ਨਾਗਰਿਕਾਂ ਨੂੰ ਮਾਸਕ ਪਹਿਨਣ ਦਾ ਹੁਕਮ ਨਹੀਂ ਦੇਵਾਂਗਾ : ਟਰੰਪ

07/18/2020 10:36:22 AM

ਵਾਸ਼ਿੰਗਟਨ (ਵਾਰਤਾ) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਦੇ ਨਾਗਰਿਕਾਂ ਨੂੰ ਕੋਰੋਨਾ ਵਾਇਰਸ (ਕੋਵਿਡ-19) ਦੇ ਫੈਲਣ ਤੋਂ ਰੋਕਣ ਲਈ ਮਾਸਕ ਪਹਿਨਣ ਦਾ ਹੁਕਮ ਨਹੀਂ ਦੇਵਾਂਗੇ। ਫੋਕਸ ਨਿਊਜ਼ ਨਾਲ ਗੱਲਬਾਤ ਵਿਚ ਸ਼੍ਰੀ ਟਰੰਪ ਨੇ ਕਿਹਾ ਕਿ ਉਹ ਦੇਸ਼ ਵਿਚ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੇ ਪੱਖ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੁੱਝ ਆਜ਼ਾਦੀ ਮਿਲਣੀ ਚਾਹੀਦੀ ਹੈ।

ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ਵਿਚ ਆਇਆ ਹੈ, ਜਦੋਂ ਕਿ ਛੂਤ ਦੀ ਬੀਮਾਰੀ ਦੇ ਮਾਹਰ ਡਾ.ਐਥੰਥੋਨੀ ਫੌਸੀ ਨੇ ਰਾਸ਼ਟਰੀ ਅਤੇ ਸਥਾਨਕ ਨੇਤਾਵਾਂ ਨੂੰ ਆਪਣੇ ਪ੍ਰਭਾਵ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਮਾਸਕ ਪਹਿਨਣ ਲਈ ਪ੍ਰੇਰਿਤ ਕਰਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਮਾਸਕ ਪਹਿਨਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਮਾਸਕ ਦੀ ਵਰਤੋਂ ਕਰਣਾ ਇਕ ਰਾਜਨੀਤਕ ਮੁੱਦਾ ਬਣ ਗਿਆ ਹੈ ਅਤੇ ਇਸ 'ਤੇ ਲੋਕਾਂ ਦੀ ਵੱਖ-ਵੱਖ ਰਾਏ ਹੈ। ਟਰੰਪ ਪਿਛਲੇ ਸ਼ਨੀਵਾਰ ਨੂੰ ਪਹਿਲੀ ਵਾਰ ਜਨਤਕ ਤੌਰ 'ਤੇ ਮਾਸਕ ਪਹਿਨੇ ਹੋਏ ਨਜ਼ਰ ਆਏ ਸਨ।

cherry

This news is Content Editor cherry