ਡਾਕਟਰਾਂ ਦੀ ਟੀਮ ਨੇ ਢਾਈ ਘੰਟੇ ਤੱਕ ਚੈਕਅੱਪ ਕਰਨ ਤੋਂ ਬਾਅਦ ਕਿਹਾ- ਜੋਅ ਬਾਈਡੇਨ ਰਾਸ਼ਟਰਪਤੀ ਵਜੋਂ ਬਿਲਕੁੱਲ ਫਿੱਟ

02/29/2024 2:21:49 PM

ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਇਕ ਵਾਰ ਫਿਰ ਰਾਸ਼ਟਰਪਤੀ ਦੇ ਅਹੁਦੇ ਦੀ ਦੌੜ ਵਿੱਚ ਹਨ ਪਰ ਇਸ ਵਾਰ ਉਨ੍ਹਾਂ ਦੀ ਉਮਰ ਨੂੰ ਦੇਖਦੇ ਹੋਏ ਸਿਹਤ ਸਬੰਧੀ ਕਈ ਸਵਾਲ ਉੱਠੇ, ਜਿਸ ਵਿਚ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਬੀਮਾਰ ਦੱਸਿਆ ਗਿਆ ਪਰ ਇਨ੍ਹਾਂ ਸਵਾਲਾਂ ਦੇ ਵਿਚਕਾਰ ਉਨ੍ਹਾਂ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਬਿਲਕੁੱਲ ਫਿੱਟ ਹਨ। ਉਹ ਭਵਿੱਖ ਵਿੱਚ ਵੀ ਰਾਸ਼ਟਰਪਤੀ ਦੀ ਡਿਊਟੀ ਨਿਭਾ ਸਕਣਗੇ। ਦਰਅਸਲ ਪਿਛਲੇ ਸਮੇਂ ਵਿਚ ਰਾਸ਼ਟਰਪਤੀ ਬਾਈਡੇਨ ਵੱਲੋਂ ਭਾਸ਼ਣ ਦਿੰਦੇ ਸਮੇਂ ਨਾਮ ਭੁੱਲਣ ਜਾਂ ਗਲਤ ਨਾਮ ਦਾ ਜ਼ਿਕਰ ਕਰਨ, ਹਵਾਈ ਜਹਾਜ਼ ਦੀਆਂ ਪੌੜੀਆਂ ਜਾਂ ਸਾਈਕਲ ਤੋਂ ਡਿੱਗਣ ਦੇ ਦ੍ਰਿਸ਼ ਸਾਹਮਣੇ ਆਉਣ ਤੋਂ ਬਾਅਦ ਕਈ ਸਵਾਲ ਉੱਠ ਰਹੇ ਸਨ ਕਿ ਕੀ ਬਾਈਡੇਨ ਅਮਰੀਕਾ ਵਰਗੇ ਦੇਸ਼ ਲਈ ਮਹੱਤਵਪੂਰਨ ਫੈਸਲੇ ਲੈਣ ਲਈ ਫਿੱਟ ਹਨ?

ਇਹ ਵੀ ਪੜ੍ਹੋ: ਬੰਦੂਕ ਦੀ ਨੋਕ 'ਤੇ ਸਟੋਰ ਨੂੰ ਲੁੱਟਣ ਦੇ ਦੋਸ਼ 'ਚ ਗੁਜਰਾਤੀ ਮੂਲ ਦਾ ਆਸ਼ਿਕ ਪਟੇਲ ਗ੍ਰਿਫ਼ਤਾਰ

ਅਜਿਹੇ ਸਵਾਲਾਂ ਦਾ ਜਵਾਬ ਲੈਣ ਲਈ ਡਾਕਟਰਾਂ ਨੇ ਰਾਸ਼ਟਰਪਤੀ ਬਾਈਡੇਨ ਦਾ ਚੈਕਅੱਪ ਕੀਤਾ ਹੈ। ਡਾਕਟਰੀ ਜਾਂਚ ਦੌਰਾਨ ਰਾਸ਼ਟਰਪਤੀ ਜੋਅ ਬਾਈਡੇਨ ਨੇ ਇਹ ਵੀ ਟਿੱਪਣੀ ਕੀਤੀ ਕਿ ਮੈਨੂੰ ਲੱਗਦਾ ਹੈ ਕਿ ਮੈਂ ਅਜੇ ਜਵਾਨ ਹਾਂ। ਬਾਈਡੇਨ ਦਾ ਢਾਈ ਘੰਟੇ ਤੱਕ ਵਾਲਟਰ ਰੀਡ ਨੈਸ਼ਨਲ ਮਿਲਟਰੀ ਮੈਡੀਕਲ ਸੈਂਟਰ 'ਚ ਚੈਕਅੱਪ ਕੀਤਾ ਗਿਆ ਸੀ। ਵ੍ਹਾਈਟ ਹਾਊਸ ਦੇ ਡਾਕਟਰਾਂ ਨੇ ਡਾਕਟਰੀ ਜਾਂਚ ਤੋਂ ਬਾਅਦ ਬਾਈਡੇਨ ਨੂੰ ਫਿੱਟ ਐਲਾਨਿਆ ਹੈ। ਸਾਲਾਨਾ ਜਾਂਚ ਦੇ ਹਿੱਸੇ ਵਜੋਂ ਸਰੀਰਕ ਮੁਆਇਨਾ ਕਰਨ ਤੋਂ ਬਾਅਦ ਡਾਕਟਰਾਂ ਵੱਲੋਂ ਦਿੱਤੀ ਗਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 81 ਸਾਲਾ ਬਾਈਡੇਨ ਸਿਹਤਮੰਦ, ਸਰਗਰਮ, ਸਰੀਰਕ ਤੌਰ 'ਤੇ ਮਜ਼ਬੂਤ ​​ਅਤੇ ਰਾਸ਼ਟਰਪਤੀ ਦੇ ਤੌਰ 'ਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪੂਰੀ ਤਰ੍ਹਾਂ ਫਿੱਟ ਹਨ। ਬਾਈਡੇਨ ਸੰਯੁਕਤ ਰਾਜ ਦੇ ਇਤਿਹਾਸ ਵਿੱਚ ਸਭ ਤੋਂ ਬਜ਼ੁਰਗ ਰਾਸ਼ਟਰਪਤੀ ਹਨ।

ਇਹ ਵੀ ਪੜ੍ਹੋ: UK ਸਰਕਾਰ ਨੇ ਦਿੱਤੀ ਚੇਤਾਵਨੀ- ਭਾਰਤ ’ਚ ਅੱਤਵਾਦੀ ਹਮਲੇ ਦਾ ਖ਼ਤਰਾ

ਦੱਸ ਦੇਈਏ ਕਿ ਵਿਸ਼ੇਸ਼ ਵਕੀਲ ਰਾਬਰਟ ਹੇਰ ਵੱਲੋਂ ਹਾਲ ਹੀ ਵਿੱਚ ਇੱਕ ਰਿਪੋਰਟ ਜਾਰੀ ਕੀਤੀ ਗਈ ਸੀ, ਜਿਸ ਵਿੱਚ ਇਹ ਸਪੱਸ਼ਟ ਤੌਰ 'ਤੇ ਕਿਹਾ ਗਿਆ ਸੀ ਕਿ ਬਾਈਡੇਨ ਮਾਨਸਿਕ ਅਤੇ ਸਰੀਰਕ ਤੌਰ 'ਤੇ ਸੰਘਰਸ਼ ਕਰ ਰਹੇ ਹਨ। ਇਸ ਲਈ ਉਨ੍ਹਾਂ ਲਈ ਚੋਣ ਲੜਨਾ ਠੀਕ ਨਹੀਂ ਹੈ। ਉਥੇ ਹੀ ਰਿਪੋਰਟ ਨੂੰ ਖਾਰਜ ਕਰਦਿਆਂ ਬਾਈਡੇਨ ਨੇ ਕਿਹਾ ਸੀ ਕਿ ਉਮਰ ਦੇ ਨਾਲ ਕੁਝ ਸਮੱਸਿਆਵਾਂ ਆਉਂਦੀਆਂ ਹਨ, ਪਰ ਇਸ ਦਾ ਮਤਲਬ ਇਹ ਨਹੀਂ ਕਿ ਮੈਂ ਫਿੱਟ ਨਹੀਂ ਹਾਂ। 

ਇਹ ਵੀ ਪੜ੍ਹੋ: ਭਾਰਤੀ ਕਾਰੋਬਾਰੀ ਦੀ ਦਰਿਆਦਿਲੀ; UAE ਦੀਆਂ ਜੇਲ੍ਹਾਂ 'ਚ ਬੰਦ 900 ਕੈਦੀਆਂ ਦੀ ਰਿਹਾਈ ਲਈ ਦਾਨ ਕੀਤੇ 2.25 ਕਰੋੜ ਰੁਪਏ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

 


cherry

Content Editor

Related News