''ਰਾਸ਼ਟਰਪਤੀ ਮਾਦੁਰੋ ਦੀ ਨਿੰਦਾ ਕਰੇ ਅੰਤਰਰਾਸ਼ਟਰੀ ਭਾਈਚਾਰਾ''

07/06/2019 9:00:41 PM

ਵਾਸ਼ਿੰਗਟਨ - ਅਮਰੀਕਾ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦੀ ਰਿਪੋਰਟ ਨੂੰ ਲੈ ਕੇ ਅੰਤਰਰਾਸ਼ਟਰੀ ਭਾਈਚਾਰੇ ਤੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਨਿੰਦਾ ਕਰਨ ਦੀ ਅਪੀਲ ਕੀਤੀ ਹੈ। ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰੀ ਮੋਰਗਨ ਓਰਤਾਗਸ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਿਆਨ ਜਾਰੀ ਕਰ ਕਿਹਾ ਕਿ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦੀ ਪ੍ਰਮੁੱਖ ਮਿਸ਼ੇਲ ਬਾਚੇਲੇਟ ਨੇ ਜੂਨ 'ਚ ਵੈਨੇਜ਼ੁਏਲਾ ਦਾ ਦੌਰਾਨ ਕਰਨ ਤੋਂ ਬਾਅਦ ਇਕ ਰਿਪੋਰਟ ਜਾਰੀ ਕੀਤੀ ਹੈ।
ਇਸ ਰਿਪੋਰਟ 'ਚ ਉਨ੍ਹਾਂ ਨੇ ਰਾਜ ਹਿੰਸਾ, ਸ਼ਕਤੀ ਦਾ ਬਹੁਤ ਜ਼ਿਆਦਾ ਇਸਤੇਮਾਲ ਅਤੇ ਹੋਰ ਦੁਰਵਿਵਹਾਰ ਨੂੰ ਲੈ ਕੇ ਚਿੰਤਾ ਵਿਅਕਤ ਕੀਤੀ ਹੈ। ਓਰਤਾਗਨ ਨੇ ਕਿਹਾ ਕਿ ਅੰਤਰਰਾਸ਼ਟਰੀ ਭਾਈਚਾਰੇ ਨੂੰ ਗੈਰ-ਕਾਨੂੰਨੀ ਮਾਦੁਰੋ ਸਰਕਾਰ ਦੀ ਨਿੰਦਾ ਕਰਨੀ ਚਾਹੀਦੀ ਅਤੇ ਮਨੁੱਖੀ ਅਧਿਕਾਰਾਂ ਦੇ ਉਲੰਘਣ ਅਤੇ ਮਾਦੁਰੋ ਸਰਕਾਰ ਦੇ ਖਾਤਮੇ ਲਈ ਇਕਜੁੱਟ ਹੋਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਮੁਤਾਬਕ ਵੈਨੇਜ਼ੁਏਲਾ ਸਰਕਾਰ ਨੇ ਸਾਲ 2018 'ਚ 5,200 ਤੋਂ ਜ਼ਿਆਦਾ ਲੋਕਾਂ ਦੀ ਹੱਤਿਆ ਦੀ ਜਾਣਕਾਰੀ ਦਿੱਤੀ ਹੈ ਅਤੇ ਇਸ ਸਾਲ ਜਨਵਰੀ ਤੋਂ ਮਈ ਤੱਕ ਇਥੇ ਵਿਸ਼ੇਸ਼ ਕਾਰਵਾਈ ਬਲਾਂ ਵੱਲੋਂ ਚਲਾਏ ਗਏ ਅਭਿਆਨਾਂ 'ਚ 1,569 ਲੋਕ ਮਾਰੇ ਗਏ ਹਨ।


Khushdeep Jassi

Content Editor

Related News