PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੀ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ
Wednesday, Jun 05, 2024 - 03:51 PM (IST)
ਇੰਟਰਨੈਸਨਲ ਡੈਸਕ- ਭਾਰਤ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਮੰਗਲਵਾਰ 4 ਜੂਨ ਨੂੰ ਸਾਹਮਣੇ ਆਏ, ਹਾਲਾਂਕਿ ਇਸ ਵਾਰ ਭਾਜਪਾ ਇਕੱਲੀ ਚੋਣਾਂ ‘ਚ ਪੂਰਨ ਬਹੁਮਤ ਹਾਸਲ ਕਰਨ ‘ਚ ਸਫਲ ਨਹੀਂ ਹੋਈ ਪਰ ਉਨ੍ਹਾਂ ਦੀ ਐਨ.ਡੀ.ਏ ਗਠਜੋੜ ਸਰਕਾਰ ਨੇ ਬਹੁਮਤ ਦੇ ਜਾਦੂਈ ਅੰਕੜੇ ਨੂੰ ਪਾਰ ਕਰ ਲਿਆ ਹੈ। ਐਨ.ਡੀ.ਏ ਨੇ ਚੋਣਾਂ ਵਿੱਚ 294 ਸੀਟਾਂ ‘ਤੇ ਲੀਡ ਲਈ ਹੈ। ਇਸ ਨਾਲ ਭਾਜਪਾ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦੇ ਕਰੀਬ ਪਹੁੰਚ ਗਈ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਵਧਾਈਆਂ ਮਿਲ ਰਹੀਆਂ ਹਨ। ਇਸ ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੇ ਵੀ ਪੀ.ਐਮ ਮੋਦੀ ਨੂੰ ਵਧਾਈ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਗੈਰਕਾਨੂੰਨੀ ਸਰਹੱਦ ਪਾਰ ਕਰਨ 'ਤੇ ਲੱਗੇਗੀ ਰੋਕ, ਬਾਈਡੇਨ ਨੇ ਆਦੇਸ਼ 'ਤੇ ਕੀਤੇ ਦਸਤਖ਼ਤ
ਉਨ੍ਹਾਂ ਨੇ ਐਕਸ 'ਤੇ ਲਿਖਿਆ, ਨਵੀਂ ਚੋਣ ਜਿੱਤ ਲਈ ਵਧਾਈ ਅਤੇ ਚੰਗੇ ਕੰਮ ਲਈ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ। ਇਹ ਨਿਸ਼ਚਿਤ ਹੈ ਕਿ ਅਸੀਂ ਇਟਲੀ ਅਤੇ ਭਾਰਤ ਨੂੰ ਇਕਜੁੱਟ ਕਰਨ ਵਾਲੀ ਦੋਸਤੀ ਨੂੰ ਮਜ਼ਬੂਤ ਕਰਨ ਅਤੇ ਸਾਡੇ ਰਾਸ਼ਟਰਾਂ ਅਤੇ ਸਾਡੇ ਲੋਕਾਂ ਦੀ ਭਲਾਈ ਨਾਲ ਜੁੜੇ ਮੁੱਦਿਆਂ 'ਤੇ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ। ਮੇਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦੀ ਸੰਭਾਵਨਾ ‘ਤੇ ਵਧਾਈ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।