ਬ੍ਰਿਟੇਨ ਦੀ ਯਾਤਰਾ ਪੂਰੀ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਜਰਮਨੀ ਰਵਾਨਾ

04/20/2018 10:12:46 PM

ਲੰਡਨ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਿਟੇਨ ਦੀ ਆਪਣੀ ਯਾਤਰਾ ਪੂਰੀ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਜਰਮਨੀ ਲਈ ਰਵਾਨਾ ਹੋ ਗਏ। ਉਹ ਬਰਲਿਨ 'ਚ ਕੁਝ ਦੇਰ ਲਈ ਰੁਕਣਗੇ। ਇਸ ਦੌਰਾਨ ਉਹ ਜਰਮਨੀ ਦੀ ਚਾਂਸਲਰ ਏਜੰਲਾ ਮਰਕੇਲ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ 4 ਦਿਨਾਂ ਦੀ ਯਾਤਰਾ 'ਤੇ ਸਵੀਡਨ ਤੋਂ ਬ੍ਰਿਟੇਨ ਪਹੁੰਚੇ ਸਨ। ਬ੍ਰਿਟੇਨ ਦੀ ਆਪਣੀ ਯਾਤਰਾ ਦੌਰਾਨ ਉਨ੍ਹਾਂ ਨੇ ਕਾਮਨਵੈਲਥ ਦੇਸ਼ਾਂ ਦੇ ਪ੍ਰਮੁੱਖਾਂ ਦੀ ਬੈਠਕ 'ਚ ਹਿੱਸਾ ਲੈਣ ਦੇ ਨਾਲ ਦੋ-ਪੱਖੀ ਬੈਠਕਾਂ ਕੀਤੀਆਂ। ਉਨ੍ਹਾਂ ਨੇ ਕਾਮਨਵੈਲਥ ਬੈਠਕ ਤੋਂ ਬਾਅਦ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਸੇਸ਼ੇਲਸ ਦੇ ਰਾਸ਼ਟਰਪਤੀ ਡੈਨੀ ਫੋਰੇ ਸਮੇਤ ਕਰੀਬ 12 ਨੇਤਾਵਾਂ ਨਾਲ ਗੱਲਬਾਤ ਕੀਤੀ।


Related News