ਅਫਗਾਨਿਸਤਾਨ ''ਚ ਰਾਸ਼ਟਰਪਤੀ ਚੋਣ ਮੁਲਤਵੀ

12/31/2018 8:16:13 PM

ਕਾਬੁਲ— ਅਫਗਾਨਿਸਤਾਨ ਦੇ ਚੋਣ ਕਮਿਸ਼ਨ ਨੇ 20 ਅਪ੍ਰੈਲ ਤੋਂ 20 ਜੁਲਾਈ ਤੱਕ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਨੂੰ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਮੁੱਖੀ ਅਬਦੁੱਲ ਬਦੀ ਨੇ ਐਤਵਾਰ ਨੂੰ ਰਾਸ਼ਟਰਪਤੀ ਚੋਣਾਂ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਅਕਤੂਬਰ 'ਚ ਸੰਸਦੀ ਚੋਣਾਂ ਦੌਰਾਨ ਸਾਹਮਣੇ ਆਈਆਂ ਸਮੱਸਿਆਵਾਂ ਅਤੇ ਤਾਲਿਬਾਨ ਨਾਲ ਸ਼ਾਂਤੀ ਸਮਝੌਤੇ ਦੀਆਂ ਤਿਆਰੀਆਂ ਦਾ ਹਵਾਲਾ ਦਿੰਦੇ ਹੋਏ ਰਾਸ਼ਟਰਪਤੀ ਚੋਣਾਂ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ। ਅਫਗਾਨਿਸਤਾਨ ਸਰਕਾਰ ਨੇ ਰਾਸ਼ਟਰਪਤੀ ਚੋਣਾਂ ਦੀ ਨਵੀਂ ਤਰੀਕ ਨੂੰ ਸਵੀਕਾਰ ਕਰ ਲਿਆ ਹੈ।


Baljit Singh

Content Editor

Related News