ਕੈਨੇਡਾ ਦੇ PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਨੌਜਵਾਨ ਗ੍ਰਿਫ਼ਤਾਰ
Wednesday, Sep 16, 2026 - 01:18 PM (IST)
ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਕੈਲਗਰੀ ਦੇ ਇੱਕ 31 ਸਾਲਾ ਨੌਜਵਾਨ ਜੈਮੀ ਡਾਕੋਸਟਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਾਲ ਹੀ ਪੁਲਸ ਨੇ ਉਸ ਵਿਰੁੱਧ ਮਾਮਲਾ ਵੀ ਦਰਜ ਕੀਤਾ ਹੈ।
ਰੋਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP) ਦੀ 'ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ' (INSET) ਅਨੁਸਾਰ ਜੁਲਾਈ ਮਹੀਨੇ ਵਿੱਚ ਇਹ ਜਾਣਕਾਰੀ ਮਿਲੀ ਸੀ ਕਿ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਪੋਸਟ ਕੀਤੀ ਗਈ ਹੈ। ਅਦਾਲਤੀ ਰਿਕਾਰਡ ਮੁਤਾਬਕ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਇਹ ਕਥਿਤ ਅਪਰਾਧ 25 ਜੁਲਾਈ ਤੋਂ 26 ਜੁਲਾਈ 2026 ਦੇ ਵਿਚਕਾਰ ਕੀਤਾ ਗਿਆ ਸੀ।

ਪੜ੍ਹੋ ਇਹ ਅਹਿਮ ਖ਼ਬਰ- ਤਾਨਾਸ਼ਾਹ ਕਿਮ 'ਤੇ ਲੱਗਿਆ 311.81 ਕਰੋੜ ਦਾ ਜੁਰਮਾਨਾ ! ਦੱਖਣੀ ਕੋਰੀਆਈ ਅਦਾਲਤ ਦਾ ਵੱਡਾ ਫੈਸਲਾ
ਮੁਲਜ਼ਮ ਜੈਮੀ ਡਾਕੋਸਟਾ ਨੇ ਕੈਲਗਰੀ ਰਿਮਾਂਡ ਸੈਂਟਰ ਤੋਂ ਸੀਸੀਟੀਵੀ ਰਾਹੀਂ ਅਦਾਲਤ ਵਿੱਚ ਪੇਸ਼ੀ ਭਰੀ, ਜਿੱਥੇ ਉਹ ਫਿਲਹਾਲ ਹਿਰਾਸਤ ਵਿੱਚ ਹੈ। ਜੱਜ ਕਲਾਰਿਸਾ ਪੀਅਰਸ ਵੱਲੋਂ ਬੀਤੇ ਹਫ਼ਤੇ ਉਸ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਗਈ ਸੀ। ਬਚਾਅ ਪੱਖ ਦੇ ਵਕੀਲ ਅਦਰੀਆਨੋ ਆਈਓਵਿਨੇਲੀ ਨੇ ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕਰਨ ਦੀ ਬੇਨਤੀ ਕੀਤੀ ਹੈ। ਮੁਲਜ਼ਮ ਵਿਰੁੱਧ ਕੈਨੇਡੀਅਨ ਕਾਨੂੰਨ ਦੀ ਧਾਰਾ 284.1(1) (ਏ) ਤਹਿਤ ਦੋਸ਼ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਉਸ ਦੇ ਪਿਛਲੇ ਕਥਿਤ ਅਪਰਾਧਾਂ ਨਾਲ ਸਬੰਧਤ ਦੋਸ਼ ਵੀ ਲਗਾਏ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਪ੍ਰਧਾਨ ਮੰਤਰੀ ਨੂੰ ਧਮਕੀ ਦੇਣ ਤੋਂ ਇਲਾਵਾ ਡਾਕੋਸਟਾ ਵਿਰੁੱਧ ਇੱਕ ਆਟੋਮੋਟਿਵ ਕਾਰੋਬਾਰ ਨਾਲ ਸਬੰਧਤ ਕਈ ਹੋਰ ਵੱਖਰੇ ਮਾਮਲੇ ਵੀ ਅਦਾਲਤ ਵਿੱਚ ਚੱਲ ਰਹੇ ਹਨ। ਇਨ੍ਹਾਂ ਵਿੱਚ ਜਬਰਨ ਵਸੂਲੀ, ਧਮਕੀਆਂ ਦੇਣ ਦੇ ਤਿੰਨ ਮਾਮਲੇ ਅਤੇ ਅਪਰਾਧਿਕ ਮਨਸ਼ਾ ਨਾਲ ਭੇਸ ਬਦਲਣ ਦੇ ਦੋਸ਼ ਵੀ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
