PM ਨੇ ਸੱਦ ਲਈ ਆਲ ਪਾਰਟੀ ਮੀਟਿੰਗ ! ਹੋ ਸਕਦੈ ਵੱਡਾ ਐਲਾਨ
Tuesday, Sep 09, 2025 - 01:22 PM (IST)

ਇੰਟਰਨੈਸ਼ਨਲ ਡੈਸਕ- ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਮੰਗਲਵਾਰ ਸ਼ਾਮ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਓਲੀ ਨੇ ਕਿਹਾ,"ਮੈਂ ਸਥਿਤੀ ਦਾ ਮੁਲਾਂਕਣ ਕਰਨ ਅਤੇ ਇਕ ਸਾਰਥਕ ਸਿੱਟਾ ਕੱਢਣ ਲਈ ਸਬੰਧਤ ਧਿਰਾਂ ਨਾਲ ਗੱਲਬਾਤ ਕਰ ਰਿਹਾ ਹਾਂ। ਇਸ ਲਈ, ਮੈਂ ਅੱਜ ਸ਼ਾਮ 6 ਵਜੇ ਇਕ ਸਰਬ ਪਾਰਟੀ ਮੀਟਿੰਗ ਵੀ ਬੁਲਾਈ ਹੈ। ਮੈਂ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਨਿਮਰਤਾ ਨਾਲ ਬੇਨਤੀ ਕਰਦਾ ਹਾਂ ਕਿ ਉਹ ਇਸ ਮੁਸ਼ਕਲ ਸਥਿਤੀ 'ਚ ਸਬਰ ਬਣਾਈ ਰੱਖਣ।"
ਉੱਥੇ ਹੀ ਨੇਪਾਲ ਦੇ ਸਿਹਤ ਮੰਤਰੀ ਪ੍ਰਦੀਪ ਪੌਡੇਲ ਨੇ ਵੀ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ 'ਚ ਸਰਕਾਰ 'ਚ ਰਹਿਣ ਦਾ ਕੋਈ ਮਤਲਬ ਨਹੀਂ ਹੈ। ਨੇਪਾਲੀ ਕਾਂਗਰਸ ਦੇ ਜਨਰਲ ਸਕੱਤਰ ਗਗਨ ਥਾਪਾ ਨੇ ਵੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਲਗਾਤਾਰ ਬੇਕਾਬੂ ਹੋ ਰਹੀ ਸਥਿਤੀ ਵਿਚਾਲੇ ਪ੍ਰਧਾਨ ਮੰਤਰੀ ਓਲੀ ਸ਼ਰਮਾ ਦੀ ਕੈਬਨਿਟ ਦੇ ਕਈ ਮੰਤਰੀ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ। ਇਸੇ ਦੌਰਾਨ ਪ੍ਰਧਾਨ ਮੰਤਰੀ ਵੀ ਜੇਕਰ ਦਬਾਅ 'ਚ ਆ ਕੇ ਅਸਤੀਫ਼ਾ ਦੇ ਦਿੰਦੇ ਹਨ ਤਾਂ ਨੇਪਾਲ 'ਚ ਐਮਰਜੈਂਸੀ ਵਾਲੇ ਹਾਲਾਤ ਬਣ ਜਾਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e