ਵੈਨੇਜ਼ੁਏਲਾ: ਚੋਣਾਂ ''ਚ ਹਾਰ ਦੇ ਬਾਵਜੂਦ ਰਾਸ਼ਟਰਪਤੀ ਮਾਦੁਰੋ ਨੇ ਤੀਜੇ ਕਾਰਜਕਾਲ ਲਈ ਚੁੱਕੀ ਸਹੁੰ
Saturday, Jan 11, 2025 - 12:36 PM (IST)
ਕਾਰਾਕਸ (ਏਜੰਸੀ)- ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੇ ਸ਼ੁੱਕਰਵਾਰ ਨੂੰ ਤੀਜੇ ਕਾਰਜਕਾਲ ਲਈ ਸਹੁੰ ਚੁੱਕੀ, ਜਦੋਂਕਿ ਇਸ ਗੱਲ ਦੇ ਭਰੋਸੇਯੋਗ ਸਬੂਤ ਹਨ ਕਿ ਉਨ੍ਹਾਂ ਦੇ ਵਿਰੋਧੀ ਨੇ ਹਾਲ ਹੀ ’ਚ ਹੋਈਆਂ ਚੋਣਾਂ ’ਚ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਦੇ ਦਮਨਕਾਰੀ ਸ਼ਾਸਨ ਖਿਲਾਫ ਦੇਸ਼ ਅਤੇ ਵਿਦੇਸ਼ਾਂ ਵਿਚ ਵਿਰੋਧ ਪ੍ਰਦਰਸ਼ਨ ਹੋ ਹਨ।
ਮਾਦੁਰੋ ਨੇ ਸੱਤਾਧਾਰੀ ਪਾਰਟੀ ਦੇ ਕੰਟਰੋਲ ਵਾਲੀ ਰਾਸ਼ਟਰੀ ਅਸੈਂਬਲੀ ਦੇ ਸਾਹਮਣੇ ਅਹੁਦੇ ਦੀ ਸਹੁੰ ਚੁੱਕੀ। ਇਸ ਤੋਂ ਇਕ ਦਿਨ ਪਹਿਲਾਂ ਹੀ ਵਿਰੋਧੀ ਧਿਰ ਦੇ ਸਭ ਤੋਂ ਪ੍ਰਮੁੱਖ ਨੇਤਾ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਸੁਰੱਖਿਆ ਫੋਰਸਾਂ ਵੱਲੋਂ ਕੁਝ ਸਮੇਂ ਲਈ ਹਿਰਾਸਤ ’ਚ ਲਿਆ ਗਿਆ ਸੀ। ਹਾਲਾਂਕਿ ਸਰਕਾਰ ਨੇ ਇਸ ਦੋਸ਼ ਦਾ ਖੰਡਨ ਕੀਤਾ ਹੈ।