ਫਰਾਂਸ ''ਚ ਸਿਆਸੀ ਤਣਾਅ ਵਿਚਾਲੇ ਪ੍ਰਧਾਨ ਮੰਤਰੀ ਐਲਿਜ਼ਾਬੈਥ ਬੋਰਨ ਨੇ ਦਿੱਤਾ ਅਸਤੀਫ਼ਾ

01/09/2024 2:19:22 AM

ਇੰਟਰਨੈਸ਼ਨਲ ਡੈਸਕ- ਫਰਾਂਸ ਦੀ ਪ੍ਰਧਾਨ ਮੰਤਰੀ ਐਲਿਜ਼ਾਬੇਥ ਬੋਰਨ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣੇ 2 ਸਾਲ ਤੋਂ ਵੀ ਘੱਟ ਸਮਾਂ ਹੋਇਆ ਸੀ। ਉਨ੍ਹਾਂ ਨੇ ਅਸਤੀਫਾ ਅਜਿਹੇ ਸਮੇਂ ਦਿੱਤਾ ਜਦੋਂ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਇਸ ਸਾਲ ਦੇ ਅੰਤ ’ਚ ਹੋਣ ਵਾਲੀਆਂ ਯੂਰਪੀਅਨ ਚੋਣਾਂ ਤੋਂ ਪਹਿਲਾਂ ਆਪਣੀ ਚੋਟੀ ਦੀ ਟੀਮ ’ਚ ਫੇਰਬਦਲ ਕਰਨ ਲਈ ਤਿਆਰ ਹਨ।

ਇਹ ਵੀ ਪੜ੍ਹੋ- USA 'ਚ ਵੀ ਦਿਖੇਗਾ ਪ੍ਰਾਣ-ਪ੍ਰਤਿਸ਼ਠਾ ਸਮਾਰੋਹ, NY ਦੇ ਟਾਈਮਸ ਸਕੁਏਅਰ 'ਤੇ ਕੀਤਾ ਜਾਵੇਗਾ 'Live Telecast'

ਰਾਸ਼ਟਰਪਤੀ ਦਫ਼ਤਰ ਨੇ ਕਿਹਾ ਕਿ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਐਲੀਜ਼ਾਬੇਥ ਬੋਰਨ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਬੋਰਨ ਦਾ ਅਸਤੀਫਾ ਹੋਰ ਉਪਾਵਾਂ ਤੋਂ ਇਲਾਵਾ ਕੁਝ ਵਿਦੇਸ਼ੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਸਰਕਾਰ ਦੀ ਸਮਰੱਥਾ ਨੂੰ ਹੋਰ ਮਜ਼ਬੂਤ ​​ਕਰਨ ਲਈ ਮੈਕਰੋਂ ਵੱਲੋਂ ਸਮਰਥਨ ਪ੍ਰਾਪਤ ਵਿਵਾਦਤ ਇਮੀਗ੍ਰੇਸ਼ਨ ਕਾਨੂੰਨ ’ਤੇ ਹਾਲੀਆ ਸਿਆਸੀ ਤਣਾਅ ਤੋਂ ਬਾਅਦ ਆਇਆ ਹੈ।

ਇਹ ਵੀ ਪੜ੍ਹੋ- ਮੈਡੀਕਲ ਪ੍ਰੀਖਿਆ ਦੇਣ ਗਈ ਪ੍ਰੀਖਿਆਰਥੀ ਦੀ ਚੈਕਿੰਗ ਦੌਰਾਨ ਜੋ ਹੋਇਆ, ਸਭ ਰਹਿ ਗਏ ਹੈਰਾਨ, ਦੇਖੋ ਵੀਡੀਓ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News