ਪਾਕਿ PM ਨੇ ਮੁਹੰਮਦ ਯੂਨਸ ਨਾਲ ਕੀਤੀ ਫੋਨ 'ਤੇ ਗੱਲ, ਦੁਵੱਲੇ ਸਬੰਧਾਂ 'ਤੇ ਦਿੱਤਾ ਜ਼ੋਰ
Friday, Aug 30, 2024 - 06:59 PM (IST)
ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਸ਼ੁੱਕਰਵਾਰ ਨੂੰ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨਾਲ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਤੇ ਸਹਿਮਤੀ ਪ੍ਰਗਟਾਈ। ਇੱਥੇ ਜਾਰੀ ਇਕ ਅਧਿਕਾਰਤ ਬਿਆਨ ਅਨੁਸਾਰ, ਟੈਲੀਫੋਨ ਤੇ ਗੱਲਬਾਤ ਦੌਰਾਨ ਉਨ੍ਹਾਂ ਨੇ ਇਸ ਗੱਲ 'ਤੇ ਵੀ ਸਹਿਮਤੀ ਦਿੱਤੀ ਕਿ "ਜ਼ਿਆਦਾ ਖੇਤਰੀ ਸਹਿਯੋਗ ਦੱਖਣੀ ਏਸ਼ੀਆ ਦੇ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ’ਚ ਮਹੱਤਵਪੂਰਣ ਭੂਮਿਕਾ ਨਿਭਾਅ ਸਕਦਾ ਹੈ।" ਇਸ ਦੌਰਾਨ ਸ਼ਰੀਫ਼ ਦੀ ਯੂਨੂਸ ਨਾਲ ਫੋਨ 'ਤੇ ਹੋਈ ਗੱਲਬਾਤ ਬੰਗਲਾਦੇਸ਼ ’ਚ ਸਰਕਾਰ ਬਦਲਣ ਦੇ ਬਾਅਦ ਦੋਵਾਂ ਦੇਸ਼ਾਂ ਦੇ ਨੇਤਾਵਾਂ ਦਰਮਿਆਨ ਪਹਿਲਾ ਉੱਚ ਪੱਧਰੀ ਸਿੱਧਾ ਸੰਪਰਕ ਦੱਸਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਪੌਪ ਗਰੁੱਪ ਨੇ ਡੋਨਾਲਡ ਟਰੰਪ ਨੂੰ ਚੋਣਾਂ ’ਚ ਆਪਣੇ ਗੀਤਾਂ ਦੀ ਵਰਤੋਂ ਕਰਨ ’ਤੇ ਲਾਈ ਰੋਕ
ਇਸ ਅਨੁਸਾਰ ਪ੍ਰਧਾਨ ਮੰਤਰੀ ਸ਼ਰੀਫ਼ ਨੇ ਵੱਖ-ਵੱਖ ਖੇਤਰਾਂ ’ਚ ਸਹਿਯੋਗ ਵਧਾਉਣ ਅਤੇ "ਦੋਪੱਖੀ ਸਬੰਧਾਂ ਨੂੰ ਦੁਬਾਰਾ ਜ਼ਿੰਦਗੀ ਦੇਣ" ਦੇ ਮਹੱਤਵ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਾਂਝੇ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਸਬੰਧਾਂ 'ਤੇ ਜ਼ੋਰ ਦਿੱਤਾ ਅਤੇ "ਵਪਾਰਕ ਸਬੰਧਾਂ, ਸੱਭਿਆਚਾਰਕ ਅਦਾਨ-ਪ੍ਰਦਾਨ ਅਤੇ ਲੋਕਾਂ ’ਚ ਸੰਪਰਕ ਵਧਾਉਣ ਦੀ ਡੂੰਘਾਈ ਨਾਲ ਇੱਛਾ" ਪ੍ਰਗਟਾਈ।ਸ਼ਰੀਫ਼ ਨੇ ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਦਾ ਲੀਡਰਸ਼ਿਪ ਸੰਭਾਲਣ 'ਤੇ ਯੂਨੁਸ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਬੰਗਲਾਦੇਸ਼ ਦੀ ਸਰਕਾਰ ਦੇ ਮੁੱਖ ਸਲਾਹਕਾਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਦੋਵਾਂ ਦੇਸ਼ਾਂ ਦਰਮਿਆਨ ਸਦਭਾਵਨਾ ਉਨ੍ਹਾਂ ਦੇ ਲੋਕਾਂ ਦੇ ਹਿੱਤ ’ਚ ਮਹੱਤਵਪੂਰਨ ਸਹਿਯੋਗ ’ਚ ਬਦਲਾਅ ਕਰੇਗੀ। ਇਸ ਦੌਰਾਨ ਸ਼ਰੀਫ਼ ਨੇ ਬੰਗਲਾਦੇਸ਼ ’ਚ ਹਾਲ ਹੀ ’ਚ ਆਏ ਹੜ੍ਹ ਕਾਰਨ ਹੋਈ ਤਬਾਹੀ 'ਤੇ ਦੁੱਖ ਪ੍ਰਗਟਾਇਆ ਅਤੇ ਮਦਦ ਕਰਨ ਦੀ ਇੱਛਾ ਜਤਾਈ। ਯੂਨੂਸ ਨੇ ਮੁੱਖ ਸਲਾਹਕਾਰ ਦੇ ਰੂਪ ’ਚ ਸੰਹੁ ਚੁੱਕਣ ਦੇ ਬਾਅਦ ਫੋਨ ਕਾਲ ਅਤੇ ਵਧਾਈ ਸੁਨੇਹੇ ਲਈ ਸ਼ਰੀਫ਼ ਨੂੰ ਧੰਨਵਾਦ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।