ਵਾਸ਼ਿੰਗਟਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਜੋਅ ਬਾਈਡੇਨ ਨਾਲ ਕਰਨਗੇ ਮੁਲਾਕਾਤ

Thursday, Jun 22, 2023 - 12:03 AM (IST)

ਵਾਸ਼ਿੰਗਟਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਜੋਅ ਬਾਈਡੇਨ ਨਾਲ ਕਰਨਗੇ ਮੁਲਾਕਾਤ

ਇੰਟਰਨੈਸ਼ਨਲ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾ ਅਮਰੀਕਾ ਦੌਰੇ 'ਤੇ ਹਨ। ਇਸ ਦੌਰਾਨ ਬੁੱਧਵਾਰ ਨੂੰ ਉਨ੍ਹਾਂ ਨੇ ਕਈ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਵਿਚ ਮਨਾਏ ਗਏ ਯੋਗ ਦਿਵਸ ਵਿਚ ਵੀ ਹਿੱਸਾ ਲਿਆ। ਇਸ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਮੋਦੀ ਵਾਸ਼ਿੰਗਟਨ ਡੀਸੀ ਪਹੁੰਚ ਗਏ ਹਨ। ਇੱਥੇ ਏਅਰਪੋਰਟ ਪਹੁੰਚਣ 'ਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਸਾਥੀਆਂ ਦੀ ਮੌਤ ਮਗਰੋਂ ਸਹਿਮੇ ਖ਼ਾਲਿਸਤਾਨੀ ਸਮਰਥਕ! ਗੁਰਪਤਵੰਤ ਪੰਨੂ ਸਣੇ ਕਈ ਆਗੂ ਹੋਏ 'ਗਾਇਬ'

ਅਮਰੀਕਾ ਦੀ ਆਪਣੀ ਪਹਿਲੀ ਰਾਜਸੀ ਯਾਤਰਾ ਦੇ ਦੂਜੇ ਪੜਾਅ 'ਚ, ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮੁਲਾਕਾਤ ਕਰਨਗੇ ਤੇ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਗੇ। ਬਾਈਡੇਨ ਤੇ ਪਹਿਲੀ ਮਹਿਲਾ ਜਿਲ ਬਾਈਡੇਨ ਰਾਜਸੀ ਭੋਜਨ ਵਿਚ ਉਨ੍ਹਾਂ ਦੀ ਮੇਜ਼ਬਾਨੀ ਕਰਨਗੇ। 

ਇਹ ਖ਼ਬਰ ਵੀ ਪੜ੍ਹੋ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮਨਕੀਰਤ ਔਲਖ, ਪੁੱਤਰ ਸਣੇ ਲਿਆ ਅਸ਼ੀਰਵਾਦ

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀ ਟੈਸਲਾ ਦੇ ਸੀ.ਈ.ਓ. ਐਲਨ ਮਸਕ ਨਾਲ ਵੀ ਮੁਲਾਕਾਤ ਹੋਈ। ਇਸ ਮੁਲਾਕਾਤ ਮਗਰੋਂ ਐਲਨ ਮਸਕ ਨੇ ਕਿਹਾ ਕਿ ਉਹ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News