂ ਤੋਂ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ। ਇਹ ਨਿਯਮ, ਜੋ ਕਿ ਹੋਮਲੈਂਡ ਸਕਿਓਰਿਟੀ ਵਿਭਾਗ ਦੁਆਰਾ ਲਾਗੂ ਕੀਤਾ ਜਾਵੇਗਾ, ਗੈਰ-ਕਾਨੂੰਨੀ ਢੰਗ ਨਾਲ ਮੈਕਸੀਕੋ ਦੀ ਸਰਹੱਦ ਪਾਰ ਕਰਨ ਤੋਂ ਬਾਅਦ ਅਮਰੀਕਾ ਵਿੱਚ ਸ਼ਰਨ ਲੈਣ ਵਾਲੇ ਪ੍ਰਵਾਸੀਆਂ 'ਤੇ ਲਾਗੂ ਹੋਵੇਗਾ। ਅਮਰੀਕੀ ਨਿਊਜ਼ ਵੈੱਬਸਾਈਟ ਬਲੂਮਬਰਗ ਨੇ ਵੀ ਆਪਣੀ ਇਕ ਰਿਪੋਰਟ 'ਚ ਕਿਹਾ ਹੈ ਕਿ ਗ੍ਰਹਿ ਸੁਰੱਖਿਆ ਵਿਭਾਗ ਇਸ ਪ੍ਰਸਤਾਵ ਦਾ ਜਲਦੀ ਹੀ ਐਲਾਨ ਕਰ ਸਕਦਾ ਹੈ। ਮੌਜੂਦਾ ਕਾਨੂੰਨ ਅਨੁਸਾਰ ਜਦੋਂ ਸਰਹੱਦ ਪਾਰ ਕਰ ਕੇ ਸੰਯੁਕਤ ਰਾਜ ਅਮਰੀਕਾ ਵਿੱਚ ਪਨਾਹ ਲੈਣ ਵਾਲੇ ਲੋਕ, ਉਨ੍ਹਾਂ ਦੀ ਭਰੋਸੇਯੋਗ ਡਰਾਇਵ ਇੰਟਰਵਿਊ ਕਰਵਾਈ ਜਾਂਦੀ ਹੈ, ਜੋ ਇਸ ਇੰਟਰਵਿਊ ਨੂੰ ਪਾਸ ਕਰਦੇ ਹਨ, ਉਹ ਇਮੀਗ੍ਰੇਸ਼ਨ ਜੱਜ ਦੇ ਸਾਹਮਣੇ ਸ਼ਰਨ ਲਈ ਅਪੀਲ ਦਾਇਰ ਕਰ ਸਕਦੇ ਹਨ, ਜਦੋਂ ਕਿ ਜੋ ਅਸਫਲ ਰਹਿੰਦੇ ਹਨ ਉਨ੍ਹਾਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਬਾਈਡੇਨ ਪ੍ਰਸ਼ਾਸਨ ਦਾ ਅਹਿਮ ਬਿਆਨ, ਪੰਨੂ ਮਾਮਲੇ 'ਚ ਉਮੀਦ ਮੁਤਾਬਕ ਭਾਰਤ ਦੀ ਜਵਾਬਦੇਹੀ ਤੋਂ ਸੰਤੁਸ਼ਟ

ਕਾਨੂੰਨ ਅਨੁਸਾਰ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਜਾਂ ਜਨਤਾ ਲਈ ਖਤਰਾ ਪੈਦਾ ਕਰਨ ਵਾਲੇ ਪ੍ਰਵਾਸੀਆਂ ਨੂੰ ਸ਼ਰਨ ਲਈ ਦਾਇਰ ਕਰਨ ਦੀ ਇਜਾਜ਼ਤ ਨਹੀਂ ਹੈ ਅਤੇ ਅਜਿਹੇ ਪ੍ਰਵਾਸੀਆਂ ਨੂੰ ਇੱਕ ਸ਼ਰਨ ਅਧਿਕਾਰੀ ਦੁਆਰਾ ਰੱਦ ਕੀਤਾ ਜਾ ਸਕਦਾ ਹੈ। ਅਤੇ ਤੁਰੰਤ ਦੇਸ਼ ਨਿਕਾਲਾ ਦਿੱਤਾ ਜਾ ਸਕਦਾ ਹੈ। ਬਾਈਡੇਨ ਸਰਕਾਰ ਜਿਸ ਨਵੇਂ ਨਿਯਮ ਨੂੰ ਲਾਗੂ ਕਰਨ ਜਾ ਰਹੀ ਹੈ, ਉਸ ਵਿਚ ਮੌਜੂਦਾ ਕਾਨੂੰਨ ਦੀਆਂ ਕੁਝ ਵਿਵਸਥਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਕੇ ਗੈਰ-ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਨ ਵਾਲੇ ਲੋਕਾਂ ਨੂੰ ਜਲਦੀ ਡਿਪੋਰਟ ਕਰਨ ਲਈ ਇਕ ਪ੍ਰਣਾਲੀ ਵਿਕਸਿਤ ਕੀਤੀ ਜਾ ਸਕਦੀ ਹੈ। ਬਲੂਮਬਰਗ ਦੀ ਇੱਕ ਰਿਪੋਰਟ ਅਨੁਸਾਰ ਬਾਈਡੇਨ ਸਰਕਾਰ ਗੈਰ-ਦਸਤਾਵੇਜ਼ੀ ਪ੍ਰਵਾਸੀਆਂ 'ਤੇ ਕਾਰਵਾਈ ਕਰਕੇ ਚੋਣਾਂ ਤੋਂ ਪਹਿਲਾਂ ਪਨਾਹ ਮੰਗਣ ਵਾਲੇ ਕੁਝ ਗੈਰ-ਦਸਤਾਵੇਜ਼ ਰਹਿਤ ਪ੍ਰਵਾਸੀਆਂ ਨੂੰ ਤੁਰੰਤ ਦੇਸ਼ ਨਿਕਾਲਾ ਦੇ ਸਕਦੀ ਹੈ। 

ਮੌਜੂਦਾ ਪ੍ਰਣਾਲੀ ਅਨੁਸਾਰ ਕਿਉਂਕਿ ਅਮਰੀਕਾ ਕੋਲ ਸਰਹੱਦ ਪਾਰੋਂ ਆਉਣ ਵਾਲੇ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਰੱਖਣ ਲਈ ਜਗ੍ਹਾ ਨਹੀਂ ਬਚੀ ਹੈ, ਇਸ ਲਈ ਉਨ੍ਹਾਂ ਨੂੰ ਜਲਦੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਅਦਾਲਤ ਵਿੱਚ ਪੇਸ਼ ਹੋਣ ਦੀ ਮਿਤੀ ਦੇ ਨਾਲ ਛੱਡ ਦਿੱਤਾ ਜਾਂਦਾ ਹੈ। ਹਾਲਾਂਕਿ ਨਵੀਂ ਪ੍ਰਣਾਲੀ ਵਿੱਚ ਪ੍ਰਵਾਸੀ ਜੋ ਭਰੋਸੇਯੋਗ ਡਰ ਕਾਰਨ ਇੰਟਰਵਿਊ ਨੂੰ ਕਲੀਅਰ ਨਹੀਂ ਕਰ ਸਕਦੇ ਹਨ, ਉਨ੍ਹਾਂ ਨੂੰ ਕੋਈ ਹੋਰ ਕਾਨੂੰਨੀ ਵਿਕਲਪ ਦਿੱਤੇ ਜਾਣ ਦੀ ਬਜਾਏ ਸਿੱਧੇ ਤੌਰ 'ਤੇ ਦੇਸ਼ ਨਿਕਾਲਾ ਦਿੱਤੇ ਜਾਣ ਦੀ ਵੀ ਸੰਭਾਵਨਾ ਹੈ। ਹਾਲਾਂਕਿ ਮਾਹਰਾਂ ਦਾ ਮੰਨਣਾ ਹੈ ਕਿ ਇਹ ਸਿਰਫ ਸਰਹੱਦ ਪਾਰ ਕਰਨ ਵਾਲੇ ਕੁਝ ਪ੍ਰਵਾਸੀਆਂ ਨੂੰ ਪ੍ਰਭਾਵਤ ਕਰੇਗਾ ਪਰ ਇਹ ਉਨ੍ਹਾਂ ਕਦਮਾਂ ਦਾ ਇੱਕ ਛੋਟਾ ਜਿਹਾ ਹਿੱਸਾ ਕਿਹਾ ਜਾ ਸਕਦਾ ਹੈ ਜੋ ਬਾਈਡੇਨ ਆਪਣੀ ਨੀਤੀ ਨੂੰ ਸਖ਼ਤ ਕਰਨ ਲਈ ਇੱਕ ਤੋਂ ਬਾਅਦ ਇੱਕ ਚੁੱਕ ਰਹੇ ਹਨ। ਇਸ ਗੱਲ ਦੀ ਸੰਭਾਵਨਾ ਹੈ ਕਿ ਰਾਸ਼ਟਰਪਤੀ ਜੋਅ ਬਾੀਡੇਨ ਖੁਦ ਹੋਮਲੈਂਡ ਸਕਿਓਰਿਟੀ ਵਿਭਾਗ ਦੁਆਰਾ ਬਣਾਏ ਜਾ ਰਹੇ ਇਸ ਨਵੇਂ ਨਿਯਮ ਦਾ ਐਲਾਨ ਕਰੇਗਾ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਕਾਰ ਹਾਦਸੇ 'ਚ ਗੁਜਰਾਤੀ ਔਰਤ ਦੀ ਮੌਤ, ਪਰਿਵਾਰ ਦੇ ਮੈਂਬਰਾਂ ਸਮੇਤ 5 ਜਖਮੀ

ਬਾਈਡੇਨ ਨੇ ਮੈਕਸੀਕੋ ਸਰਹੱਦ 'ਤੇ ਮੌਜੂਦਾ ਸਥਿਤੀ 'ਤੇ ਕਾਬੂ ਪਾਉਣ ਲਈ ਕਾਂਗਰਸ ਦੀ ਮਦਦ ਨਾਲ ਨਵਾਂ ਕਾਨੂੰਨ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਰਿਪਬਲਿਕਨਾਂ ਨੇ ਇਸ ਦਾ ਵਿਰੋਧ ਕੀਤਾ। ਫਿਰ ਬਾਈਡੇਨ ਚੋਣਾਂ ਤੋਂ ਪਹਿਲਾਂ ਸਥਿਤੀ ਨੂੰ ਨਿਯੰਤਰਿਤ ਕਰਨ ਲਈ ਆਪਣੀਆਂ ਕਾਰਜਕਾਰੀ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੁਝ ਨਿਯਮਾਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਕੁਝ ਦਿਨ ਪਹਿਲਾਂ ਉਸ ਨੇ ਇਹ ਵੀ ਕਿਹਾ ਸੀ ਕਿ ਉਹ ਇਹ ਦੇਖ ਰਿਹਾ ਹੈ ਕਿ ਕੀ ਉਹ ਕੁਝ ਹਾਲਤਾਂ ਵਿੱਚ ਸਰਹੱਦ ਬੰਦ ਕਰਨ ਦਾ ਆਦੇਸ਼ ਦੇ ਸਕਦਾ ਹੈ ਪਰ ਜੇ ਇਸ ਪ੍ਰਭਾਵ ਲਈ ਕਾਨੂੰਨ ਕਾਂਗਰਸ ਪਾਸ ਕਰ ਸਕਦੀ ਹੈ ਤਾਂ ਉਸ ਕੋਲ ਸਥਿਤੀ ਨੂੰ ਨਿਯੰਤਰਿਤ ਕਰਨ ਲਈ ਵਧੇਰੇ ਸ਼ਕਤੀ ਹੋਵੇਗੀ। ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਵੀ ਵਿਸ਼ੇਸ਼ ਧਿਆਨ ਰੱਖ ਰਹੀ ਹੈ ਕਿ ਬਾੀਡੇਨ ਆਪਣੀਆਂ ਕਾਰਜਕਾਰੀ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਿਯਮਾਂ ਵਿੱਚ ਕੋਈ ਕਾਨੂੰਨੀ ਅੜਿੱਕਾ ਪੈਦਾ ਨਾ ਹੋਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News