ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ- ਆਸਟ੍ਰੇਲੀਆ ਦੇ PM ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

Sunday, Sep 22, 2024 - 11:45 AM (IST)

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ- ਆਸਟ੍ਰੇਲੀਆ ਦੇ PM ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਵਾਸ਼ਿੰਗਟਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਵਾਡ ਸੰਮੇਲਨ 'ਚ ਹਿੱਸਾ ਲੈਣ ਲਈ ਇਨ੍ਹੀਂ ਦਿਨੀਂ ਅਮਰੀਕਾ ਗਏ ਹੋਏ ਹਨ। ਜ਼ਿਕਰਯੋਗ ਹੈ ਕਿ ਜਾਪਾਨ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੀ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੁਆਰਾ ਆਯੋਜਿਤ ਕਵਾਡ ਸਮਿਟ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ।  ਇਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਸਥਿਰਤਾ ਬਣਾਈ ਰੱਖਣ ਅਤੇ ਆਪਸੀ ਸਹਿਯੋਗ ਨੂੰ ਡੂੰਘਾ ਕਰਨ ਵਰਗੇ ਮੁੱਦਿਆਂ ਬਾਰੇ ਗੱਲਬਾਤ ਕੀਤੀ।

ਇਹ ਵੀ ਪੜ੍ਹੋ :     ਇਸ ਦੇਸ਼ ਦੇ ਵਿਜ਼ੀਟਰਜ਼ ਨੂੰ ਮਿਲੇਗੀ 10 GB ਮੁਫਤ ਡਾਟੇ ਨਾਲ ਇੰਸਟੈਂਟ E-SIM

ਪੀਐਮ ਮੋਦੀ ਨੇ ਕੀਤੀ ਜਾਪਾਨ-ਆਸਟ੍ਰੇਲੀਅਨ ਦੇ ਪ੍ਰਧਾਨ ਮੰਤਰੀ ਨਾਲ  ਮੁਲਾਕਾਤ 

ਪੀਐਮ ਮੋਦੀ ਨੇ ਸ਼ਨੀਵਾਰ ਨੂੰ ਵਿਲਮਿੰਗਟਨ ਵਿੱਚ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਅਤੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਅਤੇ ਐਂਥਨੀ ਅਲਬਾਨੀਜ਼ ਨੇ ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਦੁਵੱਲੇ ਸਬੰਧਾਂ ਨੂੰ ਹੋਰ ਡੂੰਘਾ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਇਹ ਵੀ ਪੜ੍ਹੋ :     ਅਮਰੀਕਾ ਦੌਰੇ 'ਤੇ ਗਏ PM ਮੋਦੀ ਨੂੰ ਪੰਨੂ ਨੇ ਦਿੱਤੀ ਧਮਕੀ, ਵਧਾਈ ਗਈ ਸੁਰੱਖ਼ਿਆ(Video)

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕਰਕੇ ਕਿਹਾ 'ਪ੍ਰਧਾਨ ਮੰਤਰੀ ਅਲਬਨੀਜ਼ ਦੇ ਨਾਲ ਗੱਲਬਾਤ ਹੋਈ। ਅਸੀਂ ਵਪਾਰ, ਸੁਰੱਖਿਆ, ਪੁਲਾੜ ਅਤੇ ਸੱਭਿਆਚਾਰ ਵਰਗੇ ਖੇਤਰਾਂ ਵਿੱਚ ਹੋਰ ਜ਼ਿਆਦਾ ਕੰਮ ਕਰਨਾ ਚਾਹੁੰਦੇ ਹਾਂ। ਭਾਰਤ ਆਸਟ੍ਰੇਲੀਆ ਨਾਲ ਆਪਣੀ ਲੰਬੇ ਸਮੇਂ ਦੀ ਦੋਸਤੀ ਨਿਭਾਉਂਦਾ ਆ ਰਿਹਾ ਹੈ।

ਦੂਜੇ ਪਾਸੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ, "ਸਾਡੀ ਸਾਂਝੇਦਾਰੀ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਅੱਜ ਕਵਾਡ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨਾ ਬਹੁਤ ਵਧੀਆ ਰਿਹਾ।"

ਇਹ ਵੀ ਪੜ੍ਹੋ :     ਪੰਜ ਸਾਲਾਂ 'ਚ ਇਟਲੀ ਦੀ ਨਾਗਰਿਕਤਾ, ਰਾਇਸ਼ੁਮਾਰੀ ਨੇ ਜਗਾਈ ਨਵੀਂ ਆਸ

ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ 

ਪੀਐਮ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨਾਲ ਵੀ ਮੁਲਾਕਾਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ, ਵਿਦੇਸ਼ ਮੰਤਰਾਲੇ ਨੇ ਕਿਹਾ, "ਦੋਵਾਂ ਨੇਤਾਵਾਂ ਨੇ ਭਾਰਤ-ਜਾਪਾਨ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਸਹਿਯੋਗ ਨੂੰ ਹੋਰ ਡੂੰਘਾ ਕਰਨ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਸਾਲਾਂ ਦੌਰਾਨ ਵਿਸ਼ੇਸ਼ ਰਣਨੀਤਕ ਅਤੇ ਵਿਸ਼ਵ ਸਾਂਝੇਦਾਰੀ ਨੂੰ ਅੱਗੇ ਵਧਾਇਆ।" ਤਰੱਕੀ ਲਈ ਅਤੇ ਉਸ ਦੀ ਸਫਲਤਾ ਦੀ ਕਾਮਨਾ ਵੀ ਕੀਤੀ।"

ਤੁਹਾਨੂੰ ਦੱਸ ਦੇਈਏ ਕਿ ਇਹ ਜਾਪਾਨੀ ਪੀਐਮ ਲਈ ਵਿਦਾਇਗੀ ਸੰਮੇਲਨ ਸੀ, ਕਿਉਂਕਿ ਉਨ੍ਹਾਂ ਦਾ ਕਾਰਜਕਾਲ 1 ਅਕਤੂਬਰ ਨੂੰ ਖਤਮ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦਾ ਇਹ ਆਖਰੀ ਕਵਾਡ ਸਮਿਟ ਵੀ ਹੈ, ਕਿਉਂਕਿ ਉਨ੍ਹਾਂ ਦਾ ਕਾਰਜਕਾਲ ਅਗਲੇ ਸਾਲ 20 ਜਨਵਰੀ ਨੂੰ ਖਤਮ ਹੋਵੇਗਾ।

ਇਹ ਵੀ ਪੜ੍ਹੋ :      ਟਰੰਪ ਦੀ ਚੋਣ ਮੁਹਿੰਮ 'ਚ ਵੱਜਦੇ ਨੇ 'ਚੋਰੀ ਦੇ ਗਾਣੇ', ਕਈ ਪਰਚੇ ਦਰਜ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News