ਡਿੱਗ ਗਈ ਸਰਕਾਰ ! PM ਮਗਰੋਂ ਨੇਪਾਲ ਦੇ ਰਾਸ਼ਟਰਪਤੀ ਨੇ ਵੀ ਦੇ ਦਿੱਤਾ ਅਸਤੀਫ਼ਾ
Tuesday, Sep 09, 2025 - 05:25 PM (IST)

ਇੰਟਰਨੈਸ਼ਨਲ ਡੈਸਕ- ਬੀਤੇ ਦਿਨ ਨੇਪਾਲ 'ਚ ਸੋਸ਼ਲ ਮੀਡੀਆ 'ਤੇ ਲਗਾਏ ਗਏ ਬੈਨ ਮਗਰੋਂ ਪੂਰੇ ਦੇਸ਼ ਦੇ ਨੌਜਵਾਨਾਂ 'ਚ ਰੋਸ ਦੇਖਿਆ ਜਾ ਰਿਹਾ ਹੈ। ਸਰਕਾਰ ਦੇ ਇਸ ਫ਼ੈਸਲੇ ਮਗਰੋਂ ਦੇਸ਼ ਭਰ 'ਚ ਨੌਜਵਾਨ ਸੜਕਾਂ 'ਤੇ ਉਤਰ ਆਏ ਤੇ ਬੁਰੀ ਤਰ੍ਹਾਂ ਭੰਨਤੋੜ ਕੀਤੀ, ਜਿਸ ਮਗਰੋਂ ਪੁਲਸ ਨੇ ਵੀ ਕਾਰਵਾਈ ਕਰ ਕੇ ਉਨ੍ਹਾਂ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਹਾਲਾਤ ਬੇਕਾਬੂ ਹੋ ਗਏ ਜਿਸ ਕਾਰਨ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸੇ ਦੌਰਾਨ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਦੇ ਅਸਤੀਫ਼ਾ ਤੋਂ ਬਾਅਦ ਦੇਸ਼ ਦੇ ਰਾਸ਼ਟਰਪਤੀ ਰਾਮ ਚੰਦਰ ਪੌਡੇਲ ਨੇ ਵੀ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ, ਜਿਸ ਮਗਰੋਂ ਹੁਣ ਨੇਪਾਲ ਦੀ ਸਰਕਾਰ ਖ਼ਤਮ ਹੋ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਹਿੰਸਕ ਪ੍ਰਦਰਸ਼ਨਾਂ ਮਗਰੋਂ ਸਰਕਾਰ ਨੇ 26 ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਲਗਾਏ ਬੈਨ ਨੂੰ ਵਾਪਸ ਲੈਣ ਦਾ ਵੀ ਐਲਾਨ ਕਰ ਦਿੱਤਾ ਸੀ, ਪਰ ਫ਼ਿਰ ਵੀ ਭੀੜ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਹੀ। ਇਸ ਪ੍ਰਦਰਸ਼ਨ ਦੌਰਾਨ ਲੋਕਾਂ ਨੇ ਸੰਸਦ, ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਰਿਹਾਇਸ਼ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ, ਜਿਸ ਮਗਰੋਂ ਦੇਸ਼ ਦੇ ਮੁੱਖ ਅਹੁਦੇਦਾਰ ਹੁਣ ਦੇਸ਼ ਛੱਡ ਕੇ ਸੁਰੱਖਿਅਤ ਜਗ੍ਹਾ ਜਾਣ ਦੀ ਫਿਰਾਕ 'ਚ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਵਿਸ਼ਾਲ ਮੈਗਾ ਮਾਰਟ ਦੇ ਆਊਟਲੈੱਟ 'ਚ ਲੱਗ ਗਈ ਅੱਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e