ਪਾਕਿਸਤਾਨ ''ਚ 9 ਮਾਰਚ ਤੱਕ ਰਾਸ਼ਟਰਪਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ
Sunday, Feb 25, 2024 - 02:29 PM (IST)

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ 'ਚ ਆਮ ਚੋਣਾਂ ਤੋਂ ਬਾਅਦ ਧਾਂਦਲੀ ਦੇ ਦੋਸ਼ਾਂ ਦਰਮਿਆਨ ਹੁਣ ਉਮੀਦ ਜਤਾਈ ਜਾ ਰਹੀ ਹੈ ਕਿ 9 ਮਾਰਚ ਤੱਕ ਨਵੇਂ ਰਾਸ਼ਟਰਪਤੀ ਦੀ ਚੋਣ ਹੋ ਜਾਵੇਗੀ। 'ਡਾਨ' ਅਖ]ਬਾਰ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਹੈ ਕਿ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਨੇ ਸੰਸਦ ਦੇ ਉਪਰਲੇ ਸਦਨ ਸੈਨੇਟ ਦੇ ਅੱਧੇ ਸੰਸਦ ਮੈਂਬਰਾਂ ਦਾ ਛੇ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੀ ਸੇਵਾਮੁਕਤੀ ਤੋਂ ਦੋ ਦਿਨ ਪਹਿਲਾਂ 9 ਮਾਰਚ ਤੱਕ ਦੇਸ਼ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਕਰਾਉਣ ਲਈ ਤਿਆਰ ਹੈ।
ਪੜ੍ਹੋ ਇਹ ਅਹਿਮ ਖ਼ਬਰ-ਯੂਕ੍ਰੇਨ ਦੇ ਮਿਜ਼ਾਈਲ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਰੂਸੀ ਫ਼ੌਜ ਵੱਲੋਂ ਲੜ ਰਿਹਾ ਸੀ 'ਜੰਗ'
ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ, ''ਚਾਰੇ ਸੂਬਾਈ ਅਸੈਂਬਲੀਆਂ ਦੇ ਗਠਨ ਤੋਂ ਬਾਅਦ ਮੌਜੂਦਾ ਸੈਨੇਟਰ ਰਾਸ਼ਟਰਪਤੀ ਦੀ ਚੋਣ ਕਰਨਗੇ।'' ਉਨ੍ਹਾਂ ਕਿਹਾ ਕਿ ਚੋਣਾਂ 9 ਜਾਂ 10 ਮਾਰਚ ਨੂੰ ਹੋ ਸਕਦੀਆਂ ਹਨ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ), ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਹੇਠ ਕੇਂਦਰ ਵਿੱਚ ਗੱਠਜੋੜ ਦੀ ਸਰਕਾਰ ਬਣਾਉਣ ਲਈ ਤਿਆਰ ਛੇ ਪਾਰਟੀਆਂ ਦੇ ਗਠਜੋੜ ਨੇ ਪਹਿਲਾਂ ਹੀ ਆਸਿਫ਼ ਅਲੀ ਜ਼ਰਦਾਰੀ ਨੂੰ ਦੇਸ਼ ਦੇ ਚੋਟੀ ਦੇ ਸੰਵਿਧਾਨਕ ਅਹੁਦੇ ਲਈ ਆਪਣਾ ਸਰਬਸੰਮਤੀ ਉਮੀਦਵਾਰ ਐਲਾਨ ਦਿੱਤਾ ਹੈ। ਜ਼ਰਦਾਰੀ ਇਸ ਤੋਂ ਪਹਿਲਾਂ ਫੌਜੀ ਸ਼ਾਸਕ ਪਰਵੇਜ਼ ਮੁਸ਼ੱਰਫ ਦੇ ਅਸਤੀਫੇ ਤੋਂ ਬਾਅਦ ਸਤੰਬਰ 2008 ਤੋਂ 2013 ਤੱਕ ਰਾਸ਼ਟਰਪਤੀ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।