ਬਰਮਿੰਘਮ ਚ ਹੋਣ ਵਾਲੇ ਸਭ ਤੋਂ ਵੱਡੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Friday, Jun 30, 2017 - 04:28 AM (IST)

ਲੰਡਨ (ਰਾਜਵੀਰ ਸਮਰਾ)— 2 ਜੁਲਾਈ ਦੁਪਹਿਰ ਨੂੰ ਬਰਮਿੰਘਮ ਦੇ ਵਿਕਟੋਰੀਆ ਪਾਰਕ ਵਿਚ ਹੋਣ ਵਾਲੇ ਇੰਗਲੈਂਡ ਦੇ ਸਭ ਤੋਂ ਵੱਡੇ ਮੇਲੇ ਵਿਚ ਪੰਜਾਬੀਆਂ ਦਾ ਮਨੋਰੰਜਨ ਕਰਨਗੇ। ਰਾਜ ਐਫ. ਐਮ. ਤੇ ਜ਼ੀ. ਸੈਂਡ. ਵੈੱਲ ਵੱਲੋਂ ਕਰਵਾਏ ਜਾ ਰਹੇ ਇਸ ਮੇਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਦਾਰ ਗੱਜਣ ਸਿੰਘ ਮੁਖੀ ਰਾਜ ਐਫ. ਐਮ. ਨੇ ਦੱਸਿਆ ਕਿ ਇਸ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਥੇ ਵਸਦੇ ਪੰਜਾਬੀ ਪਰਿਵਾਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ | ਉਸ ਤੋਂ ਇਹ ਜਾਪਦਾ ਹੈ ਕਿ ਇਸ ਵਾਰ ਇਹ ਮੇਲਾ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਵੀ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਮੇਲੇ ਦੀ ਪ੍ਰਚਾਰ ਮੁਹਿੰਮ ਬਹੁਤ ਤੇਜ਼ੀ ਨਾਲ ਚੱਲ ਰਹੀ ਹੈ। ਪੂਰੇ ਬਰਮਿੰਘਮ ਸ਼ਹਿਰ ਵਿਚ ਥਾਂ-ਥਾਂ 'ਤੇ ਵੱਡੇ-ਵੱਡੇ ਬੋਰਡ ਲੱਗੇ ਹੋਏ ਹਨ ਅਤੇ ਇਸ ਦੇ ਨਾਲ ਹੀ ਸੋਸ਼ਲ ਮੀਡੀਆ, ਟੀ. ਵੀ. ਸਭ ਇਸ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਪਿਛਲੀ ਵਾਰੀ ਵੀ ਇਹ ਮੇਲਾ ਬਹੁਤ ਸਫ਼ਲ ਰਿਹਾ ਸੀ ਅਤੇ ਉਨ੍ਹਾਂ ਨੂੰ ਇਸ ਸਾਲ ਵੀ 50 ਹਜ਼ਾਰ ਤੋਂ ਵੱਧ ਲੋਕਾਂ ਦੇ ਇਸ ਮੇਲੇ ਵਿਚ ਪਹੁੰਚਣ ਦੀ ਆਸ ਹੈ।


Related News