ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਹੋਏ ਕੋਰੋਨਾ ਪਾਜ਼ੇਟਿਵ
Wednesday, Dec 15, 2021 - 10:06 AM (IST)
ਸਿਡਨੀ (ਬਿਊਰੋ): ਓਮੀਕਰੋਨ ਵੇਰੀਐਂਟ ਦੇ ਸੰਕਟ ਵਿਚਕਾਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ। ਮੰਗਲਵਾਰ ਨੂੰ ਹੋਈ ਕੋਰੋਨਾ ਜਾਂਚ ਵਿੱਚ ਉਹਨਾਂ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਖਤਰੇ ਵਾਲੀ ਗੱਲ ਇਹ ਹੈ ਕਿ ਸ਼ੁੱਕਰਵਾਰ ਨੂੰ ਹੀ ਉਹ ਸਿਡਨੀ ਦੇ ਇੱਕ ਸਕੂਲ ਵਿੱਚ ਆਯੋਜਿਤ ਗ੍ਰੇਜੁਏਸ਼ਨ ਸੇਰੇਮਨੀ ਵਿੱਚ ਸ਼ਾਮਲ ਹੋਏ ਸਨ। ਇਸ ਸਮਾਗਮ ਵਿਚ ਕਰੀਬ 1000 ਲੋਕ ਪਹੁੰਚੇ ਸਨ। ਆਸਟ੍ਰੇਲੀਆ ਦੇ ਪੀ.ਐੱਮ. ਦਫਤਰ ਵੱਲੋਂ ਦੱਸਿਆ ਗਿਆ ਕਿ ਪੀ.ਐੱਮ ਮੌਰੀਸਨ ਵਿਚ ਕੋਰੋਨਾ ਦੀ ਪੁਸ਼ਟੀ ਇਕ ਪੀੜਤ ਵਿਅਕਤੀ ਦੇ ਸੰਪਰਕ ਵਿਚ ਆਉਣ ਮਗਰੋਂ ਹੋਈ ਹੈ।
ਪ੍ਰਧਾਨ ਮੰਤਰੀ ਦਫਤਰ ਨੇ ਅੱਗੇ ਦੱਸਿਆ ਕਿ ਕੋਵਿਡ-19 ਪਾਜ਼ੇਟਿਵ ਪਾਏ ਜਾਣ ਦੇ ਬਾਅਦ ਪ੍ਰਧਾਨ ਮੰਤਰੀ ਦੇ ਦੋ ਆਰਟੀ-ਪੀਸੀਆਰ ਟੈਸਟ ਨੈਗੇਟਿਵ ਆ ਚੁੱਕੇ ਹਨ। ਅਜਿਹੇ ਵਿਚ ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਕਾਂਤਵਾਸ ਵਿਚ ਰਹਿਣ ਦੀ ਲੋੜ ਨਹੀਂ ਹੈ। ਇਸ ਦੇ ਬਾਵਜੂਦ ਸਕੌਟ ਮੌਰੀਸਨ ਪੂਰੀ ਸਾਵਧਾਨੀ ਵਰਤ ਰਹੇ ਹਨ। ਛੇ ਦਿਨ ਬਾਅਦ ਉਹਨਾਂ ਦਾ ਦੁਬਾਰਾ ਟੈਸਟ ਕੀਤਾ ਜਾਵੇਗਾ।
ਪੜ੍ਹੋ ਇਹ ਅਹਿਮ ਖ਼ਬਰ- ਓਮੀਕਰੋਨ ਦੀ ਦਹਿਸ਼ਤ, ਜਰਮਨੀ ਨੇ 5-11 ਸਾਲ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਕੀਤਾ ਸ਼ੁਰੂ
ਇਸ ਤੋਂ ਇਲਾਵਾ ਕੁਈਨਜ਼ਲੈਂਡ ਸਿਹਤ ਅਤੇ ਰਾਜ ਦੇ ਚੋਟੀ ਦੇ ਮੈਡੀਕਲ ਸਲਾਹਕਾਰ ਦੀ ਸਲਾਹ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਅੱਜ ਕੁਈਨਜ਼ਲੈਂਡ ਦੀ ਯਾਤਰਾ ਕਰਨਗੇ। ਇਹ ਯਾਤਰਾ ਉਸ ਸਮੇਂ ਹੋ ਰਹੀ ਹੈ ਜਦੋਂ ਨਵਾਂ ਕੋਵਿਡ ਸਟ੍ਰੇਨ ਓਮੀਕਰੋਨ ਰਾਜਧਾਨੀ ਸਿਡਨੀ ਸਮੇਤ NSW ਵਿੱਚ ਤਬਾਹੀ ਮਚਾ ਰਿਹਾ ਹੈ, ਜਿਸ ਵਿਚ ਰਾਜਧਾਨੀ ਸਿਡਨੀ ਸ਼ਹਿਰ ਵੀ ਸ਼ਾਮਲ ਹੈ। ਇੱਥੇ ਦੱਸ ਦਈਏ ਕਿ ਬੁੱਧਵਾਰ ਨੂੰ ਆਸਟ੍ਰੇਲੀਆ ਵਿੱਚ 1360 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ। ਜਦਕਿ ਮੰਗਲਵਾਰ ਨੂੰ 804 ਕੋਰੋਨਾ ਕੇਸ ਪਾਏ ਗਏ ਸਨ।
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।