ਜਾਰਜੀਆ : ਪ੍ਰਧਾਨ ਮੰਤਰੀ ਨੂੰ ਹੋਇਆ ਕੋਰੋਨਾ, ਟਵੀਟ ਕਰ ਕੇ ਦਿੱਤੀ ਜਾਣਕਾਰੀ
Wednesday, Apr 07, 2021 - 12:05 AM (IST)
ਤਬੀਲੀਸੀ-ਦੁਨੀਆ 'ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ 13.17 ਕਰੋੜ ਤੋਂ ਵਧੇਰੇ ਹੋ ਗਈ ਹੈ ਜਦਕਿ ਲਗਭਗ 28.59 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਮੁੱਚੀ ਦੁਨੀਆ 'ਚ ਤਬਾਹੀ ਮਚਾ ਰਹੇ ਕੋਰੋਨਾ ਨੂੰ ਲੈ ਕੇ ਭਾਰਤ ਦੀ ਗੱਲ ਕਰੀਏ ਤਾਂ ਭਾਰਤ 'ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚ ਮੰਗਲਵਾਰ ਨੂੰ ਮਾਮੂਲੀ ਕਮੀ ਆਈ ਹੈ। ਬੀਤੇ 24 ਘੰਟਿਆਂ ਦੇ ਅੰਦਰ ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਕੁੱਲ 96 ਹਜ਼ਾਰ ਤੋਂ ਵਧੇਰੇ ਮਾਮਲੇ ਦਰਜ ਹੋਏ ਹਨ। ਇਸ ਤੋਂ ਬਾਅਦ ਦੇਸ਼ 'ਚ ਕੁੱਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 1 ਕਰੋੜ 26 ਲੱਖ 49 'ਤੇ ਪਹੁੰਚ ਗਈ। ਉਥੇ, ਬੀਤੇ ਇਕ ਦਿਨ 'ਚ ਕੋਰੋਨਾ ਕਾਰਣ 446 ਮਰੀਜ਼ਾਂ ਨੇ ਦਮ ਤੋੜਿਆ ਹੈ।
ਇਹ ਵੀ ਪੜ੍ਹੋ-UK ਆਉਣ ਵਾਲੇ ਯਾਤਰੀਆਂ ਲਈ ਸਸਤਾ ਅਤੇ ਆਸਾਨ ਹੋਵੇਗਾ ਕੋਰੋਨਾ ਟੈਸਟ : PM ਜਾਨਸਨ
ਦੱਸਣਯੋਗ ਹੈ ਕਿ ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਗਰੀਬਾਸ਼ਵਿਲੀ ਨੇ ਮੰਗਲਵਾਰ ਨੂੰ ਟਵੀਟ ਕਰ ਕੇ ਦੱਸਿਆ ਕਿ ਉਹ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋ ਗਏ ਹਨ। ਗਰੀਬਾਸ਼ਵਿਲੀ ਨੇ ਲਿਖਿਆ ਜਾਂਚ ਤੋਂ ਬਾਅਦ ਪੁਸ਼ਟੀ ਹੋਈ ਹੈ ਕਿ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋ ਗਿਆ ਹਾਂ। ਮੈਂ ਵਧੀਆ ਮਹਿਸੂਸ ਕਰ ਰਿਹਾ ਹਾਂ। ਮੈਂ ਇਕਾਂਤਵਾਸ 'ਚ ਹਾਂ ਅਤੇ ਇਸ ਨੂੰ ਜਾਰੀ ਰੱਖਾਂਗਾ।
ਇਹ ਵੀ ਪੜ੍ਹੋ-ਲਾੜੇ ਨੂੰ ਵਿਆਹ ਵਾਲੇ ਦਿਨ ਪਤਾ ਲੱਗਿਆ ਕਿ ਲਾੜੀ ਹੈ ਅਸਲ 'ਚ ਉਸ ਦੀ 'ਭੈਣ'
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।