ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਸੰਸਦ ਭੰਗ ਕਰਨ ਦਾ ਦਿੱਤਾ ਹੁਕਮ, ਕੱਲ੍ਹ ਤੋਂ ਖੁੱਲ੍ਹਣਗੇ ਸਰਕਾਰੀ ਦਫ਼ਤਰ

Tuesday, Aug 06, 2024 - 01:16 AM (IST)

ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਸੰਸਦ ਭੰਗ ਕਰਨ ਦਾ ਦਿੱਤਾ ਹੁਕਮ, ਕੱਲ੍ਹ ਤੋਂ ਖੁੱਲ੍ਹਣਗੇ ਸਰਕਾਰੀ ਦਫ਼ਤਰ

ਨੈਸ਼ਨਲ ਡੈਸਕ : ਬੰਗਲਾਦੇਸ਼ 'ਚ ਚੱਲ ਰਿਹਾ ਅੰਦੋਲਨ ਹਿੰਸਕ ਹੋ ਗਿਆ ਹੈ ਅਤੇ ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ ਸ਼ੇਖ ਹਸੀਨਾ ਨੂੰ ਅਸਤੀਫ਼ਾ ਦੇ ਕੇ ਦੇਸ਼ ਛੱਡ ਕੇ ਭੱਜਣਾ ਪਿਆ। ਉਹ ਹਿੰਡਨ ਏਅਰਬੇਸ ਭਾਰਤ ਪਹੁੰਚੀ। ਸ਼ੇਖ ਹਸੀਨਾ ਦੇ ਦੇਸ਼ ਛੱਡਣ ਤੋਂ ਬਾਅਦ ਬੰਗਲਾਦੇਸ਼ ਦੀ ਫ਼ੌਜ ਨੇ ਸਰਕਾਰ ਦੀ ਕਮਾਨ ਸੰਭਾਲ ਲਈ ਹੈ।

ਇਸ ਹਿੰਸਾ ਤੋਂ ਬਾਅਦ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਬੰਗਲਾਦੇਸ਼ ਦੀ ਸੰਸਦ ਨੂੰ ਭੰਗ ਕਰਨ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਕੱਲ੍ਹ ਤੋਂ ਸਰਕਾਰੀ ਦਫ਼ਤਰ ਅਤੇ ਹੋਰ ਕੰਮਕਾਜੀ ਅਦਾਰੇ ਵੀ ਖੁੱਲ੍ਹਣਗੇ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਦੇਸ਼ ਬੰਗਲਾਦੇਸ਼ ਦੇ ਲੋਕਾਂ ਦੇ ਨਾਲ ਹੈ। ਉਧਰ, ਦੱਸਣਯੋਗ ਹੈ ਕਿ ਅੱਜ ਸ਼ੇਖ ਹਸੀਨਾ ਭਾਰਤ 'ਚ ਹੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News