ਰਾਸ਼ਟਰਪਤੀ ਬਾਈਡੇਨ ਟੋਕੀਓ ''ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ: ਵ੍ਹਾਈਟ ਹਾਊਸ

04/28/2022 1:33:49 PM

ਵਾਸ਼ਿੰਗਟਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਗਲੇ ਮਹੀਨੇ ਦੱਖਣੀ ਕੋਰੀਆ ਅਤੇ ਜਾਪਾਨ ਦਾ ਦੌਰਾ ਕਰਨਗੇ ਅਤੇ ਟੋਕੀਓ 'ਚ ਉਹ ਕਵਾਡ (ਚਤੁਰਭੁਜ ਸੁਰੱਖਿਆ ਡਾਇਲਾਗ) ਸਿਖਰ ਸੰਮੇਲਨ 'ਚ ਹਿੱਸਾ ਲੈਣਗੇ। ਟੋਕੀਓ ਵਿੱਚ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਬਾਈਡੇਨ 20 ਤੋਂ 24 ਮਈ ਤੱਕ ਦੱਖਣੀ ਕੋਰੀਆ ਅਤੇ ਜਾਪਾਨ ਦੀ ਯਾਤਰਾ ਕਰਨਗੇ।

ਇਹ ਵੀ ਪੜ੍ਹੋ: ਮੈਕਸੀਕੋ 'ਚ ਸੀਮਿੰਟ ਪਲਾਂਟ 'ਚ ਗੋਲੀਬਾਰੀ, 8 ਲੋਕਾਂ ਦੀ ਮੌਤ, 11 ਜ਼ਖ਼ਮੀ

ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਬੁੱਧਵਾਰ ਨੂੰ ਕਿਹਾ, ''ਇਹ ਦੌਰਾ ਆਜ਼ਾਦ ਅਤੇ ਮੁਕਤ ਹਿੰਦ-ਪ੍ਰਸ਼ਾਂਤ ਲਈ ਬਾਈਡੇਨ-ਹੈਰਿਸ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ।' ਕਮਲਾ ਹੈਰਿਸ ਅਮਰੀਕਾ ਦੀ ਉਪ-ਰਾਸ਼ਟਰਪਤੀ ਹੈ। ਬਾਈਡੇਨ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯੇਓਲ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਫੂਮਿਓ ਨਾਲ ਦੁਵੱਲੀ ਬੈਠਕ ਕਰਨਗੇ।

ਇਹ ਵੀ ਪੜ੍ਹੋ: ਇਟਲੀ 'ਚ 13 ਸਾਲਾ ਦਸਤਾਰਧਾਰੀ ਬੱਚਾ ਨਸਲੀ ਹਮਲੇ ਦਾ ਸ਼ਿਕਾਰ, 4 ਗੋਰਿਆਂ ਨੇ ਕੀਤੀ ਕੁੱਟਮਾਰ

ਸਾਕੀ ਨੇ ਕਿਹਾ, "ਇਹ ਨੇਤਾ ਸਾਡੇ ਮਹੱਤਵਪੂਰਨ ਸੁਰੱਖਿਆ ਸਬੰਧਾਂ ਨੂੰ ਡੂੰਘਾ ਕਰਨ, ਆਰਥਿਕ ਸਬੰਧਾਂ ਨੂੰ ਵਧਾਉਣ ਅਤੇ ਸਾਡੇ ਨਜ਼ਦੀਕੀ ਸਹਿਯੋਗ ਨੂੰ ਵਧਾਉਣ ਦੇ ਮੌਕਿਆਂ 'ਤੇ ਚਰਚਾ ਕਰਨਗੇ। ਟੋਕੀਓ ਵਿੱਚ ਰਾਸ਼ਟਰਪਤੀ ਬਾਈਡੇਨ ਕਵਾਡ ਦੇ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ। ਇਸ ਦੌਰੇ ਬਾਰੇ ਹੋਰ ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ।" ਕਵਾਡ ਗਰੁੱਪ ਵਿੱਚ ਆਸਟਰੇਲੀਆ, ਭਾਰਤ, ਜਾਪਾਨ ਅਤੇ ਅਮਰੀਕਾ ਸ਼ਾਮਲ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸਿੰਗਾਪੁਰ 'ਚ ਭਾਰਤੀ ਮੂਲ ਦੇ ਨੌਜਵਾਨ ਨੂੰ ਦਿੱਤੀ ਗਈ ਫਾਂਸੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News