ਆਸਟ੍ਰੇਲੀਆ ''ਚ ਸੰਕਰਮਣ ਦੇ ਵੱਧ ਰਹੇ ਮਾਮਲਿਆਂ ਦੇ ਬਾਵਜੂਦ PM ਮੌਰੀਸਨ ਨੇ ਜਤਾਈ ਆਸ

01/03/2022 11:54:37 AM

ਸਿਡਨੀ (ਭਾਸ਼ਾ)- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਦੇਸ਼ ਦੀ ਸਿਹਤ ਪ੍ਰਣਾਲੀ ਕੋਰੋਨਾ ਵਾਇਰਸ ਦੀ ਨਵੀਂ ਲਹਿਰ ਨੂੰ ਸੰਭਾਲ ਸਕਦੀ ਹੈ। ਭਾਵੇਂਕਿ ਦੇਸ਼ ਵਿਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਕਾਰਨ ਇਨਫੈਕਸ਼ਨ ਸਬੰਧੀ ਮਾਮਲਿਆਂ ਵਿਚ ਵਾਧਾ ਜਾਰੀ ਹੈ। ਦੇਸ਼ ਦੇ ਵਿਕਟੋਰੀਆ ਰਾਜ ਵਿੱਚ ਰਿਕਾਰਡ ਸੰਖਿਆ ਵਿੱਚ ਸੰਕਰਮਣ ਅਤੇ ਨਿਊ ਸਾਊਥ ਵੇਲਜ਼ ਵਿੱਚ ਹਸਪਤਾਲਾਂ ਵਿੱਚ ਦਾਖਲ ਹੋਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸੋਮਵਾਰ ਦੇ ਅੰਕੜੇ ਜਾਰੀ ਹੋਣ ਤੋਂ ਪਹਿਲਾਂ ਮੌਰੀਸਨ ਨੇ ਇੱਕ ਟੀਵੀ ਇੰਟਰਵਿਊ ਵਿੱਚ ਇਹ ਗੱਲ ਕਹੀ। 

ਵਿਕਟੋਰੀਆ ਵਿੱਚ 8,577 ਨਵੇਂ ਮਾਮਲੇ ਸਾਹਮਣੇ ਆਏ, ਜੋ ਕਿ ਇਸ ਰਾਜ ਲਈ ਇੱਕ ਰਿਕਾਰਡ ਹੈ। ਇਸ ਤੋਂ ਪਹਿਲਾਂ ਨਵੇਂ ਸਾਲ ਦੇ ਪਹਿਲੇ ਦਿਨ ਕੋਰੋਨਾ ਵਾਇਰਸ ਦੀ ਲਾਗ ਦੇ ਸਭ ਤੋਂ ਵੱਧ 7,442 ਨਵੇਂ ਮਰੀਜ਼ ਮਿਲੇ ਸਨ। ਆਸਟ੍ਰੇਲੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਨਿਊ ਸਾਊਥ ਵੇਲਜ਼ ਵਿੱਚ ਸ਼ਨੀਵਾਰ ਦੇ ਰਿਕਾਰਡ 22,577 ਮਾਮਲਿਆਂ ਤੋਂ ਬਾਅਦ ਸੋਮਵਾਰ ਨੂੰ ਮਾਮੂਲੀ ਗਿਰਾਵਟ ਦੇਖੀ ਗਈ, ਜਦੋਂ ਇੱਥੇ ਲਾਗ ਦੇ 20,794 ਮਾਮਲੇ ਸਾਹਮਣੇ ਆਏ ਪਰ ਹਸਪਤਾਲਾਂ ਵਿੱਚ ਦਾਖਲ ਲੋਕਾਂ ਦੀ ਗਿਣਤੀ ਇੱਕ ਦਿਨ ਪਹਿਲਾਂ 1,066 ਤੋਂ ਵੱਧ ਕੇ 1,204 ਹੋ ਗਈ। ਇੰਟੈਂਸਿਵ ਕੇਅਰ ਯੂਨਿਟ ਵਿੱਚ 95 ਲੋਕ ਸਨ, ਜੋ ਇੱਕ ਦਿਨ ਪਹਿਲਾਂ ਨਾਲੋਂ 12 ਵੱਧ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਰੱਖਿਆ ਮੰਤਰੀ ਆਸਟਿਨ ਪਾਏ ਗਏ ਕੋਰੋਨਾ ਪਾਜ਼ੇਟਿਵ

ਸੇਵਨ ਨੈੱਟਵਰਕ ਨਾਲ ਗੱਲਬਾਤ ਵਿੱਚ ਪ੍ਰਧਾਨ ਮੰਤਰੀ ਮੌਰੀਸਨ ਨੇ ਕਿਹਾ ਕਿ ਆਸਟ੍ਰੇਲੀਆ ਦੀ ਸਿਹਤ ਪ੍ਰਣਾਲੀ ਓਮੀਕਰੋਨ ਵੇਰੀਐਂਟ ਦੇ ਪ੍ਰਸਾਰ ਕਾਰਨ ਮਾਮਲਿਆਂ ਦੀ ਗਿਣਤੀ ਵਿੱਚ ਵਾਧੇ ਨਾਲ ਨਜਿੱਠਣ ਲਈ ਚੰਗੀ ਤਰ੍ਹਾਂ ਤਿਆਰ ਹੈ। ਮੌਰੀਸਨ ਨੇ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਕੇਸਾਂ ਦੀ ਵੱਧ ਰਹੀ ਗਿਣਤੀ ਦੇ ਨਾਲ ਅਸੀਂ ਦੇਖ ਰਹੇ ਹਾਂ ਕਿ ਬਿਮਾਰੀ ਦੀ ਗੰਭੀਰਤਾ ਡੇਲਟਾ ਵੇਰੀਐਂਟ ਨਾਲੋਂ ਲਗਭਗ 75 ਪ੍ਰਤੀਸ਼ਤ ਘੱਟ ਹੈ। ਮਾਮਲਿਆਂ ਦੀ ਵੱਧ ਰਹੀ ਗਿਣਤੀ ਓਮੀਕਰੋਨ ਪੀਰੀਅਡ ਦਾ ਹਿੱਸਾ ਹੈ, ਇਹ ਮਹਾਮਾਰੀ ਦੇ ਨਵੇਂ ਪੜਾਅ ਦਾ ਹਿੱਸਾ ਹੈ ਜਿਸ ਵਿੱਚ ਅਸੀਂ ਹਾਂ। ਇਸ ਦਾ ਮਤਲਬ ਇਹ ਨਹੀਂ ਹੈ ਕਿ ਇਹ ਹਸਪਤਾਲ ਪ੍ਰਣਾਲੀ 'ਤੇ ਦਬਾਅ ਨਹੀਂ ਪਾ ਸਕਦਾ। ਇਹ ਹੋ ਸਕਦਾ ਹੈ ਅਤੇ ਇਸ ਲਈ ਅਸੀਂ ਸਰੋਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਬਹੁਤ ਜ਼ਰੂਰੀ ਅਤੇ ਤਾਲਮੇਲ ਨਾਲ ਕੰਮ ਕਰ ਰਹੇ ਹਾਂ।
 

Vandana

This news is Content Editor Vandana