ਰਾਸ਼ਟਰਪਤੀ ਪੁਤਿਨ ਦੀ ਨਾਗਰਿਕਾਂ ਨੂੰ ਅਪੀਲ, ਕੰਮ ਤੋਂ ਬ੍ਰੇਕ ਦੌਰਾਨ ਬਣਾਉਣ ਸਬੰਧ

Tuesday, Sep 17, 2024 - 01:22 PM (IST)

ਮਾਸਕੋ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੇਸ਼ ਦੇ ਨੌਜਵਾਨਾਂ ਨੂੰ ਕਿਹਾ ਹੈ ਕਿ ਉਹ ਕੰਮ ਵਿਚਕਾਰ ਮਿਲਣ ਵਾਲੇ ਸਮੇਂ ਨੂੰ ਸਰੀਰਕ ਸਬੰਧ ਬਣਾਉਣ ਲਈ ਵਰਤਣ। ਪੁਤਿਨ ਨੇ ਰੂਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੰਮ ਦੇ ਸਥਾਨਾਂ 'ਤੇ ਦੁਪਹਿਰ ਦੇ ਖਾਣੇ ਅਤੇ ਕੌਫੀ ਬ੍ਰੇਕ ਦੌਰਾਨ ਸਮਾਂ ਮਿਲਣ 'ਤੇ ਸਰੀਰਕ ਸਬੰਧ ਬਣਾਉਣ। ਵਲਾਦੀਮੀਰ ਪੁਤਿਨ ਨੇ ਇਹ ਅਪੀਲ ਦੇਸ਼ ਦੀ ਡਿੱਗਦੀ ਜਨਮ ਦਰ ਕਾਰਨ ਡੂੰਘੇ ਹੁੰਦੇ ਸੰਕਟ ਨੂੰ ਹੱਲ ਕਰਨ ਦੀ ਕੋਸ਼ਿਸ਼ ਵਿੱਚ ਕੀਤੀ ਹੈ। ਪੁਤਿਨ ਨੇ ਕਿਹਾ ਕਿ ਦੇਸ਼ ਇਸ ਸਮੇਂ ਆਬਾਦੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਨਾਲ ਨਜਿੱਠਣ ਲਈ ਨੌਜਵਾਨਾਂ ਨੂੰ ਜ਼ਿਆਦਾ ਬੱਚੇ ਪੈਦਾ ਕਰਨ 'ਤੇ ਧਿਆਨ ਦੇਣਾ ਚਾਹੀਦਾ ਹੈ।

ਮੈਟਰੋ ਦੀ ਇੱਕ ਰਿਪੋਰਟ ਅਨੁਸਾਰ ਰੂਸ ਵਿੱਚ ਜਣਨ ਦਰ, ਯਾਨੀ ਕਿ ਇੱਕ ਔਰਤ ਦੇ ਜੀਵਨ ਕਾਲ ਵਿੱਚ ਬੱਚੇ ਪੈਦਾ ਕਰਨ ਦੀ ਦਰ 1.5 ਹੈ। ਕਿਸੇ ਦੇਸ਼ ਦੀ ਆਬਾਦੀ ਨੂੰ ਸਥਿਰ ਰੱਖਣ ਲਈ ਇਹ ਦਰ 2.1 ਹੋਣੀ ਚਾਹੀਦੀ ਹੈ। ਇਸ ਤੋਂ ਘੱਟ ਹੋਣ 'ਤੇ ਆਬਾਦੀ ਘਟਣ ਲੱਗਦੀ ਹੈ। ਅਜਿਹੇ 'ਚ ਰੂਸ ਦੀ ਆਬਾਦੀ ਤੇਜ਼ੀ ਨਾਲ ਘੱਟ ਰਹੀ ਹੈ। ਇਸ ਨਾਲ ਦੇਸ਼ ਦੀ ਸਰਕਾਰ ਲਈ ਗੰਭੀਰ ਚਿੰਤਾ ਪੈਦਾ ਹੋ ਗਈ ਹੈ। ਇੱਕ ਪਾਸੇ ਘੱਟ ਬੱਚੇ ਪੈਦਾ ਹੋ ਰਹੇ ਹਨ ਅਤੇ ਦੂਜੇ ਪਾਸੇ ਯੂਕ੍ਰੇਨ ਨਾਲ ਜੰਗ ਕਾਰਨ ਵੱਡੀ ਗਿਣਤੀ ਵਿੱਚ ਰੂਸੀ ਨੌਜਵਾਨ ਦੇਸ਼ ਛੱਡ ਕੇ ਚਲੇ ਗਏ ਹਨ, ਇਸ ਨਾਲ ਸੰਕਟ ਹੋਰ ਵਧ ਗਿਆ ਹੈ। ਇਸ ਵੱਲ ਧਿਆਨ ਦਿਵਾਉਂਦਿਆਂ ਪੁਤਿਨ ਨੇ ਲੋਕਾਂ ਨੂੰ ਦਫ਼ਤਰਾਂ ਵਿੱਚ ਸਰੀਰਕ ਸਬੰਧ ਬਣਾਉਣ ਅਤੇ ਵੱਧ ਬੱਚੇ ਪੈਦਾ ਕਰਨ ਦੀ ਅਪੀਲ ਕੀਤੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਬੰਗਲਾਦੇਸ਼ 'ਚ ਨਿਸ਼ਾਨੇ 'ਤੇ ਹਿੰਦੂ...... ਕੈਨੇਡੀਅਨ MP ਨੇ ਘੱਟ ਗਿਣਤੀਆਂ 'ਤੇ ਹਮਲੇ ਖ਼ਿਲਾਫ਼ ਚੁੱਕੀ ਆਵਾਜ਼

ਅੱਜ ਰੂਸੀ ਲੋਕਾਂ ਦੀ ਸੁਰੱਖਿਆ ਦਾ ਸਵਾਲ : ਪੁਤਿਨ

ਪੁਤਿਨ ਨੇ ਕਿਹਾ ਕਿ ਰੂਸੀ ਲੋਕਾਂ ਦੀ ਸੁਰੱਖਿਆ ਸਾਡੀ ਸਰਵਉੱਚ ਰਾਸ਼ਟਰੀ ਤਰਜੀਹ ਹੈ। ਰੂਸ ਦੀ ਕਿਸਮਤ ਇਸ ਗੱਲ 'ਤੇ ਨਿਰਭਰ ਕਰੇਗੀ ਕਿ ਸਾਡੇ ਵਿੱਚੋਂ ਕਿੰਨੇ ਹੋਣਗੇ. ਇਹ ਰਾਸ਼ਟਰੀ ਮਹੱਤਵ ਦਾ ਸਵਾਲ ਹੈ ਅਤੇ ਸਾਨੂੰ ਇਸ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਰੂਸ ਦੇ ਸਿਹਤ ਮੰਤਰੀ ਡਾਕਟਰ ਯੇਵਗੇਨੀ ਸ਼ੇਸਟੋਪਾਲੋਵ ਨੇ ਪੁਤਿਨ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਰਾਸ਼ਟਰਪਤੀ ਨੇ ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਹੈ ਜੋ ਕੰਮ ਕਾਰਨ ਬੱਚੇ ਨਾ ਹੋਣ ਦਾ ਬਹਾਨਾ ਬਣਾਉਂਦੇ ਹਨ। ਉਸ ਨੇ ਕਿਹਾ ਕਿ ਇਹ ਕਹਿਣਾ ਕਿ ਉਹ ਕੰਮ ਵਿੱਚ ਬਹੁਤ ਰੁੱਝਿਆ ਹੋਇਆ ਹੈ ਇੱਕ ਬੇਕਾਰ ਬਹਾਨਾ ਸੀ। ਇਸ ਲਈ ਤੁਸੀਂ ਬਰੇਕਾਂ ਦੌਰਾਨ ਸਬੰਧ ਬਣਾ ਸਕਦੇ ਹੋ।

ਇਸ ਤੋਂ ਪਹਿਲਾਂ ਵੀ ਪੁਤਿਨ ਰੂਸ ਦੀ ਆਬਾਦੀ 'ਚ ਗਿਰਾਵਟ ਨੂੰ ਲੈ ਕੇ ਲੋਕਾਂ ਨੂੰ ਚਿਤਾਵਨੀ ਦੇ ਚੁੱਕੇ ਹਨ। ਪਿਛਲੇ ਸਾਲ ਦਸੰਬਰ ਵਿੱਚ, ਉਸਨੇ ਰੂਸੀ ਔਰਤਾਂ ਨੂੰ ਘੱਟੋ-ਘੱਟ ਅੱਠ ਬੱਚਿਆਂ ਨੂੰ ਜਨਮ ਦੇਣ ਅਤੇ ਵੱਡੇ ਪਰਿਵਾਰ ਬਣਾਉਣ ਦੀ ਅਪੀਲ ਕੀਤੀ ਸੀ। ਦਰਅਸਲ, ਰੂਸ ਦੀ ਜਨਮ ਦਰ 1999 ਤੋਂ ਬਾਅਦ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਈ ਹੈ। ਇਸ ਸਾਲ ਜੂਨ ਮਹੀਨੇ ਵਿੱਚ ਬੱਚਿਆਂ ਦੇ ਜਨਮ ਦੀ ਗਿਣਤੀ ਇੱਕ ਲੱਖ ਤੋਂ ਹੇਠਾਂ ਆ ਗਈ ਹੈ। ਰੋਸਸਟੈਟ ਦੁਆਰਾ ਪ੍ਰਕਾਸ਼ਿਤ ਅੰਕੜਿਆਂ ਅਨੁਸਾਰ, 2024 ਦੀ ਪਹਿਲੀ ਛਿਮਾਹੀ ਵਿੱਚ ਰੂਸ ਵਿੱਚ 599,600 ਬੱਚੇ ਪੈਦਾ ਹੋਏ, ਜੋ ਕਿ 2023 ਦੀ ਇਸੇ ਮਿਆਦ ਦੇ ਮੁਕਾਬਲੇ 16,000 ਘੱਟ ਹਨ। ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਜੁਲਾਈ ਵਿੱਚ ਕਿਹਾ ਸੀ ਕਿ ਇਹ ਦੇਸ਼ ਦੇ ਭਵਿੱਖ ਲਈ ਵਿਨਾਸ਼ਕਾਰੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News